ਅਦਾਲਤ ਨੇ ਸਾਰੇ ਸੂਬਿਆਂ ਨੂੰ ਕੋਵਿਡ-19 ਹਸਪਤਾਲਾਂ ’ਚ ਫਾਇਰ ਸੇਫ਼ਟੀ ਜਾਂਚ ਕਰਵਾਉਣ ਦਾ ਦਿਤਾ ਹੁਕਮ
Published : Dec 18, 2020, 9:46 pm IST
Updated : Dec 18, 2020, 9:46 pm IST
SHARE ARTICLE
corona
corona

ਕੋਵਿਡ-19 ਦੇ ਸਮਰਪਿਤ ਹਸਪਤਾਲਾਂ ਵਿਚ ਅੱਗ ਸੁਰੱਖਿਆ ਦੀ ਜਾਂਚ ਕਰਨ ਦੇ ਨਿਰਦੇਸ਼ ਦਿਤੇ।

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸ਼ੁਕਰਵਾਰ ਨੂੰ ਦੇਸ਼ ਦੇ ਹਸਪਤਾਲਾਂ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਾਰੇ ਰਾਜਾਂ ਨੂੰ ਕੋਵਿਡ-19 ਦੇ ਸਮਰਪਿਤ ਹਸਪਤਾਲਾਂ ਵਿਚ ਅੱਗ ਸੁਰੱਖਿਆ ਦੀ ਜਾਂਚ ਕਰਨ ਦੇ ਨਿਰਦੇਸ਼ ਦਿਤੇ। ਸੁਪਰੀਮ ਕੋਰਟ ਨੇ ਕੋਵਿਡ-19 ਸਮਰਪਿਤ ਹਸਪਤਾਲਾਂ ਨੂੰ ਚਾਰ ਹਫ਼ਤਿਆਂ ਦੇ ਅੰਦਰ-ਅੰਦਰ ਫਾਇਰ ਕਲੀਅਰੈਂਸ ਸਰਟੀਫ਼ਿਕੇਟ ਦਾ ਨਵੀਨੀਕਰਨ ਕਰਨ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਅਜਿਹਾ ਨਾ ਕਰਨ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

coronacoronaਜਸਟਿਸ ਅਸ਼ੋਕ ਭੂਸ਼ਣ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਜਿਨ੍ਹਾਂ ਹਸਪਤਾਲਾਂ ਦੇ ਫਾਇਰ ਕਲੀਅਰੈਂਸ ਸਰਟੀਫ਼ਿਕੇਟ ਦੀ ਮਿਆਦ ਖ਼ਤਮ ਹੋ ਗਈ ਹੈ, ਉਨ੍ਹਾਂ ਨੂੰ ਚਾਰ ਹਫ਼ਤਿਆਂ ਦੇ ਅੰਦਰ ਅੰਦਰ ਕਰਵਾਉਣਾ ਪਏਗਾ। ਬੈਂਚ ਵਿਚ ਜਸਟਿਸ ਆਰ ਐਸ ਰੈਡੀ ਅਤੇ ਜਸਟਿਸ ਐਮਆਰ ਸ਼ਾਹ ਵੀ ਸ਼ਾਮਲ ਸਨ। ਬੈਂਚ ਨੇ ਕਿਹਾ ਕਿ ਚੋਣ ਕਮਿਸ਼ਨ ਰਾਜਨੀਤਿਕ ਰੈਲੀਆਂ ਅਤੇ ਕੋਵਿਡ -19 ਨਾਲ ਸਬੰਧਤ ਨਿਰਦੇਸ਼ਾਂ ਦੀ ਪਾਲਣਾ ਕਰਨ ਦੇ ਮੁੱਦੇ ’ਤੇ ਗੌਰ ਕਰੇਗਾ। ਗੁਜਰਾਤ ਦੇ ਰਾਜਕੋਟ ਦੇ ਕੋਵਿਡ-19 ਹਸਪਤਾਲ ਵਿਚ ਅੱਗ ਲੱਗਣ ਦੀ ਘਟਨਾ ਤੋਂ ਬਾਅਦ ਸੁਪਰੀਮ ਕੋਰਟ ਨੇ ਇਸ ਦਾ ਨੋਟਿਸ ਲਿਆ। ਇਸ ਘਟਨਾ ਵਿਚ ਬਹੁਤ ਸਾਰੇ ਮਰੀਜ਼ਾਂ ਦੀ ਮੌਤ ਹੋ ਗਈ।

