ਚੀਨ 'ਚ ਫੈਲਿਆ ਜਾਨਲੇਵਾ ਵਾਇਰਸ, ਭਾਰਤੀ ਹਵਾਈ ਅੱਡਿਆਂ 'ਤੇ ਹੋਵੇਗੀ ਯਾਤਰੀਆਂ ਦੀ ਜਾਂਚ
Published : Jan 19, 2020, 10:17 am IST
Updated : Jan 19, 2020, 10:17 am IST
SHARE ARTICLE
File
File

ਯਾਤਰੀਆਂ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ

ਚੀਨ 'ਚ ਇੱਕ ਖਤਰਨਾਕ ਜਾਨਲੇਵਾ ਵਾਇਰਲ ਤੇਜ਼ੀ ਨਾਲ ਫੈਲ ਰਿਹਾ ਹੈ, ਜੋ ਲੋਕਾਂ ਨੂੰ ਆਪਣੀ ਲਪੇਟ 'ਚ ਲੈ ਰਿਹਾ ਹੈ। ਇਸ ਵਾਇਰਸ ਦੇ ਭਾਰਤ ਸਮੇਤ ਦੁਨੀਆਂ ਭਰ 'ਚ ਫੈਲਣ ਦੀ ਸੰਭਾਵਨਾ ਬਣੀ ਹੋਈ ਹੈ। ਹੁਣ ਤਕ ਇਹ ਵਾਇਰਸ 50 ਲੋਕਾਂ ਨੂੰ ਆਪਣੀ ਲਪੇਟ 'ਚ ਲੈ ਚੁੱਕਾ ਹੈ। ਇਨ੍ਹਾਂ 'ਚੋਂ 7 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਵਾਇਰਸ ਦਾ ਨਾਂ ਕੋਰੋਨੋਵਾਇਰਸ ਹੈ। 

FileFile

ਇਸ ਦੇ ਮੱਦੇਨਜ਼ਰ ਭਾਰਤ ਸਰਕਾਰ ਦੇ ਸਿਹਤ ਮੰਤਰਾਲੇ ਨੇ ਦਿੱਲੀ, ਮੁੰਬਈ ਅਤੇ ਕੋਲਕਾਤਾ ਹਵਾਈ ਅੱਡੇ 'ਤੇ ਯਾਤਰੀਆਂ ਲਈ ਹਾਈ ਅਲਰਟ ਜਾਰੀ ਕੀਤਾ ਹੈ। ਚੀਨ ਤੋਂ ਭਾਰਤ ਆਉਣ ਵਾਲੇ ਕੌਮਾਂਤਰੀ ਸੈਲਾਨੀਆਂ ਨੂੰ ਸਿਹਤ ਮੰਤਰਾਲੇ ਨੇ ਬਕਾਇਦਾ ਥਰਮਲ ਸਕੈਨਰ ਜ਼ਰੀਏ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੰਤਰਾਲੇ ਨੇ ਚੀਨ ਜਾਣ ਵਾਲੇ ਅਤੇ ਉੱਥੋਂ ਆਉਣ ਵਾਲੇ ਯਾਤਰੀਆਂ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ।

FileFile

ਦਰਅਸਲ ਕੋਰੋਨੋਵਾਇਰਸ ਕਾਰਨ ਚੀਨ ਦੇ ਸ਼ਹਿਰ ਵੁਹਾਨ 'ਚ ਬੀਤੀ 5 ਜਨਵਰੀ ਨੂੰ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ। ਵਿਸ਼ਵ ਸਿਹਤ ਸੰਗਠਨ ਮੁਤਾਬਕ ਵਾਇਰਸ ਅਜੇ ਵਿਕਸਿਤ ਹੋ ਰਿਹਾ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਵਾਇਰਸ ਸੀ-ਫੂਡ ਨਾਲ ਜੁੜਿਆ ਹੈ। ਇਹ ਵਾਇਰਸ ਊਠ, ਬਿੱਲੀ ਅਤੇ ਚਮਗਾਦੜ ਸਮੇਤ ਕਈ ਪਸ਼ੂਆਂ 'ਚ ਪ੍ਰਵੇਸ਼ ਕਰ ਰਿਹਾ ਹੈ। ਅਜਿਹੀ ਸਥਿਤੀ 'ਚ ਪਸ਼ੂਆਂ ਅਤੇ ਮਨੁੱਖਾਂ ਨੂੰ ਵੀ ਵਾਇਰਸ ਪ੍ਰਭਾਵਿਤ ਕਰ ਸਕਦਾ ਹੈ। 

FileFile

ਜਾਪਾਨ 'ਚ ਵੀ ਇੱਕ ਮਾਮਲਾ ਸਾਹਮਣੇ ਆਇਆ ਹੈ। ਉਹ ਵਿਅਕਤੀ ਵੀਰਵਾਰ ਨੂੰ ਵੁਹਾਨ ਤੋਂ ਵਾਪਸ ਜਾਪਾਨ ਪਰਤਿਆ ਸੀ। ਦੱਸ ਦੇਈਏ ਕਿ ਵੁਹਾਨ 'ਚ 500 ਭਾਰਤੀ ਵਿਦਿਆਰਥੀ ਹਨ। ਜ਼ਿਆਦਾਤਰ ਵੁਹਾਨ ਸ਼ਹਿਰ 'ਚ ਮੈਡੀਕਲ ਯੂਨੀਵਰਸਿਟੀਆਂ 'ਚ ਪੜ੍ਹਾਈ ਕਰ ਰਹੇ ਹਨ। ਭਾਰਤੀ ਵਿਦਿਆਰਥੀ ਨਵੇਂ ਸਾਲ ਦੀਆਂ ਛੱਟੀਆਂ ਦੌਰਾਨ ਚੀਨ ਤੋਂ ਆਏ ਅਤੇ ਵਾਪਸ ਪਰਤੇ ਹੋ ਸਕਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸੁਚੇਤ ਰਹਿਣ ਲਈ ਕਿਹਾ ਗਿਆ ਹੈ।

FileFile

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement