
ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਬਣੇ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਹਨਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ।
ਨਵੀਂ ਦਿੱਲੀ: ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਬਣੇ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਹਨਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ। ਕੇਜਰੀਵਾਲ ਨੇ ਦਿੱਲੀ ਦੇ ਮੁੱਦਿਆਂ ਨੂੰ ਲੈ ਕੇ ਅਮਿਤ ਸ਼ਾਹ ਨਾਲ ਗੱਲਬਾਤ ਕੀਤੀ। ਸੀਐਮ ਬਣਨ ਤੋਂ ਬਾਅਦ ਉਹਨਾਂ ਦੀ ਇਹ ਪਹਿਲੀ ਮੁਲਾਕਾਤ ਸੀ।
Photo
ਸੂਤਰਾਂ ਅਨੁਸਾਰ ਇਹ ਇਕ ਰਸਮੀਂ ਮੁਲਾਕਾਤ ਸੀ। ਇਸ ਦੀ ਸੰਭਾਵਨਾ ਹੈ ਕਿ ਦੋਵੇਂ ਨੇਤਾਵਾਂ ਨੇ ਇਸ ਮੁਲਾਕਾਤ ਦੌਰਾਨ ਦਿੱਲੀ ਦੇ ਵਿਕਾਸ ‘ਤੇ ਵੀ ਚਰਚਾ ਕੀਤੀ ਹੋਵੇਗੀ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਦੀ ਚੋਣ ਮੁਹਿੰਮ ਦੀ ਜ਼ਿੰਮੇਵਾਰੀ ਸੰਭਾਲੀ ਸੀ। ਇਸ ਦੌਰਾਨ ਉਹ ਕਈ ਮੌਕਿਆਂ ‘ਤੇ ਹਮਲਾਵਰ ਵੀ ਦਿਖੇ।
Photo
ਇਸ ਮੁਲਾਕਾਤ ‘ਤੇ ਕੇਜਰੀਵਾਲ ਨੇ ਕਿਹਾ ਕਿ ਅੱਜ ਮੈਂ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਨੂੰ ਮਿਲਿਆ। ਮੀਟਿੰਗ ਬਹੁਤ ਚੰਗੀ ਰਹੀ। ਦਿੱਲੀ ਨਾਲ ਜੁੜੇ ਕਈ ਮੁੱਦਿਆਂ ‘ਤੇ ਚਰਚਾ ਹੋਈ। ਅਸੀਂ ਦੋਵੇਂ ਇਸ ਗੱਲ ਨੂੰ ਲੈ ਕੇ ਸਹਿਮਤ ਸੀ ਕਿ ਦਿੱਲੀ ਦੇ ਵਿਕਾਸ ਲਈ ਮਿਲ ਕੇ ਕੰਮ ਕਰਾਂਗੇ।
Photo
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਦਿੱਲੀ ਚੋਣਾਂ ਵਿਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਇੱਥੇ 70 ਵਿਧਾਨ ਸਭਾ ਸੀਟਾਂ ਵਿਚੋਂ ਆਮ ਆਦਮੀ ਪਾਰਟੀ ਨੂੰ 62 ਸੀਟਾਂ ਮਿਲੀਆਂ ਸਨ। ਇਸ ਦੌਰਾਨ ਭਾਜਪਾ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
Photo
8 ਫਰਵਰੀ ਨੂੰ ਰਾਜਧਾਨੀ ਦਿੱਲੀ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ ਮਿਲਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ 16 ਫਰਵਰੀ ਦਿਨ ਐਤਵਾਰ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ। ਅਰਵਿੰਦ ਕੇਜਰੀਵਾਲ ਦੇ ਨਾਲ ਉਹਨਾਂ ਦੇ ਛੇ ਵਿਧਾਇਕਾਂ ਨੇ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ ਸੀ। ਜਿਨ੍ਹਾਂ ਵਿਚ ਮਨੀਸ਼ ਸਿਸੋਦਿਆ, ਇਮਰਾਨ ਹੁਸੈਨ, ਗੋਪਾਲ ਰਾਏ, ਰਾਜਿੰਦਰ ਗੌਤਮ, ਸਤਿੰਦਰ ਜੈਨ ਅਤੇ ਕੈਲਾਸ਼ ਗਹਿਲੋਤ ਸ਼ਾਮਿਲ ਸਨ।