ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਦਾ ਯੂਪੀ ਸਰਕਾਰ ਨੇ ਕੀਤਾ ਵਿਰੋਧ, ਜ਼ਮਾਨਤ ਦੇਣ ਨਾਲ ਸਮਾਜ 'ਚ ਗਲਤ ਸੰਦੇਸ਼ ਜਾਵੇਗਾ
Published : Jan 19, 2023, 1:28 pm IST
Updated : Jan 19, 2023, 2:23 pm IST
SHARE ARTICLE
 The UP government opposed Ashish Mishra's bail, granting bail will send a wrong message in the society
The UP government opposed Ashish Mishra's bail, granting bail will send a wrong message in the society

ਲਖੀਮਪੁਰ ਦੀ ਘਟਨਾ ਬਹੁਤ ਦਰਦਨਾਕ ਸੀ ਅਤੇ ਮਾਮਲਾ ਵੀ ਗੰਭੀਰ ਹੈ।

 

ਉੱਤਰ ਪ੍ਰਦੇਸ਼ - ਲਖੀਮਪੁਰ ਖੇੜੀ ਹਿੰਸਾ ਮਾਮਲੇ 'ਚ ਉੱਤਰ ਪ੍ਰਦੇਸ਼ ਸਰਕਾਰ ਨੇ ਸੁਪਰੀਮ ਕੋਰਟ 'ਚ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ ਹੈ। ਉਹਨਾਂ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ ਘਟਨਾ ਦੇ ਚਸ਼ਮਦੀਦ ਗਵਾਹ ਨੇ ਦੋਸ਼ੀ ਮਿਸ਼ਰਾ ਨੂੰ ਮੌਕੇ ਤੋਂ ਭੱਜਦੇ ਦੇਖਿਆ ਸੀ ਅਤੇ ਇਸ ਗੱਲ ਦਾ ਚਾਰਜਸ਼ੀਟ 'ਚ ਵੀ ਜ਼ਿਕਰ ਹੈ। ਉੱਤਰ ਪ੍ਰਦੇਸ਼ ਸਰਕਾਰ ਨੇ ਅਦਾਲਤ 'ਚ ਕਿਹਾ ਕਿ ਅਪਰਾਧ ਗੰਭੀਰ ਸ਼੍ਰੇਣੀ ਦਾ ਹੈ ਅਤੇ ਅਜਿਹੇ 'ਚ ਦੋਸ਼ੀਆਂ ਨੂੰ ਜ਼ਮਾਨਤ ਦੇਣ ਨਾਲ ਸਮਾਜ 'ਤੇ ਬੁਰਾ ਪ੍ਰਭਾਵ ਪੈ ਸਕਦਾ ਹੈ।

ਸਰਕਾਰ ਨੇ ਕੋਰਟ ਵਿਚ ਕਿਹਾ ਕਿ ਆਸ਼ੀਸ਼ ਮਿਸ਼ਰਾ ਨੂੰ ਇਸ ਮਾਮਲੇ 'ਚ ਜ਼ਮਾਨਤ ਨਾ ਦਿੱਤੀ ਜਾਵੇ। ਲਖੀਮਪੁਰ ਦੀ ਘਟਨਾ ਬਹੁਤ ਦਰਦਨਾਕ ਸੀ ਅਤੇ ਮਾਮਲਾ ਵੀ ਗੰਭੀਰ ਹੈ। ਜੇਕਰ ਮਿਸ਼ਰਾ ਨੂੰ ਜ਼ਮਾਨਤ ਦਿੱਤੀ ਜਾਂਦੀ ਹੈ ਤਾਂ ਇਸ ਨਾਲ ਸਮਾਜ 'ਚ ਗਲਤ ਸੰਦੇਸ਼ ਜਾਵੇਗ। ਦੱਸ ਦਈਏ ਕਿ ਲਖੀਮਪੁਰ ਖੇੜੀ ਹਿੰਸਾ ਮਾਮਲੇ 'ਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਨੀ ਦਾ ਪੁੱਤਰ ਆਸ਼ੀਸ਼ ਮਿਸ਼ਰਾ ਦੋਸ਼ੀ ਹੈ। ਦੋਸ਼ ਹੈ ਕਿ ਅਕਤੂਬਰ 2021 'ਚ ਲਖੀਮਪੁਰ ਖੇੜੀ ਦੇ ਤਿਕੋਨੀਆ 'ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਆਸ਼ੀਸ਼ ਮਿਸ਼ਰਾ ਦੀ ਕਾਰ ਨੇ ਕੁਚਲ ਦਿੱਤਾ ਸੀ। ਜਿਸ ਵਿਚ ਚਾਰ ਕਿਸਾਨਾਂ ਦੀ ਮੌਤ ਹੋ ਗਈ ਸੀ।

Lakhimpur Kheri case: Ashish Mishra's bail challenged in Supreme CourtLakhimpur Kheri case

ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ SUV 'ਚ ਸਵਾਰ ਲੋਕਾਂ 'ਤੇ ਹਮਲਾ ਕਰ ਦਿੱਤਾ, ਜਿਸ 'ਚ ਕਾਰ ਦਾ ਡਰਾਈਵਰ ਅਤੇ ਭਾਜਪਾ ਦੇ ਦੋ ਵਰਕਰ ਮਾਰੇ ਗਏ। 
ਇਸ ਮਾਮਲੇ ਵਿਚ ਮੁਲਜ਼ਮ ਆਸ਼ੀਸ਼ ਮਿਸ਼ਰਾ ਜੇਲ੍ਹ ਵਿਚ ਬੰਦ ਹੈ। ਦੋਸ਼ੀ ਆਸ਼ੀਸ਼ ਮਿਸ਼ਰਾ ਨੇ ਜ਼ਮਾਨਤ ਲਈ ਇਲਾਹਾਬਾਦ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ ਪਰ ਪਿਛਲੇ ਸਾਲ ਜੁਲਾਈ 'ਚ ਦਿੱਤੇ ਆਪਣੇ ਫੈਸਲੇ 'ਚ ਹਾਈਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। 

ਜ਼ਿਕਰਯੋਗ ਹੈ ਕਿ ਤਿਕੋਨੀਆ ਮਾਮਲੇ 'ਚ ਹਾਈਕੋਰਟ ਨੇ ਪਿਛਲੇ ਸਾਲ 10 ਫਰਵਰੀ ਨੂੰ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਸੀ ਪਰ ਬਾਅਦ 'ਚ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਸੀ ਅਤੇ ਹਾਈਕੋਰਟ ਨੂੰ ਪੀੜਤ ਧਿਰ ਨੂੰ ਢੁੱਕਵਾਂ ਮੌਕਾ ਦੇ ਕੇ ਜ਼ਮਾਨਤ ਪਟੀਸ਼ਨ 'ਤੇ ਫੈਸਲਾ ਕਰਨ ਦੇ ਨਿਰਦੇਸ਼ ਦਿੱਤੇ ਸਨ।  

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement