
ਬਿਨਾਂ ਆਗਿਆ ਮਾਲ ਰੋਡ ’ਤੇ ਕਰ ਰਹੇ ਸੀ ਪ੍ਰਦਰਸ਼ਨ- ਐਸ ਪੀ
ਸ਼ਿਮਲਾ: ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿਚ ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਤਿੰਨ ਕਿਸਾਨਾਂ ਨੂੰ ਸਥਾਨਕ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। ਪੁਲਿਸ ਵੱਲੋਂ ਕਿਸਾਨਾਂ ਨਾਲ ਧੱਕਮੁੱਕੀ ਵੀ ਕੀਤੀ। ਇਸ ਮੌਕੇ ਭਾਰੀ ਗਿਣਤੀ ਵਿਚ ਲੋਕ ਵੀ ਮੌਜੂਦ ਸਨ।
Shimla police arrested 3 protesting farmers
ਇਹ ਕਿਸਾਨ ਸਿੰਘੂ ਬਾਰਡਰ ਤੋਂ ਸ਼ਿਮਲਾ ਪਹੁੰਚੇ ਸਨ ਤੇ ਇਹ ਰਿਜ ਮੈਦਾਨ ‘ਤੇ ਕਿਸਾਨੀ ਸੰਘਰਸ਼ ਬਾਰੇ ਲੋਕਾਂ ਨੂੰ ਜਾਗਰੂਕ ਕਰ ਰਹੇ ਸਨ। ਹਾਲਾਂਕਿ ਸ਼ਿਮਲਾ ਪੁਲਿਸ ਦਾ ਕਹਿਣਾ ਹੈ ਕਿ ਨੌਜਵਾਨਾਂ ਨੂੰ ਸੁਰੱਖਿਆ ਕਾਰਨਾਂ ਦੇ ਮੱਦੇਨਜ਼ਰ ਹਿਰਾਸਤ ਵਿਚ ਲਿਆ ਗਿਆ ਹੈ। ਉਹਨਾਂ ਕਿਹਾ ਨੌਜਵਾਨ ਬਿਨਾਂ ਆਗਿਆ ਤੋਂ ਪ੍ਰਦਰਸ਼ਨ ਕਰ ਰਹੇ ਸਨ।
Farmers
ਇਸ ਘਟਨਾ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਸ਼ਿਮਲਾ ਪੁਲਿਸ ਦੇ ਵਰਤਾਅ ਦੀ ਕਾਫੀ ਨਿਖੇਧੀ ਵੀ ਕੀਤੀ ਜਾ ਰਹੀ ਹੈ। ਸਥਾਨਕ ਲੋਕਾਂ ਨੇ ਵੀ ਨੌਜਵਾਨ ਕਿਸਾਨਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸਵਾਲ ਚੁੱਕੇ ਪਰ ਪੁਲਿਸ ਵੱਲੋਂ ਕੋਈ ਵੀ ਜਵਾਬ ਨਹੀਂ ਦਿੱਤਾ ਗਿਆ।
Farmers Ptorest
ਵਾਇਰਲ ਵੀਡੀਓ ਵਿਚ ਨੌਜਵਾਨ ਕਹਿ ਰਿਹਾ ਹੈ ਕਿ ਉਹ ਤਿੰਨ ਲੋਕ ਸਨ ਤੇ ਉਹ ਸ਼ਾਤਮਈ ਢੰਗ ਨਾਲ ਅਪਣਾ ਪ੍ਰਦਰਸ਼ਨ ਕਰ ਰਹੇ ਸਨ, ਉਹਨਾਂ ਕਿਹਾ ਕਿ ਉਹਨਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਨਾਅਰੇਬਾਜ਼ੀ ਨਹੀਂ ਕੀਤੀ ਗਈ। ਇਸ ਦੌਰਾਨ ਪੁਲਿਸ ਨੇ ਮੀਡੀਆ ਕਰਮਚਾਰੀਆਂ ਨਾਲ ਵੀ ਧੱਕਾਮੁੱਕੀ ਕੀਤੀ।