
ਦਰਅਸਲ, ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਰਾਤ ਕਰੀਬ 8 ਵਜੇ ਸੂਚਨਾ ਮਿਲੀ ਸੀ ਕਿ ਇਲਾਕੇ ਦੀ ਇੱਕ 4 ਮੰਜ਼ਿਲਾ ਇਮਾਰਤ ਨੂੰ ਅੱਗ ਲੱਗ ਗਈ ਸੀ।
Delhi Fire: ਨਵੀਂ ਦਿੱਲੀ - ਨਵੀਂ ਦਿੱਲੀ ਦੇ ਪੀਤਮਪੁਰਾ ਇਲਾਕੇ ਵਿਚ ਇੱਕ ਘਰ ਵਿਚ ਭਿਆਨਕ ਅੱਗ ਲੱਗ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੇ ਪ੍ਰਭਾਵ ਕਾਰਨ 7 ਲੋਕ ਝੁਲਸ ਗਏ, ਜਿਨ੍ਹਾਂ ਨੂੰ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਇਨ੍ਹਾਂ 'ਚੋਂ 5 ਲੋਕਾਂ ਦੀ ਮੌਤ ਹੋ ਗਈ। ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਅੱਗ 'ਤੇ ਕਾਬੂ ਪਾਉਣ 'ਚ ਜੁਟੀਆਂ ਹੋਈਆਂ ਹਨ। ਪੁਲਿਸ ਟੀਮ ਵੀ ਮੌਕੇ 'ਤੇ ਪਹੁੰਚ ਗਈ।
ਦਰਅਸਲ, ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਰਾਤ ਕਰੀਬ 8 ਵਜੇ ਸੂਚਨਾ ਮਿਲੀ ਸੀ ਕਿ ਇਲਾਕੇ ਦੀ ਇੱਕ 4 ਮੰਜ਼ਿਲਾ ਇਮਾਰਤ ਨੂੰ ਅੱਗ ਲੱਗ ਗਈ ਸੀ। ਇਸ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਇਸ ਦੌਰਾਨ 7 ਲੋਕਾਂ ਨੂੰ ਘਰੋਂ ਬਾਹਰ ਕੱਢਿਆ ਗਿਆ। ਇਨ੍ਹਾਂ ਵਿਚੋਂ 3 ਔਰਤਾਂ ਅਤੇ 2 ਪੁਰਸ਼ਾਂ ਦੀ ਹਸਪਤਾਲ ਵਿਚ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਅੱਗ 4 ਮੰਜ਼ਿਲਾ ਇਮਾਰਤ ਦੀ ਪਹਿਲੀ ਅਤੇ ਦੂਜੀ ਮੰਜ਼ਿਲ 'ਤੇ ਲੱਗੀ। ਸ਼ੁਰੂਆਤੀ ਜਾਣਕਾਰੀ ਅਨੁਸਾਰ ਅੱਗ ਸ਼ਾਰਟ ਸਰਕਟ ਜਾਂ ਰੂਮ ਹੀਟਰ ਕਾਰਨ ਲੱਗੀ ਹੋ ਸਕਦੀ ਹੈ। ਇਸ ਇਮਾਰਤ ਵਿਚ ਕਈ ਪਰਿਵਾਰ ਰਹਿੰਦੇ ਹਨ। ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦਾ ਮਾਹੌਲ ਹੈ।
(For more news apart from Delhi Fire, stay tuned to Rozana Spokesman)