
ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਰਹੱਦ 'ਤੇ ਚੱਲ ਰਹੀਆਂ ਚੁਣੌਤੀਆਂ ਦੇ ਵਿਚਕਾਰ ਸਾਡੀ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰੋਤਾਂ ਦੀ ਘਾਟ ਨਹੀਂ ਆਉਣ ਦੇਣਗੇ।"
ਨਵੀਂ ਦਿੱਲੀ- ਉੱਤਰ ਅਤੇ ਪੱਛਮੀ ਸਰਹੱਦਾਂ 'ਤੇ ਚੀਨ ਅਤੇ ਪਾਕਿਸਤਾਨ ਨਾਲ ਤਣਾਅ ਜਾਰੀ ਹੈ। ਇਸ ਬਾਰੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਹੁਣ ਜੰਗ ਲੜਨ ਦਾ ਤਰੀਕਾ ਬਦਲ ਗਿਆ ਹੈ ਤੇ ਨਵੀਂ ਤਰ੍ਹਾਂ ਦੇ ਖ਼ਤਰੇ ਦੇਸ਼ ਦੇ ਸਾਹਮਣੇ ਹਨ। ਉਨ੍ਹਾਂ ਇਸ਼ਾਰਾ ਕੀਤਾ ਕਿ ਆਉਣ ਵਾਲੇ ਸਮੇਂ ’ਚ ਭਾਰਤ ਸਾਹਮਣੇ ਕਈ ਨਵੀਂਆਂ ਚੁਣੌਤੀਆਂ ਹੋ ਸਕਦੀਆਂ ਹਨ। ਮੰਤਰੀ ਨੇ ਇਹ ਪ੍ਰਗਟਾਵਾ ‘ਫ਼ੌਜੀ ਸਾਹਿਤ ਮੇਲੇ’ (ਮਿਲਟਰੀ ਲਿਟਰੇਚਰ ਫ਼ੈਸਟੀਵਲ) ਨੂੰ ਸੰਬੋਧਨ ਕਰਦਿਆਂ ਕੀਤਾ। ਕੋਰੋਨਾ ਕਰਕੇ ਰਾਜਨਾਥ ਸਿੰਘ ਵੀਡੀਓ ਕਾਨਫ਼ਰੰਸਿੰਗ ਰਾਹੀਂ ਇਸ ਵਿੱਚ ਸ਼ਾਮਲ ਹੋਏ।
ਅੱਗੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ," ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਰਹੱਦ 'ਤੇ ਚੱਲ ਰਹੀਆਂ ਚੁਣੌਤੀਆਂ ਦੇ ਵਿਚਕਾਰ ਸਾਡੀ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰੋਤਾਂ ਦੀ ਘਾਟ ਨਹੀਂ ਆਉਣ ਦੇਣਗੇ।"