
ਵੀਡੀਓ ਵਿਚ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਵਿਜੇ ਚੌਕ ਨਵੀਂ ਦਿੱਲੀ ਵਿਖੇ ਗਣਤੰਤਰ ਦਿਵਸ ਪਰੇਡ ਲਈ ਰਿਹਰਸਲ ਵਿਚ ਹਿੱਸਾ ਲੈਂਦੇ ਹੋਏ ਦੇਖਿਆ ਜਾ ਸਕਦਾ ਹੈ।
ਨਵੀਂ ਦਿੱਲੀ: ਦੇਸ਼ ਵਿਚ ਗਣਤੰਤਰ ਦਿਵਸ ਦੇ ਜਸ਼ਨ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ। ਭਾਰਤੀ ਥਲ ਸੈਨਾ, ਜਲ ਸੈਨਾ ਅਤੇ ਹਵਾਈ ਸੈਨਾ ਦੇ ਜਵਾਨ ਦਿੱਲੀ ਵਿਚ ਗਣਤੰਤਰ ਦਿਵਸ ਪਰੇਡ ਲਈ ਰਿਹਰਸਲ ਕਰ ਰਹੇ ਹਨ। ਇਸ ਦੌਰਾਨ ਇੰਡੀਅਨ ਨੇਵੀ ਦੇ ਜਵਾਨਾਂ ਦੇ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੇ ਹਨ, ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਭਾਰਤੀ ਜਲ ਸੈਨਾ ਦੇ ਜਵਾਨ ਪੂਰੇ ਉਤਸ਼ਾਹ ਨਾਲ ਪਰੇਡ ਦੀ ਤਿਆਰੀ ਕਰ ਰਹੇ ਹਨ।
ਨਿਊਜ਼ ਏਜੰਸੀ ਦੇ ਪੱਤਰਕਾਰ ਵਲੋਂ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਸ਼ੇਅਰ ਕੀਤੀ ਵੀਡੀਓ ਵਿਚ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਵਿਜੇ ਚੌਕ ਨਵੀਂ ਦਿੱਲੀ ਵਿਖੇ ਸਰਦੀ ਦੀ ਸ਼ਾਮ ਨੂੰ ਗਣਤੰਤਰ ਦਿਵਸ ਪਰੇਡ ਲਈ ਰਿਹਰਸਲ ਵਿਚ ਹਿੱਸਾ ਲੈਂਦੇ ਹੋਏ ਦੇਖਿਆ ਜਾ ਸਕਦਾ ਹੈ। ਜਵਾਨ ਠੰਢ ਵਿਚ ਵੀ ਪੂਰੇ ਜੋਸ਼ ਨਾਲ ਬਾਲੀਵੁੱਡ ਗਾਣਿਆਂ ਉੱਤੇ ਰਿਹਰਸਲ ਕਰ ਰਹੇ ਹਨ।
ਇਕ ਹੋਰ ਵੀਡੀਓ ਵਿਚ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਨਵੀਂ ਦਿੱਲੀ ਵਿਚ ਰਾਜਪਥ ਵਿਖੇ ਬੀਟਿੰਗ ਰੀਟਰੀਟ ਸਮਾਰੋਹ ਲਈ ਅਭਿਆਸ ਕਰਦੇ ਦੇਖਿਆ ਜਾ ਸਕਦਾ ਹੈ। ਦੱਸ ਦੇਈਏ ਕਿ ਇਸ ਸਾਲ ਗਣਤੰਤਰ ਦਿਵਸ ਦਾ ਜਸ਼ਨ 24 ਜਨਵਰੀ ਦੀ ਬਜਾਏ 23 ਜਨਵਰੀ ਨੂੰ ਸ਼ੁਰੂ ਹੋਵੇਗਾ। ਸੁਭਾਸ਼ ਚੰਦਰ ਬੋਸ ਦੀ ਜਯੰਤੀ ਦੇ ਮੱਦੇਨਜ਼ਰ ਸਰਕਾਰ ਨੇ ਇਹ ਫੈਸਲਾ ਲਿਆ ਹੈ।