26 ਜਨਵਰੀ ਨੂੰ ਹੋਣ ਵਾਲੀ ਕਿਸਾਨਾਂ ਦੀ ਟਰੈਕਟਰ ਪਰੇਡ ਨੂੰ ਮਿਲ ਸਕਦੀ ਹੈ ਹਰੀ ਝੰਡੀ
Published : Jan 19, 2021, 12:35 pm IST
Updated : Jan 19, 2021, 1:05 pm IST
SHARE ARTICLE
Kisan Tractor Parade
Kisan Tractor Parade

ਕਿਸਾਨ ਆਗੂਆਂ ਨੇ ਦਿੱਲੀ ਪੁਲਿਸ ਸਾਹਮਣੇ ਰੱਖਿਆ 26 ਜਨਵਰੀ ਦਾ ਰੋਡਮੈਪ

ਨਵੀਂ ਦਿੱਲੀ: 26 ਜਨਵਰੀ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਸਬੰਧੀ ਅੱਜ ਕਿਸਾਨ ਆਗੂਆਂ ਤੇ ਪੁਲਿਸ ਅਧਿਕਾਰੀਆਂ ਵਿਚਾਲੇ ਅਹਿਮ ਬੈਠਕ ਹੋਈ। ਇਸ ਬੈਠਕ ਦੌਰਾਨ ਕਿਸਾਨ ਆਗੂਆਂ ਨੇ ਦਿੱਲੀ ਪੁਲਿਸ ਨੂੰ ਅਪਣਾ 26 ਜਨਵਰੀ ਦਾ ਪੂਰਾ ਰੋਡਮੈਪ ਦੱਸਿਆ। ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਉਮੀਦ ਜਤਾਈ ਕਿ 26 ਜਨਵਰੀ ਦੀ ਟਰੈਕਟਰ ਪਰੇਡ ਨੂੰ ਹਰੀ ਝੰਡੀ ਮਿਲ ਸਕਦੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹਨਾਂ ਦੀ ਯੋਜਨਾ ਤੈਅ ਹੈ ਅਤੇ ਪ੍ਰੋਗਰਾਮ ਵਿਚ ਬਦਲਾਅ ਨਹੀਂ ਹੋਵੇਗਾ। ਦਿੱਲੀ ਦੇ ਰਿੰਗ ਰੋਡ 'ਤੇ ਟਰੈਕਟਰ ਪਰੇਡ ਹੋਵੇਗੀ। 

farmerFarmer

ਕਿਸਾਨ ਆਗੂ ਯੋਗਿੰਦਰ ਯਾਦਵ ਨੇ ਕਿਹਾ ਕਿ ਕਿਸਾਨ 26 ਜਨਵਰੀ ਨੂੰ ਸ਼ਾਂਤਮਈ ਢੰਗ ਨਾਲ ਦਿੱਲੀ ਵਿਚ ਜਾਣਗੇ ਤੇ ਟਰੈਕਟਰ ਪਰੇਡ ਕਰਨਗੇ। ਇਸ ਮੀਟਿੰਗ ਵਿਚ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਜਗਜੀਤ ਡੱਲੇਵਾਲ, ਰਜਿੰਦਰਦੀਪ ਸਿੰਘ ਸਮੇਤ ਕਈ ਆਗੂ ਸ਼ਾਮਲ ਸਨ। ਇਸ ਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਕੱਲ ਫਿਰ ਤੋਂ ਕਿਸਾਨ ਜਥੇਬੰਦੀਆਂ ਤੇ ਦਿੱਲੀ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਹੋਵੇਗੀ।

Supreme Court on farmers' tractor paradeSupreme Court 

ਦਰਅਸਲ ਦਿੱਲੀ ਪੁਲਿਸ ਨੇ ਕਿਸਾਨਾਂ ਦੀ ਟਰੈਕਟਰ ਪਰੇਡ ਸਬੰਧੀ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਖਲ ਕੀਤੀ ਸੀ। ਪੁਲਿਸ ਦਾ ਕਹਿਣਾ ਹੈ ਕਿ 26 ਜਨਵਰੀ ਦੀ ਟਰੈਕਟਰ ਪਰੇਡ ਨਾਲ ਕਾਨੂੰਨ ਤੇ ਵਿਵਸਥਾ ਖ਼ਰਾਬ ਹੋ ਜਾਵੇਗੀ। ਇਸ 'ਤੇ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਦਿੱਲੀ ਵਿਚ ਕਿਸ ਨੂੰ ਐਂਟਰੀ ਦੇਣੀ ਹੈ ਤੇ ਕਿਸ ਨੂੰ ਨਹੀਂ ਇਹ ਤੈਅ ਕਰਨਾ ਦਿੱਲੀ ਪੁਲਿਸ ਦਾ ਕੰਮ ਹੈ। 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement