ਕੇਂਦਰ ਦਾ ਵੱਡਾ ਫੈਸਲਾ, ਹੁਣ 'ਵੀਰਤਾ ਦਿਵਸ' ਵਜੋਂ ਮਨਾਇਆ ਜਾਵੇਗਾ ਨੇਤਾ ਜੀ ਦਾ ਜਨਮਦਿਨ
Published : Jan 19, 2021, 2:50 pm IST
Updated : Jan 19, 2021, 3:07 pm IST
SHARE ARTICLE
Narendra Modi
Narendra Modi

ਕੇਂਦਰੀ ਸਭਿਆਚਾਰ ਮੰਤਰਾਲੇ ਨੇ ਦਿੱਤੀ ਜਾਣਕਾਰੀ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਮਹਾਨ ਸੁਤੰਤਰਤਾ ਸੈਨਾਨੀ ਅਤੇ ਆਜ਼ਾਦ ਹਿੰਦ ਫੌਜ਼ ਦੇ ਸੰਸਥਾਪਕ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮਦਿਨ ਮਨਾਉਣ ਦਾ ਫੈਸਲਾ ਕੀਤਾ ਹੈ। ਸਰਕਾਰ ਹੁਣ ਹਰ ਸਾਲ 23 ਜਨਵਰੀ ਨੂੰ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ  ਨੂੰ ਵੀਰਤਾ ਦਿਵਸ ਵਜੋਂ ਮਨਾਏਗੀ।

subhas chandra bosesubhas chandra bose

ਇਹ ਜਾਣਕਾਰੀ ਕੇਂਦਰੀ ਸਭਿਆਚਾਰ ਮੰਤਰਾਲੇ ਨੇ ਦਿੱਤੀ ਹੈ। ਦੱਸ ਦੇਈਏ ਕਿ ਨੇਤਾ ਜੀ ਦਾ 125 ਵਾਂ ਜਨਮ ਦਿਵਸ ਇਸ ਸਾਲ ਮਨਾਇਆ ਜਾਵੇਗਾ। ਸਭਿਆਚਾਰ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ, ਕਿ ‘ਨੇਤਾ ਜੀ ਦੀ ਭਾਵਨਾ ਅਤੇ ਰਾਸ਼ਟਰ ਪ੍ਰਤੀ ਉਨ੍ਹਾਂ ਦੀ ਨਿਰਸਵਾਰਥ ਸੇਵਾ ਅਤੇ ਸਤਿਕਾਰ ਨੂੰ ਯਾਦ ਕਰਨ ਲਈ, ਭਾਰਤ ਸਰਕਾਰ 23 ਜਨਵਰੀ ਨੂੰ ਦੇਸ਼ ਵਾਸੀਆਂ, ਖ਼ਾਸਕਰ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਹਰ ਸਾਲ ਉਹਨਾਂ ਦੇ ਜਨਮਦਿਨ ਨੂੰ ਵੀਰਤਾ ਦਿਵਸ ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ। ਨੇਤਾ ਜੀ ਨੇ ਮਾੜੇ ਹਾਲਾਤਾਂ ਦੇ ਬਾਵਜੂਦ ਦੇਸ਼ ਵਾਸੀਆਂ ਵਿਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕੀਤੀ। 

 

 

ਸਰਕਾਰ ਨੇ ਇਹ ਫੈਸਲਾ ਅਜਿਹੇ ਸਮੇਂ ਲਿਆ ਹੈ ਜਦੋਂ ਇਸ ਸਾਲ ਪੱਛਮੀ ਬੰਗਾਲ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਭਾਜਪਾ ਰਾਜ ਵਿਚ  ਕਮਲ ਨੂੰ ਖਿੜਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਮਮਤਾ ਬੈਨਰਜੀ ਆਪਣੀ ਤਾਕਤ ਨੂੰ ਬਰਕਰਾਰ ਰੱਖਣ ਲਈ ਸੰਘਰਸ਼ ਕਰ ਰਹੀ ਹੈ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਜਨਵਰੀ ਨੂੰ ਪੱਛਮੀ ਬੰਗਾਲ ਦਾ ਦੌਰਾ ਕਰ ਸਕਦੇ ਹਨ। ਇੱਥੇ ਉਹ ਕੋਲਕਾਤਾ ਦੇ ਵਿਕਟੋਰੀਅਲ ਮੈਮੋਰੀਅਲ ਵਿਖੇ ਹੋਣ ਵਾਲੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਵਸ ਸਮਾਰੋਹਾਂ ਵਿਚ ਹਿੱਸਾ ਲੈਣਗੇ।

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement