Mahua Moitra News: ਮਹੂਆ ਮੋਇਤਰਾ ਨੇ ਖਾਲੀ ਕੀਤਾ ਅਪਣਾ ਸਰਕਾਰੀ ਬੰਗਲਾ
Published : Jan 19, 2024, 1:40 pm IST
Updated : Jan 19, 2024, 1:40 pm IST
SHARE ARTICLE
Mahua Moitra vacates Govt. bungalow in Delhi
Mahua Moitra vacates Govt. bungalow in Delhi

ਮੋਇਤਰਾ ਦੇ ਵਕੀਲ ਸ਼ਾਦਨ ਫਰਾਸਤ ਨੇ ਕਿਹਾ ਕਿ ਮਕਾਨ ਦਾ ਕਬਜ਼ਾ ਡਾਇਰੈਕਟੋਰੇਟ ਆਫ ਅਸਟੇਟ ਦੇ ਅਧਿਕਾਰੀਆਂ ਨੂੰ ਸੌਂਪ ਦਿਤਾ ਗਿਆ ਹੈ।

Mahua Moitra News: ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੀ ਸਾਬਕਾ ਸੰਸਦ ਮੈਂਬਰ ਮਹੂਆ ਮੋਇਤਰਾ ਨੇ ਸ਼ੁਕਰਵਾਰ ਨੂੰ ਅਪਣਾ ਸਰਕਾਰੀ ਬੰਗਲਾ ਖਾਲੀ ਕਰ ਦਿਤਾ। ਉਨ੍ਹਾਂ ਦੇ ਵਕੀਲ ਨੇ ਇਹ ਜਾਣਕਾਰੀ ਦਿਤੀ ਹੈ। ਇਕ ਅਧਿਕਾਰੀ ਨੇ ਦਸਿਆ ਕਿ ਡਾਇਰੈਕਟੋਰੇਟ ਆਫ ਅਸਟੇਟ ਨੇ ਅੱਜ ਸਵੇਰੇ ਸਰਕਾਰੀ ਬੰਗਲਾ ਖਾਲੀ ਕਰਨ ਲਈ ਇਕ ਟੀਮ ਭੇਜੀ ਸੀ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕੇ ਵਿਚ ਬੈਰੀਕੇਡ ਲਗਾਏ ਸਨ।

ਮੋਇਤਰਾ ਦੇ ਵਕੀਲ ਸ਼ਾਦਨ ਫਰਾਸਤ ਨੇ ਪੱਤਰਕਾਰਾਂ ਨੂੰ ਦਸਿਆ ਕਿ ਟੈਲੀਗ੍ਰਾਫ ਲੇਨ 'ਤੇ ਮਹੂਆ ਮੋਇਤਰਾ ਦਾ ਬੰਗਲਾ 9ਬੀ ਅਧਿਕਾਰੀਆਂ ਦੇ ਆਉਣ ਤੋਂ ਪਹਿਲਾਂ ਅੱਜ ਸਵੇਰੇ 10 ਵਜੇ ਖਾਲੀ ਕਰ ਦਿਤਾ ਗਿਆ। ਬੇਦਖਲੀ ਦੀ ਕੋਈ ਕਾਰਵਾਈ ਨਹੀਂ ਕੀਤੀ ਗਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਫਰਾਸਤ ਨੇ ਕਿਹਾ ਕਿ ਮਕਾਨ ਦਾ ਕਬਜ਼ਾ ਡਾਇਰੈਕਟੋਰੇਟ ਆਫ ਅਸਟੇਟ ਦੇ ਅਧਿਕਾਰੀਆਂ ਨੂੰ ਸੌਂਪ ਦਿਤਾ ਗਿਆ ਹੈ। ਇਸ ਹਫਤੇ ਦੀ ਸ਼ੁਰੂਆਤ 'ਚ ਡਾਇਰੈਕਟੋਰੇਟ ਆਫ ਅਸਟੇਟ ਨੇ ਮੋਇਤਰਾ ਨੂੰ ਬੰਗਲਾ ਖਾਲੀ ਕਰਨ ਲਈ ਨੋਟਿਸ ਭੇਜਿਆ ਸੀ। ਮੋਇਤਰਾ ਨੂੰ ਪਿਛਲੇ ਮਹੀਨੇ ਲੋਕ ਸਭਾ ਤੋਂ ਕੱਢ ਦਿਤਾ ਗਿਆ ਸੀ। ਮੋਇਤਰਾ ਨੂੰ ਵੀਰਵਾਰ ਨੂੰ ਦਿੱਲੀ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ। ਹਾਈ ਕੋਰਟ ਨੇ ਡਾਇਰੈਕਟੋਰੇਟ ਆਫ ਅਸਟੇਟ ਦੇ ਨੋਟਿਸ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿਤਾ ਅਤੇ ਉਨ੍ਹਾਂ ਨੂੰ ਸਰਕਾਰੀ ਬੰਗਲਾ ਖਾਲੀ ਕਰਨ ਲਈ ਕਿਹਾ।

ਜਸਟਿਸ ਗਿਰੀਸ਼ ਕਠਪਾਲੀਆ ਨੇ ਕਿਹਾ ਕਿ ਅਦਾਲਤ ਦੇ ਸਾਹਮਣੇ ਕਿਸੇ ਵਿਸ਼ੇਸ਼ ਨਿਯਮ ਦਾ ਜ਼ਿਕਰ ਨਹੀਂ ਕੀਤਾ ਗਿਆ ਹੈ ਜੋ ਮੈਂਬਰਸ਼ਿਪ ਰੱਦ ਕਰਨ 'ਤੇ ਸੰਸਦ ਮੈਂਬਰਾਂ ਨੂੰ ਸਰਕਾਰੀ ਰਿਹਾਇਸ਼ ਤੋਂ ਬਾਹਰ ਕੱਢਣ ਨਾਲ ਸਬੰਧਤ ਹੈ।

(For more Punjabi news apart from Mahua Moitra vacates Govt. bungalow in Delhi, stay tuned to Rozana Spokesman)

Tags: mahua moitra

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement