ਕਿਸਾਨ ਅੰਦੋਲਨ ਲਈ ਜਾਨ ਦੇਣ ਵਾਲੇ ਸੰਤ ਬਾਬਾ ਰਾਮ ਸਿੰਘ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਅੰਤਿਮ ਵਿਦਾਈ
Published : Dec 18, 2020, 3:58 pm IST
Updated : Dec 18, 2020, 4:54 pm IST
SHARE ARTICLE
ram singh
ram singh

ਪੰਜਾਬੀ ’ਚ ਲਿਖੇ ਖ਼ੁਦਕੁਸ਼ੀ ਨੋਟ ਵਿੱਚ ਉਹ ਲਿਖ ਕੇ ਗਏ ਸਨ ਕਿ ਉਹ ‘ਕਿਸਾਨਾਂ ਦਾ ਦੁੱਖ-ਦਰਦ’ ਝੱਲਣ ਤੋਂ ਅਸਮਰੱਥ ਹਨ।

ਕਰਨਾਲ: ਸਿੱਖ ਪ੍ਰਚਾਰਕ ਬਾਬਾ ਰਾਮ ਸਿੰਘ ਦੀ ਮ੍ਰਿਤਕ ਦੇਹ ਦਾ ਅੱਜ ਹਰਿਆਣਾ ਦੇ ਸ਼ਹਿਰ ਕਰਨਾਲ ਵਿਖੇ ਸਸਕਾਰ ਕਰ ਦਿੱਤਾ ਗਿਆ। ਬਾਬਾ ਰਾਮ ਸਿੰਘ ਕੇਂਦਰ ਸਰਕਾਰ ਵੱਲੋਂ ਬਣਾਏ ਗਏ 3 ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਦੇ ਸਮਰਥਨ ਵਿਚ ਕੇਂਦਰ ਸਰਕਾਰ ਨੂੰ ਚੇਤਾਉਣ ਲਈ ਆਪਣੀ ਸ਼ਹਾਦਤ ਦੇ ਗਏ। ਇਸ  ਮੌਕੇ ਅੱਜ ਗੁਰਦੁਆਰਾ ੴ ਆਸ਼ਰਮ ਨਾਨਕਸਰ ਠਾਠ ਸਿੰਘੜਾ ਵਿਖੇ ਦੇਸ਼ ਵਿਦੇਸ਼ ਤੋਂ ਆਏ ਹਜ਼ਾਰਾਂ ਸ਼ਰਧਾਲੂਆਂ ਨੇ ਨੱਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ। 

ram

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ, ਧਾਰਮਿਕ ਪ੍ਰਚਾਰਕ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਸਮੇਤ ਹਜ਼ਾਰਾਂ ਸ਼ਰਧਾਲੂ ਵੀ ਬਾਬਾ ਰਾਮ ਸਿੰਘ ਨੂੰ ਦੁਖੀ ਹਿਰਦੇ ਤੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਈ ਦੇਣ ਲਈ ਮੌਜੂਦ ਸਨ। ਦੱਸਣ ਯੋਗ ਹੈ ਕਿ ਗੁਰਦਵਾਰਾ  ਸਾਹਿਬ ਦੇ ਅਹਾਤੇ ਵਿਚ ਬਣਾਏ ਗਏ ਕਰੀਬ 4 ਫੁੱਟ ਉੱਚੇ ਅੰਗੀਠੇ 'ਤੇ ਉਨ੍ਹਾਂ ਦੀ ਦੇਹ ਨੂੰ ਅਗਨ ਭੇਟ ਕੀਤਾ ਗਿਆ। 

baba ram

ਦੱਸਣਯੋਗ ਹੈ ਕਿ ਦੋ ਦਿਨ ਪਹਿਲਾ 16 ਦਸੰਬਰ ਨੂੰ ਸੰਤ ਬਾਬਾ ਰਾਮ ਸਿੰਘ ਨੇ ਕੁੰਡਲੀ ਬਾਰਡਰ 'ਤੇ ਜਿੱਥੇ ਕਿਸਾਨ ਸੰਘਰਸ਼ ਕਰ ਰਹੇ ਹਨ, ਉੱਥੇ ਪਹੁੰਚ ਕੇ ਗੋਲੀ ਮਾਰ ਕੇ ਆਪਣੀ ਸ਼ਹਾਦਤ ਕਿਸਾਨ ਸੰਘਰਸ਼ ਦੇ ਸਮਰਥਨ ਵਿਚ ਦੇ ਦਿੱਤੀ ਸੀ। ਪੰਜਾਬੀ ’ਚ ਲਿਖੇ ਖ਼ੁਦਕੁਸ਼ੀ ਨੋਟ ਵਿੱਚ ਉਹ ਲਿਖ ਕੇ ਗਏ ਸਨ ਕਿ ਉਹ ‘ਕਿਸਾਨਾਂ ਦਾ ਦੁੱਖ-ਦਰਦ’ ਝੱਲਣ ਤੋਂ ਅਸਮਰੱਥ ਹਨ।

karnl
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement