
ਕਿਹਾ ਕਿ ਕੇਂਦਰ ਸਰਕਾਰ ਤਰ੍ਹਾਂ ਤਰ੍ਹਾਂ ਦੇ ਹੱਥਕੰਡੇ ਅਪਣਾ ਕੇ ਕਿਸਾਨੀ ਅੰਦੋਲਨ ਨੂੰ ਖਤਮ ਕਰਨਾ ਚਾਹੁੰਦੀ ਹੈ ।
ਨਵੀਂ ਦਿੱਲੀ, ( ਸੈਸ਼ਵ ਨਾਗਰਾ ) : ਸੁਪਰੀਮ ਕੋਰਟ ਦੇ ਵਕੀਲ ਭਾਨੂੰ ਪ੍ਰਤਾਪ ਨੇ ਕਿਸਾਨਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਦਿਆਂ ਕੇਂਦਰ ਸਰਕਾਰ ਨੂੰ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਡਰਾ ਧਮਕਾ ਕੇ ਸ਼ੰਘਰਸ਼ ਨੂੰ ਖਦੇੜਨਾ ਚਾਹੁੰਦੀ ਹੈ । ਦੇਸ਼ ਦੇ ਕਿਸਾਨ ਸਰਕਾਰ ਦੀਆਂ ਚਾਲਾਂ ਨੂੰ ਸਮਝ ਚੁੱਕੇ ਹਨ । ਵਕੀਲ ਭਾਨੂੰ ਪ੍ਰਤਾਪ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਰ੍ਹਾਂ ਤਰ੍ਹਾਂ ਦੇ ਹੱਥਕੰਡੇ ਅਪਣਾ ਕੇ ਕਿਸਾਨੀ ਅੰਦੋਲਨ ਨੂੰ ਖਤਮ ਕਰਨਾ ਚਾਹੁੰਦੀ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਭੁਲੇਖਾ ਹੈ ਕਿ ਉਹ ਕਿਸਾਨਾਂ ਦੇ ਸੰਘਰਸ਼ ਨੂੰ ਕੋਝੀਆਂ ਚਾਲਾਂ ਨਾਲ ਖ਼ਤਮ ਕਰ ਦੇਵੇਗੀ ।
photoਸਰਕਾਰ ਜਿੰਨਾ ਕਿਸਾਨਾਂ ਦੇ ਅੰਦੋਲਨ ਨੂੰ ਤੋੜਨ ਦੀ ਕੋਸ਼ਿਸ਼ ਕਰਦੀ ਹੈ, ਕਿਸਾਨ ਅੰਦੋਲਨ ਓਨਾ ਜ਼ਿਆਦਾ ਹੀ ਮਜ਼ਬੂਤ ਹੁੰਦਾ ਜਾ ਰਿਹਾ ਹੈ । ਵਕੀਲ ਭਾਨੂੰ ਪ੍ਰਤਾਪ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੈਂ ਕਿਸਾਨਾਂ ਦੇ ਅੰਦੋਲਨ ਦੇ ਹੱਕ ‘ਚ ਆਪਣੀਆਂ ਸੇਵਾਵਾਂ ਦੇਣ ਲਈ ਹਰ ਵਕਤ ਤਿਆਰ ਹਾਂ , ਉਨ੍ਹਾਂ ਕਿਹਾ ਕਿ ਜੇਕਰ ਅੰਦੋਲਨ ਦੌਰਾਨ ਕਿਸੇ ਕਿਸਾਨ ‘ਤੇ ਮੁਕੱਦਮਾ ਦਰਜ ਹੁੰਦਾ ਹੈ ਤਾਂ ਮੈਂ ਉਸ ਦਾ ਮੁਕੱਦਮਾ ਬਿਨਾਂ ਫੀਸ ਤੋਂ ਲੜਾਂਗਾ । ਇਸ ਲਈ ਕਿਸਾਨਾਂ ਨੂੰ ਡਰਨ ਦੀ ਲੋੜ ਨਹੀਂ ।
Farmer protestਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸੰਘਰਸ਼ ਕਰ ਰਹੇ ਕਿਸਾਨਾਂ ਤੇ ਦੇਸ਼ ਧ੍ਰੋਹ ਦੇ ਮੁਕੱਦਮੇ ਦਰਜ ਕਰ ਰਹੀ ਹੈ , ਕਾਨੂੰਨ ਵਿਚ ਅਜਿਹੀਆਂ ਧਾਰਾਵਾਂ ਹਨ ਜਿਨ੍ਹਾਂ ਤਹਿਤ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਵੀ ਕੁਰਕ ਕੀਤਾ ਸਕਦਾ ਹੈ, ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਤੇ ਖ਼ਤਰਨਾਕ ਕਾਨੂੰਨ ਲਾ ਕੇ ਕਿਸਾਨੀ ਅੰਦੋਲਨ ਨੂੰ ਖਤਮ ਨਹੀਂ ਕਰ ਸਕਦੀ । ਦਿੱਲੀ ਦੀਆਂ ਸੜਕਾਂ ਉੱਤੇ ਸੱਤਰ ਕਿਸਾਨ ਤੋਂ ਵੱਧ ਕਿਸਾਨ ਮਰ ਚੁੱਕੇ ਹਨ ਪਰ ਮੋਦੀ ਸਰਕਾਰ ਉਨ੍ਹਾਂ ਲੋਕਾਂ ਦੀ ਚਿੰਤਾ ਹੈ ਜੋ ਏਸੀ ਕਮਰਿਆਂ ਵਿੱਚ ਬੈਠ ਕੇ ਕਿਸਾਨਾਂ ਨੂੰ ਲੁੱਟਣ ਦੀਆਂ ਨੀਤੀਆਂ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਜਿੰਨਾ ਮਰਜ਼ੀ ਜੋਰ ਲਵੇ ਇਹ ਕਿਸਾਨੀ ਅੰਦੋਲਨ ਖਤਮ ਨਹੀਂ ਹੋਵੇਗਾ ਕਿਉਂਕਿ ਦੇਸ਼ ਦੇ ਕਿਸਾਨ ਆਰ ਪਾਰ ਦੀ ਲੜਾਈ ਲੜਨ ਦਾ ਫ਼ੈਸਲਾ ਕਰ ਚੁੱਕੇ ਹਨ ।