ਹਿੰਦੂ ਜੋੜਾ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਨਹੀਂ ਲੈ ਸਕਦਾ ਤਲਾਕ- ਦਿੱਲੀ ਹਾਈ ਕੋਰਟ

By : GAGANDEEP

Published : Dec 18, 2022, 11:15 am IST
Updated : Dec 18, 2022, 11:25 am IST
SHARE ARTICLE
photo
photo

ਹਾਈਕੋਰਟ ਨੇ 100 ਰੁਪਏ ਦੇ ਸਟੈਂਪ ਪੇਪਰ 'ਤੇ ਬਣੇ ਤਲਾਕ ਪੇਪਰ ਨੂੰ ਅਦਾਲਤ ਦੇ ਬਾਹਰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ।

 

 ਨਵੀਂ ਦਿੱਲੀ: ਦਿੱਲੀ ਹਾਈਕੋਰਟ ਨੇ ਤਲਾਕ 'ਤੇ ਵੱਡਾ ਫੈਸਲਾ ਸੁਣਾਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਹਿੰਦੂ ਜੋੜੇ ਆਪਸ ਵਿੱਚ ਸਹਿਮਤ ਹੋਣ ਤਾਂ ਵੀ ਉਹ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਤਲਾਕ ਦਾ ਫੈਸਲਾ ਨਹੀਂ ਕਰ ਸਕਦੇ। ਹਾਈਕੋਰਟ ਨੇ 100 ਰੁਪਏ ਦੇ ਸਟੈਂਪ ਪੇਪਰ 'ਤੇ ਬਣੇ ਤਲਾਕ ਪੇਪਰ ਨੂੰ ਅਦਾਲਤ ਦੇ ਬਾਹਰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ।

ਜਸਟਿਸ ਸੰਜੀਵ ਸਚਦੇਵ ਅਤੇ ਰਜਨੀਸ਼ ਭਟਨਾਗਰ ਨੇ ਕਿਹਾ ਕਿ ਦੋਵੇਂ ਜੋੜੇ ਹਿੰਦੂ ਸਨ ਅਤੇ ਉਨ੍ਹਾਂ ਦੇ ਵਿਆਹ ਹਿੰਦੂ ਨਿਯਮਾਂ ਅਨੁਸਾਰ ਹੋਏ ਸਨ, ਇਸ ਲਈ ਅਦਾਲਤ ਦੇ ਬਾਹਰ 100 ਰੁਪਏ ਦੇ ਸਟੈਂਪ ਪੇਪਰ 'ਤੇ ਆਪਸੀ ਸਹਿਮਤੀ ਨਾਲ ਤਲਾਕ ਦੀ ਕੋਈ ਮਹੱਤਤਾ ਜਾਂ ਹੋਂਦ ਨਹੀਂ ਹੈ। ਅਦਾਲਤ ਨੇ ਕਿਹਾ ਕਿ ਇਸ ਤਰੀਕੇ ਨਾਲ ਆਪਸੀ ਸਹਿਮਤੀ ਨਾਲ ਬਣਾਏ ਗਏ ਦਸਤਾਵੇਜ਼ ਹਿੰਦੂ ਮੈਰਿਜ ਐਕਟ ਤਹਿਤ ਰੱਦ ਹਨ।

ਕੇਸ ਦੀ ਸੁਣਵਾਈ ਦੌਰਾਨ ਜਦੋਂ ਅਦਾਲਤ ਵਿੱਚ ਪਤੀ ਦਾ ਵਕੀਲ ਆਇਆ ਤਾਂ ਪਤੀ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਪਤੀ-ਪਤਨੀ ਪਹਿਲਾਂ ਹੀ ਆਪਸੀ ਸਹਿਮਤੀ ਨਾਲ ਤਲਾਕ ਲੈ ਚੁੱਕੇ ਹਨ, ਤਾਂ ਅਦਾਲਤ ਨੇ ਇਸ ਤਰ੍ਹਾਂ ਦਿੱਤੇ ਤਲਾਕ ਨੂੰ ਅਪ੍ਰਸੰਗਿਕ ਕਰਾਰ ਦਿੱਤਾ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement