
ਕਿਹਾ ਕੇਂਦਰ ਸਰਕਾਰ ਵੱਲੋਂ ਸੰਘਰਸ਼ ਨੂੰ ਤੋੜਨ ਦੇ ਚਾਰ ਢੰਗ ਤਰੀਕੇ ਮੁੱਖ ਰੂਪ ‘ਚ ਅਪਣਾਏ ਜਾਂਦੇ ਹਨ ।
ਨਵੀਂ ਦਿੱਲੀ : ਗੁਰਨਾਮ ਸਿੰਘ ਚੜੂਨੀ ਨੇ ਵਿਵਾਦ ਹੱਲ ਹੋਣ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਕਿਸਾਨੀ ਸੰਘਰਸ਼ ਨੂੰ ਤੋੜਨ ਦੇ ਹੱਥਕੰਡੇ ਅਪਣਾ ਰਹੀ ਹੈ, ਜਿਸ ਤੋਂ ਬਚਣ ਦੀ ਲੋੜ ਹੈ । ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਹੁਣ ਦੇਸ਼ ਵਿਆਪੀ ਨਾ ਹੋ ਕੇ ਵਿਸ਼ਵ ਵਿਆਪੀ ਬਣ ਚੁੱਕਿਆ ਹੈ । ਕੇਂਦਰ ਸਰਕਾਰ ਇਸ ਅੰਦੋਲਨ ਤੋਂ ਘਬਰਾ ਚੁੱਕੀ ਹੈ ਅਤੇ ਇਸ ਅੰਦੋਲਨ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਵਿੱਚ ਲੱਗੀ ਹੋਈ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੰਘਰਸ਼ ਨੂੰ ਤੋੜਨ ਦੇ ਚਾਰ ਤਰੀਕੇ ਮੁੱਖ ਰੂਪ ‘ਚ ਅਪਣਾਏ ਜਾਂਦੇ ਹਨ ।
photoਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾ ਤਰੀਕਾ ਸਮਝਾ ਕੇ ਸੰਘਰਸ਼ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਸਰਕਾਰ ਨੇ ਉਹ ਤਰੀਕਾ ਵੀ ਅਪਣਾ ਕੇ ਦੇਖ ਲਿਆ । ਦੂਸਰਾ ਤਰੀਕਾ ਲਾਲਚ ਦੇ ਕੇ ਸੰਘਰਸ਼ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ , ਤੀਸਰਾ ਤਰੀਕਾ ਡਰਾਅ ਧਮਕਾ ਕੇ ਅੰਦੋਲਨ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ , ਸਰਕਾਰ ਨੇ ਕਿਸਾਨ ਆਗੂਆਂ ਅਤੇ ਹਮਦਰਦਾਂ ‘ਤੇ ਮੁਕੱਦਮੇ ਦਰਜ ਕਰਨ ਦੀ ਕੋਸ਼ਿਸ਼ ਕਰਕੇ ਦੇਖ ਲਈ ਹੈ । ਚੌਥਾ ਅਤੇ ਆਖ਼ਰੀ ਤਰੀਕਾ ਹੈ ਕਿ ਸਰਕਾਰ ਅੰਦੋਲਨ ਨੂੰ ਵਿਚ ਫੁੱਟ ਪਾਉਣ ਦੀਆਂ ਸਾਜ਼ਿਸ਼ਾਂ ਕਰਦੀ ਹੈ, ਸਰਕਾਰ ਇਸ ਅੰਦੋਲਨ ਨੂੰ ਫੁੱਟ ਪਾ ਕੇ ਤੋੜਨ ਦੀਆਂ ਕੋਸ਼ਿਸ਼ਾਂ ਲਗਾਤਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨੀ ਸੰਘਰਸ਼ ਦੀ ਅਗਵਾਈ ਕਰ ਰਹੇ ਆਗੂਆਂ ਬਾਰੇ ਝੂਠੀਆਂ ਅਫਵਾਹਾਂ ਫੈਲਾ ਕੇ ਕਿਸਾਨਾਂ ਵਿਚ ਭਰਮ ਭੁਲੇਖੇ ਖੜ੍ਹੇ ਕੀਤੇ ਜਾ ਰਹੇ ਹਨ।
PM Modiਜ਼ਿਕਰਯੋਗ ਹੈ ਕਿ ਗੁਰਨਾਮ ਸਿੰਘ ਚੜੂਨੀ ‘ਤੇ ਵੱਖ-ਵੱਖ ਰਾਜਾਂ ਦੇ ਪਾਰਟੀ ਵਰਕਰਾਂ ਦੀ ਮੀਟਿੰਗ ਸੱਦਣ ‘ਤੇ ਵਿਵਾਦ ਖੜ੍ਹਾ ਹੋ ਗਿਆ ਸੀ। ਜਿਸ ਤੋਂ ਬਆਦ ਸੰਯੁਕਤ ਕਿਸਾਨ ਮੋਰਚੇ ਨੇ ਇੱਕ 7 ਕਮੇਟੀ ਬਣਾ ਕੇ ਮਸਲੇ ਦੀ ਪੜਤਾਲ ਕੀਤੀ ਗਈ । ਉਨ੍ਹਾਂ ਦੱਸਿਆ ਕਿ ਗੁਰਨਾਮ ਸਿੰਘ ਚੜੂਨੀ ਨੇ ਵੱਖ ਵੱਖ ਰਾਜਾਂ ਦੀਆਂ ਪਾਰਟੀਆਂ ਨਾਲ ਗੱਲਬਾਤ ਕੀਤੀ ਗਈ ਸੀ । ਉਨ੍ਹਾਂ ਦੱਸਿਆ ਕਿ ਇਹ ਮੀਟਿੰਗ ਸੰਯੁਕਤ ਮੋਰਚੇ ਨਾਲ ਕੋਈ ਸਬੰਧ ਨਹੀਂ ਹੈ । ਗੁਰਨਾਮ ਸਿੰਘ ਚੜੂਨੀ ਨੇ ਸੱਤ ਮੈਂਬਰੀ ਕਮੇਟੀ ਨੂੰ ਵਿਸ਼ਵਾਸ ਦਵਾਇਆ ਕਿ ਅੰਦੋਲਨ ਦੌਰਾਨ ਉਹ ਕਿਸੇ ਵੀ ਰਾਜਨੀਤਕ ਪਾਰਟੀ ਦੀ ਮੀਟਿੰਗ ਵਿਚ ਨਹੀਂ ਜਾਣਗੇ ।