ਪੰਜ ਸਾਲ ਦੀ ਬੱਚੀ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਵਿੱਚ ਬੱਸ ਕੰਡਕਟਰ ਗ੍ਰਿਫਤਾਰ
Published : Jan 19, 2023, 7:44 pm IST
Updated : Jan 19, 2023, 7:53 pm IST
SHARE ARTICLE
Representational Image
Representational Image

ਕੰਡਕਟਰ ਨੇ ਬੱਚੀ ਘਰ ਛੱਡਣ ਲਈ ਜਾਂਦੇ ਹੋਏ ਕੀਤੀ ਕਰਤੂਤ 

 

ਬਿਲਾਸਪੁਰ -  ਛੱਤੀਸਗੜ੍ਹ ਦੇ ਮੁੰਗੇਲੀ ਜ਼ਿਲ੍ਹੇ ਵਿੱਚ ਇੱਕ ਬੱਸ ਕੰਡਕਟਰ ਨੂੰ ਸਕੂਲ ਬੱਸ ਰਾਹੀਂ ਘਰ ਪਰਤ ਰਹੀ ਪੰਜ ਸਾਲਾ ਸਕੂਲੀ ਵਿਦਿਆਰਥਣ ਨਾਲ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਵਿੱਚ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। 

ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਹ ਕਾਰਵਾਈ ਲੜਕੀ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ’ਤੇ ਕੀਤੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਸ਼ਿਕਾਇਤ ਕੀਤੀ ਹੈ ਕਿ ਮੰਗਲਵਾਰ ਦੁਪਹਿਰ ਜਦੋਂ ਲੜਕੀ ਘਰ ਪਰਤ ਰਹੀ ਸੀ ਤਾਂ ਕੰਡਕਟਰ ਨੇ ਲੜਕੀ ਨਾਲ ਜਿਨਸੀ ਸ਼ੋਸ਼ਣ ਕੀਤਾ ਅਤੇ ਇਸ ਦੌਰਾਨ ਲੜਕੀ ਨੂੰ ਸੱਟ ਲੱਗ ਗਈ।

ਉਨ੍ਹਾਂ ਦੱਸਿਆ ਕਿ ਜਦੋਂ ਲੜਕੀ ਨੇ ਇਸ ਘਟਨਾ ਬਾਰੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ, ਤਾਂ ਉਹ ਥਾਣੇ ਪੁੱਜੇ ਅਤੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਉਨ੍ਹਾਂ ਦੱਸਿਆ ਕਿ ਲੜਕੀ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਰਿਸ਼ਤੇਦਾਰਾਂ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ 41 ਸਾਲਾ ਦੋਸ਼ੀ ਕੰਡਕਟਰ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਕੰਡਕਟਰ ਵਿਰੁੱਧ ਭਾਰਤੀ ਦੰਡਾਵਲੀ ਦੀ ਧਾਰਾ 376 (ਏ) (ਬੀ) ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਤਹਿਤ ਕਾਰਵਾਈ ਕੀਤੀ ਗਈ ਹੈ।

ਜ਼ਿਲ੍ਹਾ ਪੁਲਿਸ ਸੁਪਰਡੈਂਟ ਚੰਦਰ ਮੋਹਨ ਸਿੰਘ ਨੇ ਪਹਿਲਾਂ ਦੱਸਿਆ ਸੀ ਕਿ ਬੱਚੀ ਨਾਲ ਯੌਨ ਸ਼ੋਸ਼ਣ ਦੀ ਘਟਨਾ ਬੱਸ 'ਚ ਵਾਪਰੀ ਸੀ, ਪਰ ਬਾਅਦ 'ਚ ਉਨ੍ਹਾਂ ਦੱਸਿਆ ਕਿ ਇਹ ਘਟਨਾ ਉਦੋਂ ਵਾਪਰੀ ਜਦੋਂ ਦੋਸ਼ੀ ਕੰਡਕਟਰ ਕੁੜੀ ਨੂੰ ਬੱਸ ਤੋਂ ਉਤਾਰ ਕੇ ਪੈਦਲ ਘਰ ਛੱਡਣ ਜਾ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਬੱਸ ਵਿੱਚ ਤਿੰਨ ਮਹਿਲਾ ਅਧਿਆਪਕ ਅਤੇ ਕਈ ਬੱਚੇ ਸਵਾਰ ਸਨ। ਉਨ੍ਹਾਂ ਦੱਸਿਆ ਕਿ ਜਦੋਂ ਬੱਸ ਲੜਕੀ ਦੇ ਘਰ ਨੇੜੇ ਪੁੱਜੀ ਤਾਂ ਮੁਲਜ਼ਮ ਉਸ ਨੂੰ ਘਰ ਛੱਡਣ ਲਈ ਲੈ ਗਿਆ ਅਤੇ ਲੜਕੀ ਨਾਲ ਕਥਿਤ ਤੌਰ ’ਤੇ ਸਰੀਰਕ ਸ਼ੋਸ਼ਣ ਕੀਤਾ।

ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। 

Location: India, Chhatisgarh, Bilaspur

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement