ਹੁਣ ‘ਵੀਰਤਾ ਦਿਵਸ’ ਦੇ ਰੂਪ ਵਜੋਂ ਮਨਾਇਆ ਜਾਵੇਗਾ ਨੇਤਾ ਜੀ ਦਾ ਜਨਮਦਿਨ
Published : Jan 19, 2021, 10:49 pm IST
Updated : Jan 19, 2021, 10:49 pm IST
SHARE ARTICLE
Netaji's
Netaji's

ਸਰਕਾਰ ਨੇ ਇਹ ਫ਼ੈਸਲਾ ਅਜਿਹੇ ਸਮੇਂ ਲਿਆ ਹੈ ਜਦੋਂ ਇਸ ਸਾਲ ਰਾਜ ਵਿਧਾਨ ਸਭਾ ਚੋਣਾਂ ਹੋਣੀਆਂ ਹਨ।

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਮਹਾਨ ਸੁਤੰਤਰਤਾ ਸੈਨਾਨੀ ਅਤੇ ਆਜਾਦ ਹਿੰਦ ਫ਼ੌਜ ਦੇ ਸੰਸਥਾਪਕ ਨੇਤਾ ਜੀ ਸੁਭਾਸ ਚੰਦਰ ਬੋਸ ਦਾ ਜਨਮਦਿਨ ਮਨਾਉਣ ਦਾ ਫ਼ੈਸਲਾ ਕੀਤਾ ਹੈ। ਸਰਕਾਰ ਹੁਣ ਹਰ ਸਾਲ 23 ਜਨਵਰੀ ਨੂੰ ਨੇਤਾ ਜੀ ਸੁਭਾਸ ਚੰਦਰ ਬੋਸ ਦਾ ਜਨਮ ਦਿਨ  ਨੂੰ ਪਰਕਰਮ ਦਿਵਸ ਵਜੋਂ ਮਨਾਏਗੀ। ਇਹ ਜਾਣਕਾਰੀ ਕੇਂਦਰੀ ਸਭਿਆਚਾਰ ਮੰਤਰਾਲੇ ਨੇ ਦਿਤੀ ਹੈ। ਦੱਸ ਦੇਈਏ ਕਿ ਨੇਤਾ ਜੀ ਦਾ 125 ਵਾਂ ਜਨਮ ਦਿਵਸ ਇਸ ਸਾਲ ਮਨਾਇਆ ਜਾਵੇਗਾ।

photophotoਸਭਿਆਚਾਰ ਮੰਤਰਾਲੇ ਵਲੋਂ ਜਾਰੀ ਨੋਟੀਫ਼ਿਕੇਸਨ ਵਿਚ ਕਿਹਾ ਗਿਆ ਹੈ, ‘ਨੇਤਾ ਜੀ ਦੀ ਭਾਵਨਾ ਅਤੇ ਰਾਸਟਰ ਪ੍ਰਤੀ ਉਨ੍ਹਾਂ ਦੀ ਨਿਰਸਵਾਰਥ ਸੇਵਾ ਅਤੇ ਸਤਿਕਾਰ ਨੂੰ ਯਾਦ ਕਰਨ ਲਈ, ਭਾਰਤ ਸਰਕਾਰ 23 ਜਨਵਰੀ ਨੂੰ ਦੇਸ ਵਾਸੀਆਂ, ਖਾਸਕਰ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਹਰ ਸਾਲ ਉਹਨਾਂ ਦੇ ਜਨਮਦਿਨ ਨੂੰ ਪਾਰਕਰਮ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਹੈ। ਨੇਤਾ ਜੀ ਨੇ ਮਾੜੇ ਹਾਲਾਤਾਂ ਦੇ ਬਾਵਜੂਦ ਦੇਸ ਵਾਸੀਆਂ ਵਿਚ ਦੇਸ ਭਗਤੀ ਦੀ ਭਾਵਨਾ ਪੈਦਾ ਕੀਤੀ।

 
photo

ਸਰਕਾਰ ਨੇ ਇਹ ਫ਼ੈਸਲਾ ਅਜਿਹੇ ਸਮੇਂ ਲਿਆ ਹੈ ਜਦੋਂ ਇਸ ਸਾਲ ਰਾਜ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਭਾਜਪਾ ਰਾਜ ਵਿਚ  ਕਮਲ ਨੂੰ ਖੜਾਉਣ ਦੀ ਪੂਰੀ ਕੋਸਸਿ ਕਰ ਰਹੀ ਹੈ। ਇਸ ਦੇ ਨਾਲ ਹੀ ਮਮਤਾ ਬੈਨਰਜੀ ਅਪਣੀ ਤਾਕਤ ਨੂੰ ਬਰਕਰਾਰ ਰਖਣ ਲਈ ਸੰਘਰਸ ਕਰ ਰਹੀ ਹੈ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਜਨਵਰੀ ਨੂੰ ਪਛਮੀ ਬੰਗਾਲ ਦਾ ਦੌਰਾ ਕਰ ਸਕਦੇ ਹਨ। ਇਥੇ ਉਹ ਕੋਲਕਾਤਾ ਦੇ ਵਿਕਟੋਰੀਅਲ ਮੈਮੋਰੀਅਲ ਵਿਖੇ ਹੋਣ ਵਾਲੇ ਨੇਤਾ ਜੀ ਸੁਭਾਸ ਚੰਦਰ ਬੋਸ ਦੇ ਜਨਮ ਦਿਵਸ ਸਮਾਰੋਹਾਂ ਵਿਚ ਹਿੱਸਾ ਲੈਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

24 Apr 2024 4:56 PM

ਦਿਨੇ ਕਰਦਾ Bank 'ਚ ਨੌਕਰੀ, ਸ਼ਾਮੀਂ ਵੇਚਦਾ ਕੜੀ-ਚੌਲ, ਸਰਦਾਰ ਮੁੰਡੇ ਨੇ ਸਾਬਿਤ ਕਰ ਦਿੱਤਾ

24 Apr 2024 4:47 PM

Roaways Bus Update : Chandigarh 'ਚ Punjab ਦੀਆਂ Buses ਦੀ No-Entry, ਖੜਕ ਗਈ ਚੰਡੀਗੜ੍ਹ CTU ਨਾਲ!

24 Apr 2024 1:08 PM

'AAP ਦੇ 13-0 ਦਾ ਮਤਲਬ - 13 ਮਰਦ ਉਮੀਦਵਾਰ ਅਤੇ 0 ਔਰਤਾਂ'

24 Apr 2024 12:14 PM

Amritsar News: ਕੰਡਮ ਹੋਏ ਘੜੁੱਕੇ 'ਤੇ ਪਈ 28 ਕੁਇੰਟਲ ਤੂੜੀ, ਨਾਕੇ ਤੇ ਖੜ੍ਹੇ Police ਵਾਲੇ ਵੀ ਰਹਿ ਗਏ ਹੈਰਾਨ..

24 Apr 2024 10:59 AM
Advertisement