Delhi News: ਸੁਪਰੀਮ ਕੋਰਟ ਨੇ ਰਾਸ਼ਟਰਪਤੀ ਦੇ ਸਕੱਤਰ ਨੂੰ ਰਾਜੋਆਣਾ ਦੀ ਰਹਿਮ ਅਪੀਲ ਰਾਸ਼ਟਰਪਤੀ ਦੇ ਸਾਹਮਣੇ ਰੱਖਣ ਦੇ ਦਿੱਤੇ ਨਿਰਦੇਸ਼
Published : Nov 18, 2024, 12:07 pm IST
Updated : Nov 18, 2024, 12:39 pm IST
SHARE ARTICLE
The Supreme Court directed the President's Secretary to place Rajoana's mercy appeal before the President
The Supreme Court directed the President's Secretary to place Rajoana's mercy appeal before the President

Delhi News:ਰਾਜੋਆਣਾ ਦੀ ਅਪੀਲ 'ਤੇ ਦੋ ਹਫ਼ਤਿਆਂ 'ਚ ਫ਼ੈਸਲਾ ਲੈਣ ਲਈ ਕਿਹਾ

 

Delhi News:  ਸੁਪਰੀਮ ਕੋਰਟ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਸਕੱਤਰ ਨੂੰ ਸੋਮਵਾਰ ਨੂੰ ਨਿਰਦੇਸ਼ ਦਿੱਤਾ ਕਿ ਉਹ 1995 ਵਿਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਮੌਤ ਦੀ ਸਜ਼ਾ ਪਾਉਣ ਵਾਲੇ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ਨੂੰ ਰਾਸ਼ਟਰਪਤੀ ਦੇ ਅੱਗੇ ਵਿਚਾਰ ਲਈ ਰੱਖੇ।

ਜਸਟਿਸ ਬੀਆਰ ਗਵਈ, ਪੀਕੇ ਮਿਸ਼ਰਾ ਅਤੇ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਰਾਸ਼ਟਰਪਤੀ ਨੂੰ ਦੋ ਹਫ਼ਤਿਆਂ ਦੇ ਅੰਦਰ ਪਟੀਸ਼ਨ 'ਤੇ ਵਿਚਾਰ ਕਰਨ ਦੀ ਬੇਨਤੀ ਕੀਤੀ।

ਬੈਂਚ ਨੇ ਕਿਹਾ, ''ਅੱਜ ਦਾ ਦਿਨ ਵਿਸ਼ੇਸ਼ ਤੌਰ 'ਤੇ ਕੇਸ ਦੀ ਸੁਣਵਾਈ ਲਈ ਨਿਸ਼ਚਿਤ ਹੋਣ ਦੇ ਬਾਵਜੂਦ, ਭਾਰਤ ਸੰਘ ਦੀ ਤਰਫੋਂ ਕੋਈ ਵੀ ਪੇਸ਼ ਨਹੀਂ ਹੋਇਆ। ਬੈਂਚ ਇਸ ਕੇਸ ਦੀ ਸੁਣਵਾਈ ਲਈ ਹੀ ਬੈਠੀ ਸੀ।

ਬੈਂਚ ਨੇ ਕਿਹਾ, “ਸੁਣਵਾਈ ਦੀ ਇਸ ਤੋਂ ਪਹਿਲਾਂ ਦੀ ਤਾਰੀਕ ਵਿਚ ਮਾਮਲੇ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ ਤਾਂਕਿ ਕੇਂਦਰ ਸਰਕਾਰ ਰਾਸ਼ਟਰਪਤੀ ਦਫ਼ਤਰ ਤੋਂ ਇਹ ਨਿਰਦੇਸ਼ ਲੈ ਸਕਣ ਕਿ ਰਹਿਮ ਪਟੀਸ਼ਨ ਉੱਤੇ ਕਦੋਂ ਤੱਕ ਫ਼ੈਸਲਾ ਲਿਆ ਜਾਵੇਗਾ। ਇਸ ਗੱਲ ਨੂੰ ਧਿਆਨ ਵਿਚ ਰੱਖਦੇ ਹੋਏ ਕਿ ਪਟੀਸ਼ਨਕਰਤਾ ਨੂੰ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਿਹਾ ਹੈ, ਅਸੀਂ ਭਾਰਤ ਦੇ ਰਾਸ਼ਟਰਪਤੀ ਦੇ ਸਕੱਤਰ ਨੂੰ ਨਿਰਦੇਸ਼ ਦਿੰਦੇ ਹਾਂ ਕਿ ਉਹ ਮਾਮਲੇ ਨੂੰ ਰਾਸ਼ਟਰਪਤੀ ਦੇ ਸਾਹਮਣੇ ਰੱਖਣ ਅਤੇ ਮੰਗ ਕਰਨ ਕਿ ਉਹ ਅੱਜ ਤੋਂ ਦੋ ਹਫ਼ਤਿਆਂ ਦੇ ਅੰਦਰ ਇਸ ਉੱਤੇ ਵਿਚਾਰ ਕਰਨ। 

ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੀ ਸੁਣਵਾਈ 5 ਦਸੰਬਰ ਨੂੰ ਹੋਵੇਗੀ।

25 ਸਤੰਬਰ ਨੂੰ ਸੁਪਰੀਮ ਕੋਰਟ ਨੇ ਰਾਜੋਆਣਾ ਦੀ ਪਟੀਸ਼ਨ 'ਤੇ ਕੇਂਦਰ, ਪੰਜਾਬ ਸਰਕਾਰ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਨ ਤੋਂ ਜਵਾਬ ਮੰਗਿਆ ਸੀ।

ਰਾਜੋਆਣਾ ਨੂੰ 31 ਅਗਸਤ 1995 ਨੂੰ ਚੰਡੀਗੜ੍ਹ ਵਿੱਚ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਹੋਏ ਬੰਬ ਧਮਾਕੇ ਦੇ ਮਾਮਲੇ ਵਿੱਚ ਦੋਸ਼ੀ ਪਾਇਆ ਗਿਆ ਸੀ। ਇਸ ਘਟਨਾ ਵਿੱਚ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਅਤੇ 16 ਹੋਰ ਲੋਕ ਮਾਰੇ ਗਏ ਸਨ।

ਰਾਜੋਆਣਾ ਨੂੰ ਜੁਲਾਈ 2007 ਵਿੱਚ ਵਿਸ਼ੇਸ਼ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈ ਸੀ।

ਰਾਜੋਆਣਾ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਹੈ ਕਿ ਮਾਰਚ 2012 ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਦੀ ਤਰਫੋਂ ਸੰਵਿਧਾਨ ਦੀ ਧਾਰਾ 72 ਤਹਿਤ ਰਹਿਮ ਦੀ ਅਪੀਲ ਦਾਇਰ ਕੀਤੀ ਸੀ।

ਪਿਛਲੇ ਸਾਲ 3 ਮਈ ਨੂੰ ਸੁਪਰੀਮ ਕੋਰਟ ਨੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਤੋਂ ਇਨਕਾਰ ਕਰ ਦਿੱਤਾ ਸੀ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement