
ਅਰਵਿੰਦ ਕੇਜਰੀਵਾਲ ਨੇ ਲਗਾਈ ਮੋਹਰ
ਗੋਆ: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਤੋਂ ਬਾਅਦ ਗੋਆ ਵਿੱਚ ਵੀ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਇਸ ਵਾਰ ਅਮਿਤ ਪਾਲੇਕਰ ਗੋਆ ਵਿਧਾਨ ਸਭਾ ਚੋਣਾਂ 'ਚ 'ਆਪ' ਪਾਰਟੀ ਵੱਲੋਂ ਮੁੱਖ ਮੰਤਰੀ ਉਮੀਦਵਾਰ ਹੋਣਗੇ।
Assembly elections 2022: Amit Palekar to be AAP's CM face in Goa
ਕੌਣ ਹਨ ਅਮਿਤ ਪਾਲੇਕਰ
ਅਮਿਤ ਪਾਲੇਕਰ ਬਾਰੇ ਗੱਲ ਕਰਦਿਆਂ ਸੀਐਮ ਕੇਜਰੀਵਾਲ ਨੇ ਕਿਹਾ ਕਿ ਉਹ ਪੇਸ਼ੇ ਤੋਂ ਵਕੀਲ ਹਨ ਅਤੇ ਭੰਡਾਰੀ ਭਾਈਚਾਰੇ ਤੋਂ ਆਉਂਦੇ ਹਨ। ਉਹ ਗੋਆ ਦੇ ਹਰ ਭਾਈਚਾਰੇ ਦੇ ਲੋਕਾਂ ਦੀ ਮਦਦ ਕਰਦੇ ਹਨ। ਉਹਨਾਂ ਨੇ ਕੋਰੋਨਾ ਦੇ ਦੌਰ ਵਿੱਚ ਲੋਕਾਂ ਦੀ ਸਭ ਤੋਂ ਵੱਧ ਮਦਦ ਕੀਤੀ।
Assembly elections 2022: Amit Palekar to be AAP's CM face in Goa
ਕੇਜਰੀਵਾਲ ਨੇ ਕਿਹਾ ਕਿ ਗੋਆ ਵਿੱਚ ਭੰਡਾਰੀ ਭਾਈਚਾਰੇ ਦੇ ਲੋਕਾਂ ਨੂੰ ਤਰੱਕੀ ਤੋਂ ਇਨਕਾਰ ਕੀਤਾ ਗਿਆ ਹੈ ਪਰ ਹੁਣ ਆਮ ਆਦਮੀ ਪਾਰਟੀ ਆ ਗਈ ਹੈ। ਉਨ੍ਹਾਂ ਕਿਹਾ ਕਿ ਮੈਨੂੰ ਯਕੀਨ ਹੈ ਕਿ ਜਨਤਾ ਅਮਿਤ ਪਾਲੇਕਰ ਦਾ ਸਮਰਥਨ ਕਰੇਗੀ ਅਤੇ ਤੁਹਾਨੂੰ ਜ਼ਰੂਰ ਮੌਕਾ ਦੇਵੇਗੀ।