
ਢਾਈ ਮਹੀਨੇ ਪਹਿਲਾਂ ਹੀ ਲੈਦਰ ਕੰਪਲੈਕਸ ਨੂੰ ਬੰਦ ਕਰਵਾ ਦਿੱਤਾ ਗਿਆ ਸੀ
ਜਲੰਧਰ 'ਚ ਲੈਦਰ ਕੰਪਲੈਕਸ ਸਥਿਤ ਲੈਦਰ ਟੈਨਰੀਜ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲ ਸਕੀ ਹੈ। ਪ੍ਰਦੂਸ਼ਣ ਫੈਲਾਉਣ ਕਾਰਨ ਹਾਈਕੋਰਟ ਵਲੋਂ ਕਰੀਬ ਢਾਈ ਮਹੀਨੇ ਪਹਿਲਾਂ ਹੀ ਲੈਦਰ ਕੰਪਲੈਕਸ ਨੂੰ ਬੰਦ ਕਰਵਾ ਦਿੱਤਾ ਗਿਆ ਸੀ।
File Photo
ਇਨ੍ਹਾਂ ਫੈਕਟਰੀਆਂ ਵਲੋਂ ਪ੍ਰਦੂਸ਼ਣ ਕੰਟਰੋਲ ਦੇ ਉਪਾਵਾਂ ਸਬੰਧੀ ਹਲਫਨਾਮਾ ਸਿੱਧਾ ਅਦਾਲਤ 'ਚ ਪੇਸ਼ ਕਰਨ ਦੀ ਕੋਸ਼ਿਸ਼ ਨੂੰ ਨਕਾਰਦੇ ਹੋਏ ਜੱਜਾਂ ਨੇ ਸੁਣਵਾਈ ਨੂੰ 19 ਦਸੰਬਰ ਤੱਕ ਮੁਲਤਵੀ ਕਰ ਦਿੱਤਾ ਅਤੇ ਕਿਹਾ ਕਿ ਫੈਕਟਰੀਆਂ ਦੇ ਮਾਲਕ ਆਪਣੇ ਹਲਫਨਾਮੇ ਨੂੰ ਹਾਈਕੋਰਟ ਦੀ ਰਜਿਸਟਰੀ 'ਚ ਦਾਇਰ ਕਰਨ।
File Photo
ਇਨ੍ਹਾਂ ਫੈਕਟਰੀਆਂ ਕਾਰਨ ਫੈਲਣ ਵਾਲੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਪੀ. ਪੀ. ਸੀ. ਬੀ. ਵਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ 'ਤੇ ਹਾਈਕੋਰਟ ਨੇ ਪਿਛਲੀ ਸੁਣਵਾਈ 'ਤੇ ਹਲਫਨਾਮਾ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਸਨ। ਪੀ. ਪੀ. ਸੀ. ਬੀ. ਦੇ ਮੈਂਬਰ ਸਕੱਤਰ ਨੇ ਹਾਈਕੋਰਟ 'ਚ ਦਾਇਰ ਹਲਫਨਾਮੇ 'ਚ ਇਨ੍ਹਾਂ ਫੈਕਟਰੀਆਂ ਲਈ ਪ੍ਰਦੂਸ਼ਣ ਕੰਟਰੋਲ ਸਬੰਧੀ 6 ਨਵੇਂ ਨਿਯਮ ਸੁਝਾਏ ਹਨ।
File Photo
ਜਾਣਕਾਰੀ ਮੁਤਾਬਕ ਸਾਰੀਆਂ ਫੈਕਟਰੀਆਂ ਦੇ ਮਾਲਕਾਂ ਨੇ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਸੁਝਾਏ ਗਏ ਸਾਰੇ ਨਿਯਮ ਅਪਨਾਉਣ ਦੀ ਗੱਲ ਮੰਨ ਲਈ ਹੈ। ਹਾਈਕੋਰਟ ਨੇ 29 ਅਕਤੂਬਰ ਦੇ ਨਿਰਦੇਸ਼ਾਂ 'ਚ ਪ੍ਰਦੂਸ਼ਣ ਕੰਟਰੋਲ ਵਾਤਾਵਰਣ ਸੁਰੱਖਿਆ ਐਕਟ01974 ਅਤੇ ਜਲ ਪ੍ਰਦੂਸ਼ਣ ਨਿਵਾਰਣ ਦੇ ਨਿਯਮਾਂ ਦਾ ਉਲੰਘਣ ਕਰਨ ਲਈ ਲੈਦਰ ਕੰਪਲੈਕਸ 'ਚ ਸਥਿਤ ਟੈਨਰੀਜ ਨੂੰ ਬੰਦ ਕਰਨ ਦੇ ਨਿਰਦੇਸ਼ ਦਿੱਤੇ ਸਨ, ਜਿਸ ਤੋਂ ਬਾਅਦ 61 ਲੈਦਰ ਫੈਕਟਰੀਆਂ ਨੂੰ ਬੰਦ ਕਰਵਾ ਦਿੱਤਾ ਗਿਆ ਸੀ।
File Photo