
‘ਆਪ’ ਦੀ ਪਟੀਸ਼ਨ ’ਤੇ ਭਲਕੇ ਹੋਵੇਗੀ ਸੁਣਵਾਈ
Chandigarh Mayor Election: ਚੰਡੀਗੜ੍ਹ ਵਿਚ 6 ਫਰਵਰੀ ਨੂੰ ਹੋਣ ਵਾਲੀਆਂ ਮੇਅਰ ਚੋਣਾਂ ਦੀ ਤਰੀਕ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਚੁਣੌਤੀ ਦਿਤੀ ਗਈ ਹੈ। ਇਸ ਵਿਚ ਕਿਹਾ ਗਿਆ ਹੈ ਕਿ ਚੋਣਾਂ ਵਿਚ ਦੇਰੀ ਨਹੀਂ ਹੋਣੀ ਚਾਹੀਦੀ ਬਲਕਿ ਜਲਦੀ ਤੋਂ ਜਲਦੀ ਕਰਵਾਈ ਜਾਣੀ ਚਾਹੀਦੀ ਹੈ। ਹਾਈ ਕੋਰਟ ਵਿਚ ਭਲਕੇ 20 ਜਨਵਰੀ ਨੂੰ ਇਸ ਦੀ ਸੁਣਵਾਈ ਹੋਵੇਗੀ।
ਇਸ ਤੋਂ ਪਹਿਲਾਂ ਵੀਰਵਾਰ ਨੂੰ ਹੋਈ ਸੁਣਵਾਈ 'ਚ ਚੰਡੀਗੜ੍ਹ ਨਗਰ ਨਿਗਮ ਪ੍ਰਸ਼ਾਸਨ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਵੱਡਾ ਦਾਅਵਾ ਕੀਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ 50 ਕਮਾਂਡੋ ਕਾਰਪੋਰੇਸ਼ਨ ਦਫ਼ਤਰ ਵਿਚ ਦਾਖਲ ਹੋਏ। ਇਸ 'ਤੇ ਨਿਗਮ ਪ੍ਰਸ਼ਾਸਨ ਨੇ ਕਿਹਾ ਕਿ 6 ਫਰਵਰੀ ਨੂੰ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਵੋਟਿੰਗ ਅਚਾਨਕ ਮੁਲਤਵੀ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਮੇਅਰ ਉਮੀਦਵਾਰ ਕੁਲਦੀਪ ਕੁਮਾਰ ਨੇ ਵੀਰਵਾਰ ਨੂੰ ਪਟੀਸ਼ਨ ਦਾਇਰ ਕੀਤੀ ਸੀ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਜਸਟਿਸ ਸੁਧੀਰ ਸਿੰਘ ਅਤੇ ਜਸਟਿਸ ਹਰਸ਼ ਭੂੰਗਰ ਦੀ ਡਿਵੀਜ਼ਨ ਬੈਂਚ ਨੇ ਪਟੀਸ਼ਨ 'ਤੇ ਮੁੱਢਲੀ ਸੁਣਵਾਈ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਦੇ ਗ੍ਰਹਿ ਵਿਭਾਗ ਦੇ ਸਕੱਤਰ, ਡਿਪਟੀ ਕਮਿਸ਼ਨਰ, ਨਗਰ ਨਿਗਮ ਕਮਿਸ਼ਨਰ ਅਤੇ ਸੰਯੁਕਤ ਕਮਿਸ਼ਨਰ, ਡੀਜੀਪੀ ਅਤੇ ਐਸਐਸਪੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਮਾਮਲੇ ਦੀ ਸੁਣਵਾਈ 23 ਜਨਵਰੀ ਨੂੰ ਹੋਵੇਗੀ।
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਵੀਰਵਾਰ ਨੂੰ ਵੋਟਿੰਗ ਤੋਂ ਥੋੜ੍ਹੀ ਦੇਰ ਪਹਿਲਾਂ ਮੁਲਤਵੀ ਕਰ ਦਿਤੀਆਂ ਗਈਆਂ ਸਨ। ਵੋਟਿੰਗ ਸਵੇਰੇ 11 ਵਜੇ ਸ਼ੁਰੂ ਹੋਣੀ ਸੀ ਪਰ ਅੱਧਾ ਘੰਟਾ ਪਹਿਲਾਂ ਹੀ ਪ੍ਰੀਜ਼ਾਈਡਿੰਗ ਅਫਸਰ ਅਨਿਲ ਮਸੀਹ ਦੀ ਸਿਹਤ ਵਿਗੜ ਗਈ । ਡੀਸੀ ਨੇ ਸ਼ਾਮ ਨੂੰ ਇਕ ਆਦੇਸ਼ ਜਾਰੀ ਕੀਤਾ ਅਤੇ ਚੋਣਾਂ ਦੀ ਨਵੀਂ ਤਰੀਕ 6 ਫਰਵਰੀ ਐਲਾਨੀ ਗਈ।
ਦੱਸ ਦੇਈਏ ਕਿ ਮੇਅਰ ਦੀ ਚੋਣ 'ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਪਹਿਲੀ ਵਾਰ ਭਾਜਪਾ ਵਿਰੁਧ ਹੱਥ ਮਿਲਾਇਆ ਹੈ। ਮੇਅਰ ਦੇ ਅਹੁਦੇ ਲਈ ਗਠਜੋੜ ਦੇ ਉਮੀਦਵਾਰ ਕੁਲਦੀਪ ਕੁਮਾਰ ਅਤੇ ਭਾਜਪਾ ਉਮੀਦਵਾਰ ਮਨੋਜ ਸੋਨਕਰ ਵਿਚਾਲੇ ਮੁਕਾਬਲਾ ਸੀ। ਇਸ ਸਮੇਂ ਗਠਜੋੜ ਕੋਲ 20 ਵੋਟਾਂ ਹਨ ਜਦਕਿ ਭਾਜਪਾ ਕੋਲ 15 ਵੋਟਾਂ ਹਨ। ਇਸ ਲਈ ਗਠਜੋੜ ਦਾ ਮੇਅਰ ਬਣਨਾ ਤੈਅ ਸੀ।
(For more Punjabi news apart from Notification announcing Chandigarh Mayor Election on Feb 6 challenged in HC, stay tuned to Rozana Spokesman)