ਜਜ਼ਬੇ ਨੂੰ ਸਲਾਮ! ਬਿਮਾਰੀ ਦੀ ਹਾਲਤ ਤੇ ਕੜਾਕੇ ਦੀ ਠੰਢ 'ਚ ਕਿਸਾਨ ਦਿੱਲੀ ਮੋਰਚੇ 'ਤੇ
Published : Dec 18, 2020, 4:46 pm IST
Updated : Dec 18, 2020, 4:58 pm IST
SHARE ARTICLE
farmer
farmer

ਅਜਿਹੇ ਜ਼ਜ਼ਬੇ ਨੂੰ ਸਲਾਮ, ਬੀਮਾਰ ਹੋਣ ਦੇ ਬਾਵਜੂਦ ਇਹ ਬਜ਼ੁਰਗ ਕਿਸਾਨ ਅੰਦੋਲਨ ਵਿਚ ਹਿੱਸਾ ਲੈਣ ਲਈ ਦਿੱਲੀ ਆਏ ਹਨ

ਚੰਡੀਗੜ੍ਹ: ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ 23ਵੇਂ ਦਿਨ ਵਿਚ ਦਾਖਿਲ ਹੋ ਗਿਆ ਹੈ। ਇਸ ਦੌਰਾਨ ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ। ਇਸ ਅੰਦੋਲਨ ਦੌਰਾਨ ਪੰਜਾਬੀਆਂ ਵਿੱਚ ਜੋਸ਼ ਭਰ ਦਿੱਤਾ ਹੈ। ਕੜਕ ਦੀ ਠੰਢ 'ਚ ਵੀ ਕਿਸਾਨਾਂ ਦੇ ਹੌਂਸਲੇ  ਬੁਲੰਦ ਹਨ, ਕਿਸਾਨਾਂ ਦੀ ਹਿਮੰਤ ਨੇ ਮਿਸਾਲ ਕਾਇਮ ਕੀਤੀ ਹੈ। 

farmer

ਕਿਸਾਨੀ ਸੰਘਰਸ਼ ਦੌਰਾਨ ਮਰੀਜ ਦੀ ਤਸਵੀਰ ਵਾਇਰਲ
ਕਿਸਾਨੀ ਸੰਘਰਸ਼ ਦੌਰਾਨ ਇੱਕ ਬਿਮਾਰੀ ਨਾਲ ਲੜ ਰਹੇ ਕਿਸਾਨ ਦੀ ਤਸਵੀਰ ਸਾਹਮਣੇ ਆਈ ਹੈ ਜਿਸ ਦੇ ਜਜ਼ਬੇ ਨੂੰ ਹਰ ਕੋਈ ਸਲਾਮ ਕਰ ਰਿਹਾ ਹੈ। ਇਸ ਮਰੀਜ ਦੀ ਤਸਵੀਰ ਬਹੁਤ ਵਾਇਰਲ ਹੋ ਰਹੀ ਹੈ। ਉਹ ਬਿਮਾਰ ਹੋਣ ਦੀ ਹਾਲਤ ਵਿੱਚ ਬਾਥਰੂਮ ਕਰਨ ਵਿੱਚ ਦਿੱਕਤ ਹੋਣ ਦੇ ਬਾਵਜੂਦ ਹੱਥ ਵਿੱਚ ਪਿਸ਼ਾਬ ਦੀ ਥੈਲੀ ਲਈ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੈ। ਇਸ ਕਿਸਾਨ ਦੇ ਹੌਂਸਲੇ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਸਲਾਮ ਕੀਤਾ ਹੈ। 

manjinder sirsa

ਮਨਜਿੰਦਰ ਸਿੰਘ ਸਿਰਸਾ ਦਾ ਟਵੀਟ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਦਿਆਂ ਕਿਹਾ " ਅਜਿਹੇ ਜ਼ਜ਼ਬੇ ਨੂੰ ਸਲਾਮ, ਬੀਮਾਰ ਹੋਣ ਦੇ ਬਾਵਜੂਦ ਇਹ ਬਜ਼ੁਰਗ ਕਿਸਾਨ ਅੰਦੋਲਨ ਵਿਚ ਹਿੱਸਾ ਲੈਣ ਲਈ ਦਿੱਲੀ ਆਏ ਹਨ ਤੇ ਪਿਸ਼ਾਬ ਦੀਆਂ ਥੈਲੀਆਂ ਨਾਲ ਪ੍ਰੋਟੈਸਟ ਵਿਚ ਸ਼ਾਮਲ ਹੋਏ ਹਨ! ਮੈਂ ਉਨ੍ਹਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਕਿਸਾਨ ਲਹਿਰ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਦਿੱਤੀਆਂ ਜਾਂਦੀਆਂ ਡਾਕਟਰੀ ਸੇਵਾਵਾਂ ਪ੍ਰਾਪਤ ਕਰਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦੇ ਹਨ ਇਹ ਬੂਟੇ ਪਹਿਲੀ ਵਾਰ ਦੇਖੋ 10 ਤਰ੍ਹਾਂ ਦਾ ਪੁਦੀਨਾ

26 Jul 2024 9:31 AM

Big Breaking:ਸਿੱਧੂ ਮੂਸੇਵਾਲਾ ਕ.ਤ.ਲ.ਕਾਂ.ਡ ਨਾਲ ਜੁੜੀ ਅਹਿਮ ਖ਼ਬਰ! ਅੱਜ ਕੋਰਟ ਸੁਣਾ ਸਕਦੀ ਹੈ ਵੱਡਾ ਫੈਸਲਾ

26 Jul 2024 9:25 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:21 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:19 AM

Beadbi ਮਗਰੋਂ ਹੋਏ Goli kand 'ਚ ਗੋ/ਲੀ/ਆਂ ਦੇ ਖੋਲ ਚੁੱਕ ਲੈ ਗੀਆ ਸੀ ਇਕ Leader, ਕਿਹੜੇ ਅਫ਼ਸਰਾਂ ਤੋ ਲੈਕੇ ਲੀਡਰ

26 Jul 2024 9:15 AM
Advertisement