coronacoronaਅਦਾਲਤ ਨੇ ਕਿਹਾ ਕਿ ਜਿਨ੍ਹਾਂ ਹਸਪਤਾਲਾਂ ਨੇ ਅਜੇ ਤਕ ਫ਼ਾਇਰ ਨੋ ਇਬਜੈਕਸ਼ਨ ਸਰਟੀਫ਼ਿਕੇਟ ਪ੍ਰਾਪਤ ਨਹੀਂ ਕੀਤਾ ਹੈ, ਉਨ੍ਹਾਂ ਨੂੰ ਛੇਤੀ ਤੋਂ ਛੇਤੀ ਇਹ ਪ੍ਰਾਪਤ ਕਰ ਲੈਣਾ ਚਾਹੀਦਾ ਹੈ।ਅਦਾਲਤ ਨੇ ਕਿਹਾ ਕਿ ਹਰ ਰਾਜ ਨੂੰ ਇਸ ਸਬੰਧ ਵਿਚ ਇਕ ਨੋਡਲ ਅਧਿਕਾਰੀ ਨਿਯੁਕਤ ਕਰਨ ਲਈ ਮਜਬੂਰ ਕੀਤਾ ਜਾਂਦਾ ਹੈ ਤਾਂ ਜੋ ਰਾਜਕੋਟ ਅਤੇ ਅਹਿਮਦਾਬਾਦ ਹਸਪਤਾਲ ਵਿਚ ਅੱਗ ਲੱਗਣ ਦੀ ਘਟਨਾ ਕਿਤੇ ਹੋਰ ਨਾ ਵਾਪਰ ਜਾਵੇ। ਸੁਪਰੀਮ ਕੋਰਟ ਨੇ ਸਾਰੇ ਰਾਜਾਂ ਨੂੰ ਚਾਰ ਹਫ਼ਤਿਆਂ ਦੇ ਅੰਦਰ- ਅੰਦਰ ਪਾਲਣਾ ਦਾ ਹਲਫ਼ਨਾਮਾ ਦਾਖ਼ਲ ਕਰਨ ਦੇ ਨਿਰਦੇਸ਼ ਦਿਤੇ ਹਨ। ਬੈਂਚ ਨੇ ਕਿਹਾ ਕਿ ਜੇ ਕੋਵਿਡ-19 ਹਸਪਤਾਲਾਂ ਵਿਚ ਅੱਗ ਨਾਲ ਸਬੰਧਤ ਸੁਰੱਖਿਆ ਨਹੀਂ ਹੈ ਤਾਂ ਰਾਜ ਸਰਕਾਰ ਇਸ ’ਤੇ ਕਾਰਵਾਈ ਕਰੇਗੀ।

 

ਕੋਵਿਡ-19 ਦੇ ਮਰੀਜ਼ਾਂ ਦੇ ਢੁਕਵੇਂ ਇਲਾਜ ਅਤੇ ਹਸਪਤਾਲਾਂ ਵਿਚ ਕੋਵਿਡ-19 ਦੀ ਮੌਤ ਹੋਣ ਵਾਲੇ ਮਰੀਜ਼ਾਂ ਦੀਆਂ ਲਾਸ਼ਾਂ ਦੀ ਸਤਿਕਾਰ ਨਾਲ ਸਾਂਭ-ਸੰਭਾਲ ਬਾਰੇ ਆਪ ਨੋਟਿਸ ਲਿਆ। ਇਸ ਦੀ ਸੁਣਵਾਈ ਦੌਰਾਨ ਰਾਜਕੋਟ ਹਸਪਤਾਲ ਵਿਚ ਅੱਗ ਲੱਗਣ ਦਾ ਮਾਮਲਾ ਵੀ ਸਾਹਮਣੇ ਆਇਆ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement