
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਾਨੂੰਨ ਪਾਸ ਕਰਕੇ ਕਿਸਾਨਾਂ ਦੀ ਜ਼ਮੀਨ ਖੋਹ ਕੇ ਕਾਰਪੋਰੇਟ ਘਰਾਣਿਆਂ ਨੂੰ ਦੇਣ ਦਾ ਇਕ ਚ ਕੋਜਾ ਯਤਨ ਹੈ।
ਨਵੀਂ ਦਿੱਲੀ : ਦਿੱਲੀ ਬਾਰਡਰ ਚੱਲ ਰਹੇ ਮੋਰਚੇ ਤੇ ਐਸਪੀ ਦੀ ਨੌਕਰੀ ਛੱਡ ਕੇ ਆਈ ਬੀਬੀ ਨੇ ਮੋਦੀ ਸਰਕਾਰ ਤੇ ਵਰ੍ਹਦਿਆਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਬਣਾਏ ਗਏ ਕਾਨੂੰਨ ਕਿਸਾਨਾਂ ਲਈ ਖ਼ਤਰਨਾਕ ਹਨ, ਸੰਘਰਸ਼ ਕਰਨਾ ਕਿਸਾਨਾਂ ਦੀ ਮਜ਼ਬਰੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਾਨੂੰਨ ਪਾਸ ਕਰਕੇ ਕਿਸਾਨਾਂ ਦੀ ਜ਼ਮੀਨ ਖੋਹ ਕੇ ਕਾਰਪੋਰੇਟ ਘਰਾਣਿਆਂ ਨੂੰ ਦੇਣ ਦਾ ਇਕ ਚ ਕੋਜਾ ਯਤਨ ਹੈ। ਦੇਸ਼ ਦੇ ਕਿਸਾਨਾਂ ਕੋਲੋਂ ਜ਼ਮੀਨਾਂ ਖੋਹ ਕੇ ਕਾਰਪੋਰੇਟ ਘਰਾਣੇ ਕਿਸਾਨਾਂ ਨੂੰ ਮਜ਼ਦੂਰ ਬਣਾਕੇ ਉਨ੍ਹਾਂ ਦੀਆਂ ਜ਼ਮੀਨਾਂ ਤੇ ਮਜ਼ਦੂਰ ਬਣਾਉਣਗੇ।
farmerਉਨ੍ਹਾਂ ਕਿਹਾ ਕਿ ਇਹ ਨਿਰਾ ਧੋਖਾ ਹੈ, ਮੋਦੀ ਸਰਕਾਰ ਨੇ ਲੋਕਾਂ ਨੂੰ ਧੋਖੇ ਵਿਚ ਰੱਖ ਕੇ ਇਹ ਕਾਨੂੰਨ ਬਣਾਏ ਹਨ, ਇਨ੍ਹਾਂ ਕਾਨੂੰਨਾਂ ਦੀ ਕੋਈ ਲੋੜ ਨਹੀਂ ਸੀ ਪਹਿਲਾਂ ਹੀ ਖੇਤੀ ਨਾਲ ਸਬੰਧਤ ਕਾਨੂੰਨ ਸਰਕਾਰ ਵੱਲੋਂ ਬਣਾਏ ਗਏ ਹਨ। ਬੀਬੀ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਬਣਾਏ ਕਾਨੂੰਨਾਂ ਦੇ ਖ਼ਿਲਾਫ਼ ਸਾਨੂੰ ਵੱਡੀ ਲੜਾਈ ਦੇਣ ਦੀ ਲੋੜ ਹੈ, ਲੜਾਈ ਸਾਡੀ ਮੋਦੀ ਨਾਲ ਨਹੀਂ ਲੜਾਈ ਸਾਡੀ ਕਾਰਪੋਰੇਟ ਘਰਾਣਿਆਂ ਨਾਲ ਹੈ। ਜਿਹੜੇ ਦੇਸ਼ ਦੇ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਖੋਹਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਾਰ-ਵਾਰ ਸੰਘਰਸ਼ ਕਰ ਰਹੇ ਲੋਕਾਂ ਨੂੰ ਅਤਿਵਾਦੀ ਕਹਿ ਰਹੀ ਹੈ ਪਰ ਸਾਡਾ ਸੰਘਰਸ਼ ਪੂਰੇ ਦੇਸ਼ ਦੇ ਕਿਸਾਨਾਂ ਦਾ ਸੰਘਰਸ਼ ਹੈ, ਇਸ ਲਈ ਸਾਨੂੰ ਕੇਂਦਰ ਸਰਕਾਰ ਦੇ ਅਜਿਹੇ ਦੋਸ਼ਾਂ ਦੀ ਕੋਈ ਪ੍ਰਵਾਹ ਨਹੀਂ ਹੈ।
Yogi and modiਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਕਿਸਾਨਾਂ ਦੇ ਸੰਘਰਸ਼ ਨੂੰ ਦੇਸ਼ ਵਿਰੋਧੀ ਕਹਿ ਕੇ ਬਦਨਾਮ ਕਰ ਰਹੀ ਹੈ, ਜੋ ਬਹੁਤ ਹੀ ਨਿੰਦਣਯਗ ਕਾਰਵਾਈ ਹੈ। ਦੇਸ਼ ਦਾ ਕਿਸਾਨ ਕੜਾਕੇ ਦੀ ਠੰਡ ਵਿਚ ਦਿੱਲੀ ਦੀਆਂ ਸੜਕਾਂ ਰਾਤਾਂ ਕੱਟ ਰਿਹਾ ਹੈ, ਪ੍ਰਧਾਨ ਮੰਤਰੀ ਕੋਲ ਕਿਸਾਨਾਂ ਨੂੰ ਮਿਲਣ ਦਾ ਵਕਤ ਨਹੀਂ । ਦੇਸ਼ ਦਾ ਢਿੱਡ ਭਰਨ ਵਾਲਾ ਕਿਸਾਨ ਦੀ ਦੇਸ਼ ਭਗਤੀ ਵੀ ਸਰਕਾਰ ਨੂੰ ਅਤਿਵਾਦ ਲੱਗ ਰਹੀ ਹੈ।