
Delhi News : ਸਫ਼ਾਈ ਕਰਮਚਾਰੀਆਂ ਅਤੇ ਹੋਰ ਸਰਕਾਰੀ ਕਰਮਚਾਰੀਆਂ ਲਈ ਮੰਗੀ ਜ਼ਮੀਨ
Delhi News in Punjabi : ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ ਲਈ 5 ਫਰਵਰੀ ਨੂੰ ਵੋਟਿੰਗ ਹੋਵੇਗੀ। ਇਨ੍ਹਾਂ ਚੋਣਾਂ ਲਈ ਕੁੱਲ 1,521 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਦਿੱਲੀ ਵਿਧਾਨ ਸਭਾ ਚੋਣਾਂ ਦੇ ਮਾਹੌਲ ’ਚ ਅਰਵਿੰਦ ਕੇਜਰੀਵਾਲ ਹਰ ਰੋਜ਼ ਨਵੇਂ ਐਲਾਨ ਕਰ ਰਹੇ ਹਨ। ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਤਵਾਰ (19 ਜਨਵਰੀ) ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਵਾਂ ਪੱਤਰ ਲਿਖ ਕੇ ਰਾਸ਼ਟਰੀ ਰਾਜਧਾਨੀ ’ਚ ਸਫਾਈ ਕਰਮਚਾਰੀਆਂ ਅਤੇ ਹੋਰ ਸਰਕਾਰੀ ਕਰਮਚਾਰੀਆਂ ਲਈ ਘਰ ਬਣਾਉਣ ਲਈ ਰਿਆਇਤੀ ਦਰਾਂ 'ਤੇ ਜ਼ਮੀਨ ਦੀ ਮੰਗ ਕੀਤੀ।
दिल्ली के सभी सफ़ाई कर्मचारियों एवं अन्य सभी सरकारी कर्मचारियों के लिए @ArvindKejriwal जी की महत्वपूर्ण घोषणा। LIVE https://t.co/AasbHxGpz2
— AAP (@AamAadmiParty) January 19, 2025
ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਐਲਾਨ ਕੀਤਾ ਕਿ ਜੇਕਰ ਕੇਂਦਰ ਜ਼ਮੀਨ ਪ੍ਰਦਾਨ ਕਰਦਾ ਹੈ, ਤਾਂ ਦਿੱਲੀ ਸਰਕਾਰ ਸਫਾਈ ਕਰਮਚਾਰੀਆਂ ਲਈ ਘਰ ਬਣਾਏਗੀ। ਸਾਬਕਾ ਮੁੱਖ ਮੰਤਰੀ ਨੇ ਕਿਹਾ, "ਦਿੱਲੀ ਵਿੱਚ ਜ਼ਮੀਨ ਕੇਂਦਰ ਸਰਕਾਰ ਦੇ ਅਧੀਨ ਆਉਂਦੀ ਹੈ। ਜੇਕਰ ਕੇਂਦਰ ਸਰਕਾਰ ਬਹੁਤ ਰਿਆਇਤੀ ਦਰਾਂ 'ਤੇ ਜ਼ਮੀਨ ਪ੍ਰਦਾਨ ਕਰਦੀ ਹੈ, ਤਾਂ ਦਿੱਲੀ ਸਰਕਾਰ ਉਨ੍ਹਾਂ 'ਤੇ ਘਰ ਬਣਾਏਗੀ ਅਤੇ ਸਰਕਾਰੀ ਕਰਮਚਾਰੀ ਆਸਾਨ ਕਿਸ਼ਤਾਂ ’ਚ ਭੁਗਤਾਨ ਕਰਕੇ ਘਰ ਦੇ ਮਾਲਕ ਬਣ ਜਾਣਗੇ।"
(For more news apart from Arvind Kejriwal wrote a new letter to Prime Minister Modi News in Punjabi, stay tuned to Rozana Spokesman)