
'ਅਪਰਣਾ ਯਾਦਵ 2017 ’ਚ ਵਿਧਾਨ ਸਭਾ ਚੋਣਾਂ ’ਚ ਲਖਨਊ ਕੈਂਟ ਤੋਂ ਸਪਾ ਦੀ ਟਿਕਟ ’ਤੇ ਚੋਣ ਲੜ ਚੁੱਕੀ ਹੈ'
ਆਗਰਾ: ਉੱਤਰ-ਪ੍ਰਦੇਸ਼ ’ਚ ਸਿਆਸੀ ਘਮਾਸਾਨ ਜ਼ੋਰਾਂ ’ਤੇ ਹੈ। ਬਹੁਤ ਸਾਰੀਆਂ ਪਾਰਟੀਆਂ ਦੇ ਨੇਤਾ ਆਪਣੇ ਫਾਇਦੇ ਅਤੇ ਨੁਕਸਾਨ ਦੇ ਹਿਸਾਬ ਨਾਲ ਇਕ ਪਾਰਟੀ ਨੂੰ ਛੱਡ ਕੇ ਦੂਜੀ ਪਾਰਟੀ ’ਚ ਸ਼ਾਮਲ ਹੋ ਰਹੇ ਹਨ।
Mulayam Singh Yadav's daughter-in-law Aparna Yadav joins BJP
ਇਸ ਦਰਮਿਆਨ ਅਖਿਲੇਸ਼ ਯਾਦਵ ਨੂੰ ਵੱਡਾ ਝਟਕਾ ਦਿੰਦੇ ਹੋਏ ਸਮਾਜਵਾਦੀ ਪਾਰਟੀ (ਸਪਾ) ਦੇ ਸੰਸਥਾਪਕ ਮੁਲਾਇਮ ਸਿੰਘ ਯਾਦਵ ਦੀ ਛੋਟੀ ਨੂੰਹ ਅਪਰਣਾ ਯਾਦਵ ਬੁੱਧਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਈ।
Mulayam Singh Yadav's daughter-in-law Aparna Yadav joins BJP
ਜ਼ਿਕਰਯੋਗ ਹੈ ਕਿ ਅਪਰਣਾ ਯਾਦਵ 2017 ’ਚ ਵਿਧਾਨ ਸਭਾ ਚੋਣਾਂ ’ਚ ਲਖਨਊ ਕੈਂਟ ਤੋਂ ਸਪਾ ਦੀ ਟਿਕਟ ’ਤੇ ਚੋਣ ਲੜ ਚੁੱਕੀ ਹੈ। ਹਾਲਾਂਕਿ, ਉਨ੍ਹਾਂ ਨੂੰ ਭਾਜਪਾ ਨੇਤਾ ਰੀਤਾ ਬਹੁਗੁਣਾ ਜੋਸ਼ੀ ਦੇ ਹੱਥਾਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।