Delhi News : ਦਿੱਲੀ ’ਚ ਕੇਜਰੀਵਾਲ ਨੇ ‘‘ਸੰਜੀਵਨੀ ਸਕੀਮ’’ ਦਾ ਕੀਤਾ ਐਲਾਨ, 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦਾ ਇਲਾਜ ਹੋਵੇਗਾ ਮੁਫ਼ਤ

By : BALJINDERK

Published : Dec 18, 2024, 2:40 pm IST
Updated : Dec 18, 2024, 2:40 pm IST
SHARE ARTICLE
‘‘ਆਪ’’ ਸਪਰੀਮੋ ਅਰਵਿੰਦ ਕੇਜਰੀਵਾਲ
‘‘ਆਪ’’ ਸਪਰੀਮੋ ਅਰਵਿੰਦ ਕੇਜਰੀਵਾਲ

Delhi News : ਇਹ ਯੋਜਨਾ ਚੋਣਾਂ ਤੋਂ ਬਾਅਦ ਕੀਤੀ ਜਾਵੇਗੀ ਲਾਗੂ 

Delhi News in Punjabi : ‘‘ਆਪ’’ ਸਪਰੀਮੋ ਕੇਜਰੀਵਾਲ ਦਿੱਲੀ ਵਾਸੀਆਂ ਲਈ 'ਸੰਜੀਵਨੀ' ਸਕੀਮ ਲੈ ਕੇ ਆਏ ਹਨ ਇਸ ਸਕੀਮ ਅਧੀਨ 60 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਮੁਫਤ ਇਲਾਜ ਹੋਵੇਗਾ। ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਦਿੱਲੀ ਦੇ ਸਾਡੇ ਸਾਰੇ ਬਜ਼ੁਰਗਾਂ ਲਈ ਖ਼ੁਸ਼ਖਬਰੀ ਹੈ। ਦਿੱਲੀ ਵਿੱਚ 60 ਸਾਲ ਤੋਂ ਵੱਧ ਉਮਰ ਦੇ ਸਾਰੇ ਨਾਗਰਿਕਾਂ ਦਾ ਇਲਾਜ ਮੁਫ਼ਤ ਹੋਵੇਗਾ, ਇਹ ਕੇਜਰੀਵਾਲ ਦੀ ਗਾਰੰਟੀ ਹੈ।

ਕੇਜਰੀਵਾਲ ਨੇ ਕਿਹਾ ਕਿ ਬੁਢਾਪੇ ’ਚ ਇੱਕ ਗੱਲ ਸਭ ਨੂੰ ਪਰੇਸ਼ਾਨ ਕਰਦੀ ਹੈ। ਜਿਵੇਂ-ਜਿਵੇਂ ਉਮਰ ਵਧਦੀ ਹੈ, 100 ਬਿਮਾਰੀਆਂ ਸਾਨੂੰ ਘੇਰ ਲੈਂਦੀਆਂ ਹਨ। ਸਭ ਤੋਂ ਵੱਡੀ ਚਿੰਤਾ ਇਲਾਜ ਦੀ ਹੈ। ਮੈਂ ਬਹੁਤ ਸਾਰੇ ਲੋਕਾਂ ਨੂੰ ਜਾਣਦਾ ਹਾਂ ਜੋ ਚੰਗੇ ਪਰਿਵਾਰਾਂ ਤੋਂ ਆਉਂਦੇ ਹਨ ਪਰ ਉਨ੍ਹਾਂ ਦੇ ਬੱਚੇ ਉਨ੍ਹਾਂ ਦੀ ਦੇਖਭਾਲ ਨਹੀਂ ਕਰਦੇ। ਉਨ੍ਹਾਂ ਦੱਸਿਆ ਕਿ ਰਾਮਾਇਣ ’ਚ ਇੱਕ ਕਥਾ ਹੈ, ਜਦੋਂ ਲਕਸ਼ਮਣ ਬੇਹੋਸ਼ ਹੋ ਗਏ ਤਾਂ ਹਨੂੰਮਾਨ ਉਨ੍ਹਾਂ ਲਈ ਸੰਜੀਵਨੀ ਜੜੀ ਬੂਟੀ ਲੈ ਕੇ ਆਏ।

ਅੱਜ ਮੈਂ ਦਿੱਲੀ ਸਰਕਾਰ ਦੀ ਬਜ਼ੁਰਗਾਂ ਲਈ ‘‘ਸੰਜੀਵਨੀ’’ ਸਕੀਮ ਦਾ ਐਲਾਨ ਕਰ ਰਿਹਾ ਹਾਂ। 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦਾ ਇਲਾਜ ਮੁਫ਼ਤ ਹੋਵੇਗਾ। ਇਹ ਯੋਜਨਾ ਚੋਣਾਂ ਤੋਂ ਬਾਅਦ ਲਾਗੂ ਕੀਤੀ ਜਾਵੇਗੀ। ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਆਮਦਨ ਸੀਮਾ ਨਹੀਂ ਹੋਵੇਗੀ। ਤੁਹਾਨੂੰ ਇੱਕ ਕਾਰਡ ਮਿਲੇਗਾ, ਤੁਹਾਨੂੰ ਸਿਰਫ਼ ਉਸ ਕਾਰਡ ਨੂੰ ਸੁਰੱਖਿਅਤ ਰੱਖਣਾ ਹੋਵੇਗਾ। ਜਿਵੇਂ ਹੀ ਆਮ ਆਦਮੀ ਪਾਰਟੀ ਚੋਣਾਂ ਜਿੱਤਦੀ ਹੈ, ਸਕੀਮ ਨੂੰ ਪਾਸ ਕਰਕੇ ਲਾਗੂ ਕਰ ਦਿੱਤਾ ਜਾਵੇਗਾ।

(For more news apart from Kejriwal announced "Sanjeevani Scheme"In Delhi, seniors above 60 years age will get full treatment free charge News in Punjabi, stay tuned to Rozana Spokesman)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement