
" ਇਹ ਕੋਈ ਵੱਡੀ ਸਾਜ਼ਿਸ਼ ਹੋ ਸਕਦੀ ਹੈ। ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ"
ਚੰਡੀਗੜ੍ਹ: ਦਰਬਾਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ’ਤੇ ਟਵੀਟ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲਿਖਿਆ, ‘ਸ੍ਰੀ ਦਰਬਾਰ ਸਾਹਿਬ ਵਿਚ ਅੱਜ ਹੋਈ ਬੇਅਦਬੀ ਦੀ ਘਟਨਾ ਬਹੁਤ ਹੀ ਦੁਖਦਾਈ ਹੈ। ਹਰ ਕੋਈ ਸਦਮੇ ਵਿਚ ਹੈ। ਇਹ ਕੋਈ ਵੱਡੀ ਸਾਜ਼ਿਸ਼ ਹੋ ਸਕਦੀ ਹੈ। ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਪਰਮਾਤਮਾ ਪੰਜਾਬ ਅਤੇ ਪੰਜਾਬੀਆਂ ਦੇ ਸਿਰ ’ਤੇ ਮਿਹਰ ਭਰਿਆ ਹੱਥ ਰੱਖੇ.....ਨਾਨਕ ਨਾਮ ਚੜਦੀ ਕਲਾ ਤੇਰੇ ਭਾਣੇ ਸਰਬੱਤ ਦਾ ਭਲਾ’।