
ਅਸ਼ੋਕ ਤੰਵਰ ਨੇ ਆਮ ਆਦਮੀ ਪਾਰਟੀ ਨੂੰ ਬੀਤੇ ਦਿਨ ਅਲਵਿਦਾ ਕਹਿ ਦਿੱਤਾ ਸੀ
Ashok Tanwar: ਨਵੀਂ ਦਿੱਲੀ: ਅਸ਼ੋਕ ਤੰਵਰ ਨੇ ਆਮ ਆਦਮੀ ਪਾਰਟੀ ਨੂੰ ਬੀਤੇ ਦਿਨ ਅਲਵਿਦਾ ਕਹਿ ਦਿੱਤਾ ਸੀ। ਹਰਿਆਣਾ ਦੇ ਸੀਨੀਅਰ ਆਗੂ ਤੰਵਰ ਨੇ ਕੱਲ੍ਹ ਆਪਣਾ ਅਸਤੀਫ਼ਾ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਭੇਜ ਦਿੱਤਾ ਹੈ। ਹੁਣ ਅਸ਼ੋਕ ਤੰਵਰ ਭਲਕੇ 20 ਜਨਵਰੀ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਦਿੱਲੀ ਵਿਚ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣਗੇ।
ਤੁਹਾਨੂੰ ਦੱਸ ਦਈਏ ਕਿ ਅਸ਼ੋਕ ਤੰਵਰ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਗਠਜੋੜ ਕਾਰਨ ਨਾਰਾਜ਼ ਸਨ। ਉਨ੍ਹਾਂ ਨੇ ਆਪਣੇ ਅਸਤੀਫ਼ੇ ਵਿਚ ਲਿਖਿਆ ਕਿ ਜਿਸ ਤਰ੍ਹਾਂ ਨਾਲ ਆਮ ਆਦਮੀ ਪਾਰਟੀ ਨੇ ਇੰਡੀਅਨ ਨੈਸ਼ਨਲ ਕਾਂਗਰਸ ਨਾਲ ਹੱਥ ਮਿਲਾਇਆ ਹੈ, ਮੇਰੀ ਜ਼ਮੀਰ ਇਸ ਗੱਲ ਦੀ ਗਵਾਹੀ ਨਹੀਂ ਦਿੰਦੀ। ਇਸ ਲਈ ਮੈਂ ਚੋਣ ਸ਼ਿਕਾਇਤ ਕਮੇਟੀ ਦੇ ਚੇਅਰਮੈਨ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੰਦਾ ਹਾਂ। ਮੈਂ ਹਰਿਆਣਾ ਅਤੇ ਭਾਰਤ ਦੇਸ਼ ਦੀ ਬਿਹਤਰੀ ਲਈ ਕੰਮ ਕਰਦਾ ਰਹਾਂਗਾ।
(For more news apart from Ashok Tanwar, stay tuned to Rozana Spokesman)