
ਹੋਰ ਕਿੰਨੇ ਅੰਨਦਾਤਿਆਂ ਨੂੰ ਕੁਰਬਾਨੀ ਦੇਣੀ ਹੋਵੇਗੀ? ਖੇਤੀ ਵਿਰੋਧੀ ਕਾਨੂੰਨ ਕਦੋਂ ਖ਼ਤਮ ਕੀਤੇ ਜਾਣਗੇ?
ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਦੇ ਚਲਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਪਹਿਰ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੱਧ ਪ੍ਰਦੇਸ਼ ਦੇ ਕਿਸਾਨ ਮਹਾਂ ਸੰਮੇਲਨ ਨੂੰ ਸੰਬੋਧਨ ਕਰਨਗੇ। ਇਸ ਸੰਬੋਧਨ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਪ੍ਰਧਾਨਰਾਹੁਲ ਗਾਂਧੀ ਨੇ ਕਿਸਾਨਾਂ ਦੇ ਮੁੱਦੇ ਉੱਤੇ ਇੱਕ ਵਾਰ ਫਿਰ ਕੇਂਦਰ ਸਰਕਾਰ ਉੱਤੇ ਨਿਸ਼ਾਨਾ ਵਿੰਨ੍ਹਿਆ ਹੈ।
ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ," ਹੋਰ ਕਿੰਨੇ ਅੰਨਦਾਤਿਆਂ ਨੂੰ ਕੁਰਬਾਨੀ ਦੇਣੀ ਹੋਵੇਗੀ? ਖੇਤੀ ਵਿਰੋਧੀ ਕਾਨੂੰਨ ਕਦੋਂ ਖ਼ਤਮ ਕੀਤੇ ਜਾਣਗੇ? ਇਸ ਤੋਂ ਇਲਾਵਾ ਰਾਹੁਲ ਨੇ ਇੱਕ ਖ਼ਬਰ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਹੈ ਕਿ ਕਿਸਾਨ ਅੰਦੋਲਨ ਵਿੱਚ ਹੁਣ ਤੱਕ 22 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ।
ਜਿਕਰਯੋਗ ਹੈ ਕਿ ਬੀਤੇ ਦਿਨੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਵਿਧਾਨ ਸਭਾ ਵਿੱਚ ਖੇਤੀਬਾੜੀ ਕਾਨੂੰਨਾਂ ਦੀਆਂ ਕਾਪੀਆਂ ਫਾੜ ਕੇ ਕਿਹਾ, “ਇਨ੍ਹਾਂ ਤਿੰਨਾਂ ਕਾਨੂੰਨਾਂ ਨੂੰ ਫਾੜਦੇ ਹੋਏ ਦੁੱਖ ਹੁੰਦਾ ਹੈ। ਪਰ ਦੇਸ਼ ਦਾ ਕਿਸਾਨ ਸੜਕਾਂ‘ ਤੇ ਹੈ, ਇਸ ਲਈ ਮੈਂ ਉਸ ਦੇ ਦਰਦ ਨਾਲ ਖੜਾ ਹਾਂ। ਇਸ ਅੰਦੋਲਨ ਵਿਚ ਹੁਣ ਤਕ 20 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ। ਮੈਂ ਕੇਂਦਰ ਨੂੰ ਇਹ ਪੁੱਛਣਾ ਚਾਹੁੰਦਾ ਹਾਂ ਕਿ ਤੁਸੀ ਕਿੰਨੀ ਜਾਨਾਂ ਲਵੋਗੇ ਅਤੇ ਉਸ ਤੋਂ ਬਾਅਦ ਤੁਸੀਂ ਦੇਸ਼ ਦੇ ਕਿਸਾਨਾਂ ਦੀ ਗੱਲ ਸੁਣੋਗੇ। ”