
ਕਿਹਾ ਦੇਸ਼ ਦੀ ਰਾਜਧਾਨੀ ਦੀਆਂ ਸੜਕਾਂ ‘ਤੇ ਕੜਾਕੇ ਦੀ ਠੰਢ ਵਿੱਚ ਮਰਨ ਵਾਲੇ ਕਿਸਾਨਾਂ ਲਈ ਕੋਈ ਚਿੰਤਾ ਨਹੀਂ ਹੈ ।
ਨਵੀਂ ਦਿੱਲੀ : ਦਿੱਲੀ ਬਾਰਡਰ ‘ਤੇ ਪਹੁੰਚੀ ਕਿਸਾਨ ਦੀ ਧੀ ਨੇ ਮੋਦੀ ਸਰਕਾਰ ਨੂੰ ਖਰੀਆਂ ਖਰੀਆਂ ਸੁਣਾਉਂਦਿਆਂ ਕਿਹਾ ਕਿ ਅਮਰੀਕਾ ਵਿੱਚ ਵਾਪਰੀ ਘਟਨਾ ਦੀ ਤਾਂ ਪ੍ਰਧਾਨਮੰਤਰੀ ਨੂੰ ਚਿੰਤਾ ਹੈ ਪਰ ਦੇਸ਼ ਦੀ ਰਾਜਧਾਨੀ ਦੀਆਂ ਸੜਕਾਂ ‘ਤੇ ਕੜਾਕੇ ਦੀ ਠੰਢ ਵਿੱਚ ਮਰਨ ਵਾਲੇ ਕਿਸਾਨਾਂ ਲਈ ਕੋਈ ਚਿੰਤਾ ਨਹੀਂ ਹੈ । ਕਿਸਾਨ ਦੀ ਧੀ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਦਿੱਲੀ ਦੀਆਂ ਸੜਕਾਂ ਉੱਤੇ ਸੱਤਰ ਕਿਸਾਨ ਤੋਂ ਵੱਧ ਕਿਸਾਨ ਮਰ ਚੁੱਕੇ ਹਨ ਪਰ ਮੋਦੀ ਸਰਕਾਰ ਉਨ੍ਹਾਂ ਲੋਕਾਂ ਦੀ ਚਿੰਤਾ ਹੈ ਜੋ ਏਸੀ ਕਮਰਿਆਂ ਵਿੱਚ ਬੈਠ ਕੇ ਕਿਸਾਨਾਂ ਨੂੰ ਲੁੱਟਣ ਦੀਆਂ ਨੀਤੀਆਂ ਬਣਾਉਂਦੇ ਹਨ।
photoਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਜਿੰਨਾ ਮਰਜ਼ੀ ਜੋਰ ਲਵੇ ਇਹ ਕਿਸਾਨੀ ਅੰਦੋਲਨ ਖਤਮ ਨਹੀਂ ਹੋਵੇਗਾ ਕਿਉਂਕਿ ਦੇਸ਼ ਦੇ ਕਿਸਾਨ ਆਰ ਪਾਰ ਦੀ ਲੜਾਈ ਲੜਨ ਦਾ ਫ਼ੈਸਲਾ ਕਰ ਚੁੱਕੇ ਹਨ । ਕਿਸਾਨ ਦੀ ਧੀ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨਾਲ ਸਾਜ਼ਸ਼ਾਂ ਰਚ ਰਹੀ ਹੈ , ਕਿਸਾਨਾਂ ਦੇ ਸੰਘਰਸ਼ ਨੂੰ ਅੱਤਵਾਦੀ , ਨਕਸਲੀ ਅਤੇ ਵੱਖਵਾਦੀ ਕਹਿ ਕੇ ਸੰਘਰਸ਼ ਨੂੰ ਬਦਨਾਮ ਕਰਨ ਦੀਆਂ ਕੋਝੀਆਂ ਚਾਲਾਂ ਚਲ ਰਹੀ ਹੈ ।
pm modi and ambani ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਕਮੇਟੀ ਦੀ ਕਿਸਾਨਾਂ ਨੇ ਕਦੇ ਵੀ ਮੰਗ ਨਹੀਂ ਸੀ ਕੀਤੀ ਫਿਰ ਸੁਪਰੀਮ ਕੋਰਟ ਧੱਕੇ ਨਾਲ ਕਿਸਾਨਾਂ ਅੱਗੇ ਉਸ ਕਮੇਟੀ ਨੂੰ ਪਰੋਸ ਰਹੀ ਹੈ । ਉਨ੍ਹਾਂ ਨੇ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਕਮੇਟੀ ਨੂੰ ਗੋਦੀ ਕਮੇਟੀ ਐਲਾਨਦਿਆਂ ਕਿਹਾ ਕਿ ਕਮੇਟੀ ਕਿਸਾਨਾਂ ਨੂੰ ਧੋਖਾ ਦੇਣ ਲਈ ਬਣਾਈ ਹੈ । ਇਸ ਲਈ ਦੇਸ਼ ਦੇ ਕਿਸਾਨ ਨੂੰ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਗੋਦੀ ਕਮੇਟੀ ਕੋਲ ਨਹੀਂ ਜਾਣਗੇ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਲੋਕਤੰਤਰ ਦਾ ਗਲਾ ਘੁੱਟ ਰਹੀ ਹੈ , ਦੇਸ਼ ਵਿੱਚ ਸਰਕਾਰ ਖ਼ਿਲਾਫ਼ ਬੋਲਣ ਵਾਲੇ ਹਰ ਵਿਅਕਤੀਆਂ ‘ਤੇ ਝੂਠੇ ਮੁਕੱਦਮੇ ਪਾ ਕੇ ਜੇਲ੍ਹਾਂ ਵਿੱਚ ਸੁੱਟਿਆ ਜਾ ਰਿਹਾ ਹੈ ।