ਖ਼ਬਰਾਂ |

ਤਾਜ਼ਾ |

ED summons Arvind Kejriwal: ਆਬਕਾਰੀ ਨੀਤੀ ਮਾਮਲੇ 'ਚ ਅਰਵਿੰਦ ਕੇਜਰੀਵਾਲ ਨੂੰ ਮੁੜ ਸੰਮਨ; 21 ਦਸੰਬਰ ਨੂੰ ਪੇਸ਼ ਹੋਣ ਦੇ ਹੁਕਮ
Published : Dec 18, 2023, 6:30 pm IST
Updated : Dec 18, 2023, 7:06 pm IST
SHARE ARTICLE
ED summons Delhi CM Arvind Kejriwal in excise policy case
ED summons Delhi CM Arvind Kejriwal in excise policy case

ਇਸ ਤੋਂ ਪਹਿਲਾਂ ਈਡੀ ਨੇ ਅਰਵਿੰਦ ਕੇਜਰੀਵਾਲ ਨੂੰ 2 ਨਵੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਸੀ

ED summons Arvind Kejriwal: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੁੜ ਨੋਟਿਸ ਭੇਜ ਕੇ ਪੁੱਛਗਿੱਛ ਲਈ ਬੁਲਾਇਆ ਹੈ। ਜਾਣਕਾਰੀ ਮੁਤਾਬਕ ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ 21 ਦਸੰਬਰ ਨੂੰ ਅਪਣੇ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਈਡੀ ਨੇ ਅਰਵਿੰਦ ਕੇਜਰੀਵਾਲ ਨੂੰ 2 ਨਵੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਪਰ ਅਰਵਿੰਦ ਕੇਜਰੀਵਾਲ ਨੇ ਨੋਟਿਸ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਵਾਪਸ ਲੈਣ ਦੀ ਮੰਗ ਕੀਤੀ ਸੀ।

ਉਸ ਸਮੇਂ 'ਆਪ' ਆਗਬ ਨੇ ਈਡੀ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਉਹ ਮੱਧ ਪ੍ਰਦੇਸ਼ 'ਚ ਚੋਣ ਪ੍ਰਚਾਰ 'ਚ ਰੁੱਝੇ ਹੋਣ ਕਾਰਨ ਨਹੀਂ ਆ ਸਕੇ। ਕੇਜਰੀਵਾਲ ਨੇ ਸੰਮਨ ਨੂੰ "ਗੈਰ-ਕਾਨੂੰਨੀ" ਅਤੇ "ਸਿਆਸਤ ਤੌਰ 'ਤੇ ਪ੍ਰੇਰਿਤ" ਕਿਹਾ ਸੀ ਅਤੇ ਇਸ ਨੂੰ ਵਾਪਸ ਲੈਣ ਦੀ ਮੰਗ ਵੀ ਕੀਤੀ ਸੀ। ਉਨ੍ਹਾਂ ਕੇਂਦਰੀ ਏਜੰਸੀ ਨੂੰ ਲਿਖਿਆ, "ਸੰਮਨ ਵਿਚ ਇਹ ਸਪੱਸ਼ਟ ਨਹੀਂ ਕੀਤਾ ਗਿਆ ਹੈ ਕਿ ਮੈਨੂੰ ਇਕ ਵਿਅਕਤੀ ਵਜੋਂ, ਜਾਂ ਦਿੱਲੀ ਦੇ ਮੁੱਖ ਮੰਤਰੀ ਵਜੋਂ, ਜਾਂ 'ਆਪ' ਦੇ ਕੌਮੀ ਕਨਵੀਨਰ ਵਜੋਂ ਸੰਮਨ ਕੀਤਾ ਜਾ ਰਿਹਾ ਹੈ।"

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਈਡੀ ਸਾਹਮਣੇ ਪੇਸ਼ ਹੋਣ 'ਤੇ ਅਜੇ ਵੀ ਸਸਪੈਂਸ ਬਰਕਰਾਰ ਹੈ। ਦਰਅਸਲ ਈਡੀ ਨੇ ਕੇਜਰੀਵਾਲ ਨੂੰ 21 ਦਸੰਬਰ ਨੂੰ ਪੇਸ਼ ਹੋਣ ਲਈ ਕਿਹਾ ਹੈ। ਜਦਕਿ ਕੇਜਰੀਵਾਲ ਨੇ 19 ਤੋਂ 30 ਦਸੰਬਰ ਤਕ ਅਪਣੇ ਪਹਿਲਾਂ ਤੋਂ ਤੈਅ ਪ੍ਰੋਗਰਾਮ ਅਨੁਸਾਰ ਵਿਪਾਸਨਾ ਯੋਗ ਸਾਧਨਾ ਲਈ ਜਾਣਾ ਹੈ। ਅਜਿਹੇ 'ਚ ਇਹ ਸਪੱਸ਼ਟ ਨਹੀਂ ਹੈ ਕਿ ਮੁੱਖ ਮੰਤਰੀ ਈਡੀ ਸਾਹਮਣੇ ਪੇਸ਼ ਹੋਣਗੇ ਜਾਂ ਨਹੀਂ।

(For more news apart from ED summons Delhi CM Arvind Kejriwal in excise policy case, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

Advertisement

ਕਿਸਾਨ ਨੂੰ ਲੁੱਟਣਾ, ਕੁੱਟਣਾ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣਾ ਇਨ੍ਹਾਂ ਦਾ ਕੰਮ ਹੋ ਗਿਆ': Jagjit Singh Dallewal

17 Aug 2026 3:23 PM

ਅਮਰੀਕਾ ਨਾਲ ਖੇਤੀ ਵਪਾਰ ਸਮਝੌਤਾ ਸਵਾਲਾਂ 'ਚ ਕਿਉਂ? | Global Market ਨਾਲ ਚਮਕੇਗਾ ਜਾਂ ਡੁੱਬੇਗਾ ਪੰਜਾਬ ਦਾ ਕਿਸਾਨ?

17 Aug 2026 3:22 PM

ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ Gulab Sidhu | ਧੀ ਦੀ 12ਵੀਂ ਦੀ ਪੜ੍ਹਾਈ ਦੀ ਚੁੱਕੀ ਜ਼ਿੰਮੇਵਾਰੀ

16 Aug 2026 2:05 PM

“ਇਹ ਕੱਲ੍ਹ ਤੋਂ ਹੀ ਸੜਕਾਂ ਰੋਕੀ ਬੈਠੇ ਨੇ, ਤੇ ਹੁਣ ਕੰਡਿਆਲੀ ਤਾਰ ਲਗਾ ਦਿੱਤੀ”: ਕਿਸਾਨ ਆਗੂ Baldev Singh Sirsa

16 Aug 2026 2:03 PM

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM
Advertisement