
ਕੇਂਦਰ ਸਰਕਾਰ ਤੁਰੰਤ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰ ਕੇ ਕਿਸਾਨਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰੇ।
ਨਵੀਂ ਦਿੱਲੀ ,ਅਰਪਨ ਕੌਰ : ਦਿੱਲੀ ਬਾਰਡਰ ‘ਤੇ ਕਿਸਾਨਾਂ ਦੀ ਹਮਾਇਤ ਵਿਚ ਆਏ ਸਾਬਕਾ ਫ਼ੌਜੀਆਂ ਦਾ ਕੇਂਦਰ ਸਰਕਾਰ ਦੇ ਖਿਲਾਫ ਫੁੱਟਿਆ ਗੁੱਸਾ ਤੇ ਕਿਹਾ ਮੋਦੀ ਦਾ ਸਕਿਉਰਿਟੀ ਗਾਰਡ ਵੀ ਕਿਸਾਨ ਦਾ ਬੱਚਾ ਹੈ । ਸਾਬਕਾ ਫ਼ੌਜੀਆਂ ਨੇ ਸਪੋਕਸਮੈਨ ਨਾਲ ਵਿਸ਼ੇਸ਼ ਤੌਰ ‘ਤੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨੇ ਕਾਲੇ ਕਾਨੂੰਨ ਕਿਸਾਨ ਵਿਰੋਧੀ ਹਨ, ਕੇਂਦਰ ਸਰਕਾਰ ਤੁਰੰਤ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰ ਕੇ ਕਿਸਾਨਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰੇ।
photoਸਾਬਕਾ ਫ਼ੌਜੀਆਂ ਨੇ ਕਿਹਾ ਕਿ ਨੈਸ਼ਨਲ ਮੀਡੀਆ ਅਤੇ ਸਰਕਾਰ ਕਿਸਾਨਾਂ ਨੂੰ ਅਤਿਵਾਦੀ ਕਹਿ ਕੇ ਬਦਨਾਮ ਕਰ ਰਹੀ ਹੈ ਪਰ ਦਿੱਲੀ ਬਾਰਡਰ ‘ਤੇ ਸੰਘਰਸ਼ ਕਰ ਰਹੇ ਲੋਕ ਕੋਈ ਅਤਿਵਾਦੀ ਨਹੀਂ ਹਨ ਸਗੋਂ ਦੇਸ਼ ਦੇ ਅੰਨਦਾਤਾ ਹਨ। ਕਿਸਾਨਾਂ ਦਾ ਚੱਲ ਰਿਹਾ ਸ਼ਾਂਤਮਈ ਸੰਘਰਸ਼ ਸਰਕਾਰ ਦੇ ਹਜ਼ਮ ਨਹੀਂ ਹੋ ਰਿਹਾ, ਇਸ ਸੰਘਰਸ਼ ਨੂੰ ਤੋੜਨ ਲਈ ਸਰਕਾਰ ਚਾਲਾਂ ਚੱਲ ਰਹੀ ਹੈ, ਜਿਸ ਨੂੰ ਦੇਸ਼ ਦੇ ਜਵਾਨ ਕਦੀ ਵੀ ਸਫਲ ਨਹੀਂ ਹੋਣ ਦੇਣਗੇ ।
Modiਉਨ੍ਹਾਂ ਕਿਹਾ ਕਿ ਅੱਜ ਇਸ ਧਰਨੇ ਵਿੱਚ ਅਸੀਂ ਜੈ ਜਵਾਨ ਜੈ ਕਿਸਾਨ ਦੇ ਨਾਅਰੇ ਨੂੰ ਬੁਲੰਦ ਕਰਨ ਆਏ ਹਾਂ ਕਿਉਂਕਿ ਅਸੀਂ ਜਵਾਨ ਹਾਂ ਤੇ ਅਸੀਂ ਕਿਸਾਨਾਂ ਦੇ ਬੱਚੇ ਹਾਂ। ਇਸ ਲਈ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਕਿਸਾਨੀ ਸੰਘਰਸ਼ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਤੁਰੀਏ। ਉਨ੍ਹਾਂ ਕਿਹਾ ਕਿ ਗੋਰੇ ਅੰਗਰੇਜ਼ ਦੇਸ਼ ਛੱਡ ਕੇ ਚਲੇ ਗੇ ਪਰ ਉਨ੍ਹਾਂ ਦੀ ਕੁਰਸੀ ‘ਤੇ ਕਾਲੇ ਅੰਗਰੇਜ਼ ਬੈਠੇ ਹਨ, ਜਿਨ੍ਹਾਂ ਦੇ ਖ਼ਿਲਾਫ਼ ਦੇਸ਼ ਦੇ ਕਿਸਾਨ ਤੇ ਜਵਾਨ ਉੱਠ ਖੜ੍ਹੇ ਹੋਏ ਹਨ ।
farmer protestਉਨ੍ਹਾਂ ਕਿਹਾ ਕਿ ਇਸ ਕਿਸਾਨੀ ਸੰਘਰਸ਼ ਸਾਰੇ ਧਰਮਾਂ ਦਾ ਸਾਂਝਾ ਹੈ, ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨੇ ਕਾਨੂੰਨਾਂ ਨੇ ਸਾਰੇ ਦੇਸ਼ ਦੇ ਲੋਕਾਂ ਨੂੰ ਜਾਗਰੂਕ ਕਰ ਦਿੱਤਾ ਹੈ। ਸਾਬਕਾ ਫ਼ੌਜੀਆਂ ਨੇ ਕਿਹਾ ਕਿ ਕਿਸਾਨਾਂ ਦਾ ਚੱਲ ਰਿਹਾ ਸੰਘਰਸ਼ ਪੂਰੀ ਤਰ੍ਹਾਂ ਜਾਇਜ਼ ਹੈ ਅਸੀਂ ਕਿਸਾਨਾਂ ਦੇ ਸੰਘਰਸ਼ ਦੀ ਪੂਰੀ ਹਮਾਇਤ ਕਰਦੇ ਹਾਂ ਅਤੇ ਜਦੋਂ ਤੱਕ ਇਹ ਸੰਘਰਸ਼ ਚੱਲੇਗਾ, ਅਸੀਂ ਉਸ ਉਦੋਂ ਤੱਕ ਇਸ ਸੰਘਰਸ਼ ਦੀ ਨਾਲ ਰਹਾਂਗੇ।