ਦੇਸ਼ ’ਚ ਕੋਵਿਡ-19 ਦੇ ਮਾਮਲੇ ਵੱਧ ਕੇ 99.79 ਲੱਖ ਤੋਂ ਹੋਏ ਪਾਰ
Published : Dec 18, 2020, 9:52 pm IST
Updated : Dec 18, 2020, 9:52 pm IST
SHARE ARTICLE
corona
corona

ਅੰਕੜਿਆਂ ਅਨੁਸਾਰ, 95,20,827 ਲੋਕ ਲਾਗ ਤੋਂ ਮੁਕਤ ਹੋਣ ਨਾਲ ਦੇਸ਼ ਵਿਚ ਮਰੀਜ਼ਾਂ ਦੀ ਰਿਕਵਰੀ ਦੀ ਦਰ ਵਧ ਕੇ 95.40 ਪ੍ਰਤੀਸ਼ਤ ਹੋ ਗਈ ਹੈ।

ਨਵੀਂ ਦਿੱਲੀ, : ਭਾਰਤ ਵਿਚ ਇਕ ਦਿਨ ਵਿਚ ਕੋਵਿਡ-19 ਦੇ 22,890 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਲਾਗ ਦੇ ਮਾਮਲੇ 99.79 ਲੱਖ ਨੂੰ ਪਾਰ ਕਰ ਗਏ ਹਨ, ਜਿਨ੍ਹਾਂ ਵਿਚੋਂ 95 ਲੱਖ ਤੋਂ ਜ਼ਿਆਦਾ ਲਾਗ ਮੁਕਤ ਹੋ ਚੁਕੇ ਹਨ। ਕੇਂਦਰੀ ਸਿਹਤ ਮੰਤਰਾਲੇ ਵਲੋਂ ਸਵੇਰੇ 8 ਵਜੇ ਜਾਰੀ ਕੀਤੇ ਤਾਜ਼ਾ ਅੰਕੜਿਆਂ ਅਨੁਸਾਰ 338 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 1,44,789 ਹੋ ਗਈ। ਇਸ ਦੇ ਨਾਲ ਹੀ ਦੇਸ਼ ਵਿਚ ਹੁਣ ਤਕ ਕੋਵਿਡ -19 ਦੇ 99,79,447 ਮਾਮਲੇ ਸਾਹਮਣੇ ਆ ਚੁਕੇ ਹਨ।

coronacoronaਅੰਕੜਿਆਂ ਅਨੁਸਾਰ, 95,20,827 ਲੋਕ ਲਾਗ ਤੋਂ ਮੁਕਤ ਹੋਣ ਨਾਲ ਦੇਸ਼ ਵਿਚ ਮਰੀਜ਼ਾਂ ਦੀ ਰਿਕਵਰੀ ਦੀ ਦਰ ਵਧ ਕੇ 95.40 ਪ੍ਰਤੀਸ਼ਤ ਹੋ ਗਈ ਹੈ। ਕੋਵਿਡ-19 ਤੋਂ ਮੌਤ ਦਰ 1.45 ਪ੍ਰਤੀਸ਼ਤ ਹੈ। ਦੇਸ਼ ਵਿਚ ਲਗਾਤਾਰ 12 ਦਿਨਾਂ ਤੋਂ ਇਲਾਜ ਅਧੀਨ ਲੋਕਾਂ ਦੀ ਗਿਣਤੀ ਚਾਰ ਲੱਖ ਤੋਂ ਘੱਟ ਹੈ। ਵਰਤਮਾਨ ਵਿਚ 3,13,831 ਲੋਕਾਂ ਦਾ ਕੋਰੋਨਾ ਵਾਇਰਸ ਦਾ ਲਾਗ ਦਾ ਇਲਾਜ ਚੱਲ ਰਿਹਾ ਹੈ, ਜੋ ਕੁਲ ਮਾਮਲਿਆਂ ਦਾ 3.14 ਫ਼ੀ ਸਦੀ ਹੈ।

coronacoronaਭਾਰਤ ਵਿਚ 7 ਅਗਸਤ ਨੂੰ ਸੰਕਰਮਿਤ ਲੋਕਾਂ ਦੀ ਗਿਣਤੀ 20 ਲੱਖ, 23 ਅਗਸਤ ਨੂੰ 30 ਲੱਖ ਅਤੇ 5 ਸਤੰਬਰ ਨੂੰ 40 ਲੱਖ ਨੂੰ ਪਾਰ ਕਰ ਗਈ ਸੀ। ਇਸ ਦੇ ਨਾਲ ਹੀ ਕੁਲ ਕੇਸ 16 ਸਤੰਬਰ ਨੂੰ 50 ਲੱਖ, 28 ਸਤੰਬਰ ਨੂੰ 60 ਲੱਖ, 11 ਅਕਤੂਬਰ ਨੂੰ 70 ਲੱਖ, 29 ਅਕਤੂਬਰ ਨੂੰ 80 ਲੱਖ ਅਤੇ 20 ਨਵੰਬਰ ਨੂੰ 90 ਲੱਖ ਨੂੰ ਪਾਰ ਕਰ ਗਏ ਸਨ

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement