
ਮੁੱਖ ਮੰਤਰੀ ਨੇ ਕੀਤੀ ਅਧਿਕਾਰੀਆਂ ਤੇ ਮੰਤਰੀਆਂ ਨਾਲ ਮੀਟਿੰਗ
ਨਵੀਂ ਦਿੱਲੀ : ਦਿੱਲੀ ਸਰਕਾਰ ਨੇ ਲੋਕਾਂ ਨੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਕਮਰਕੱਸ ਲਈ ਹੈ। ਇਸੇ ਤਹਿਤ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਰਗਰਮੀਆਂ ਤੇਜ਼ ਕਰ ਦਿਤੀਆਂ ਹਨ। ਅਪਣੇ ਟੀਚਿਆਂ ਨੂੰ ਸਰ ਕਰਨ ਲਈ ਜਿੱਥੇ ਉਹ ਵਿਰੋਧੀ ਧਿਰ ਨੂੰ ਨਾਲ ਲੈ ਕੇ ਚੱਲਣ ਦੇ ਮੂੜ 'ਚ ਹਨ ਉਥੇ ਹੀ ਸਰਕਾਰੀ ਤੰਤਰ ਨੂੰ ਚੁਸਤ ਦਰੁਸਤ ਕਰਨ ਲਈ ਉਨ੍ਹਾਂ ਨੇ ਵਿਧਾਨ ਸਭਾ ਦਾ ਤਿੰਨ ਰੋਜ਼ਾ ਸੈਸ਼ਨ ਬੁਲਾ ਲਿਆ ਹੈ।
file photo
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਕੇਜਰੀਵਾਲ ਨੇ ਦਸਿਆ ਕਿ ਵਿਧਾਨ ਸਭਾ ਦਾ ਤਿੰਨ ਰੋਜ਼ਾ ਸੈਸ਼ਨ 24 ਫ਼ਰਵਰੀ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਗਾਰੰਟੀ ਕਾਰਡ ਵਿਚ ਸ਼ਾਮਲ ਮੁੱਦਿਆਂ ਲਈ ਅਪਣੀ ਯੋਜਨਾ ਇਕ ਹਫ਼ਤੇ ਦੇ ਅੰਦਰ ਅੰਦਰ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
Photo
ਮੁੱਖ ਮੰਤਰੀ ਦੀ ਸੀਨੀਅਰ ਅਧਿਕਾਰੀਆਂ ਤੇ ਮੰਤਰੀਆਂ ਨਾਲ ਮੀਟਿੰਗ : ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਪਣੇ ਕੈਬਨਿਟ ਮੰਤਰੀਆਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਬੁੱਧਵਾਰ ਨੂੰ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਅਣਧਿਕਾਰਤ ਕਾਲੋਨੀਆਂ ਲਈ ਬਿਜਲੀ ਤੋਂ ਇਲਾਵਾ ਹੋਰ ਮੁੱਢਲੀਆਂ ਸਹੂਲਤਾਂ ਸਮੇਤ ਦਸ ਗਾਰੰਟੀ ਯੋਜਨਾ ਲਾਗੂ ਕਰਨ ਲਈ ਵਿਚਾਰ ਵਟਾਂਦਰਾ ਕੀਤਾ।
Photo
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਵਿਭਾਗ ਮੁਖੀਆਂ (ਐਚਓਡੀ) ਨੂੰ ਆਪਣੇ ਕੰਮ ਸਬੰਧੀ ਖਾਕਾ ਤਿਆਰ ਕਰਨ ਲਈ ਇਕ ਹਫ਼ਤੇ ਦਾ ਸਮਾਂ ਦਿਤਾ ਹੈ ਤਾਂਕਿ ਗਾਰੰਟੀ ਕਾਰਡ ਵਿਚ ਸ਼ਾਮਲ ਯੋਜਨਾਵਾਂ ਨੂੰ ਲਾਗੂ ਕਰਨ ਦੀ ਖਾਕਾ ਤਿਆਰ ਕੀਤਾ ਜਾ ਸਕੇ। ਦੱਸ ਦਈਏ ਕਿ ਇਹ ਕਾਰਡ 8 ਫ਼ਰਵਰੀ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਜਾਰੀ ਕੀਤਾ ਸੀ।
Photo
ਦਸ ਗਾਰੰਟੀ ਲਈ ਯੋਜਨਾ ਬਣਾਉਣ ਦੀਆਂ ਹਦਾਇਤਾਂ : ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਬੰਧਤ ਐਚਓਡੀ ਨੂੰ ਦਸ ਗਾਰੰਟੀ ਨੂੰ ਲਾਗੂ ਕਰਨ ਲਈ ਯੋਜਨਾ ਤਿਆਰ ਕਰਨ ਲਈ ਕਿਹਾ ਗਿਆ ਹੈ। ਅਗਲੇ ਬਜਟ ਵਿਚ ਇਸ ਗਾਰੰਟੀ ਲਈ ਲੋੜੀਂਦੇ ਫ਼ੰਡ ਦਾ ਪ੍ਰਬੰਧ ਕੀਤਾ ਜਾਵੇਗਾ। ਕੇਜਰੀਵਾਲ ਦੇ ਗਾਰੰਟੀ ਕਾਰਡ ਵਿਚ ਦਸ ਗਾਰੰਟੀ ਯੋਜਨਾਵਾਂ ਸ਼ਾਮਲ ਹਨ ਜਿਨ੍ਹਾਂ ਵਿਚ ਦਿੱਲੀ ਦਾ ਪ੍ਰਦੂਸ਼ਣ ਤਿੰਨ ਗੁਣਾਂ ਤਕ ਘੱਟ ਕਰਨ ਦਾ ਵਾਅਦਾ ਸ਼ਾਮਲ ਹੈ।
Photo
ਮੁੱਖ ਮੰਤਰੀ ਕਿਹਾ ਕਿ ਦਿੱਲੀ ਵਿਧਾਨ ਸਭਾ ਦਾ ਤਿੰਨ ਰੋਜ਼ਾ ਸੈਸ਼ਨ 24 ਫਰਵਰੀ ਤੋਂ ਸ਼ੁਰੂ ਹੋਵੇਗਾ। ਇਸ ਤੋਂ ਪਹਿਲਾਂ ਕੇਜਰੀਵਾਲ ਨੇ ਕੇਂਦਰੀ ਗ੍ਰਹ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ। ਮੀਟਿੰਗ ਕਰੀਬ 20 ਮਿੰਟ ਤਕ ਚੱਲੀ। ਸ਼ਾਹੀਨ ਬਾਗ ਬਾਰੇ ਗ੍ਰਹਿ ਮੰਤਰੀ ਨਾਲ ਹੋਈ ਗੱਲ ਸਬੰਧੀ ਪੁਛੇ ਸਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਨਾਲ ਉਨ੍ਹਾਂ ਦੀ ਇਸ ਮੁੱਦੇ ਕੋਈ ਗੱਲ ਨਹੀਂ ਹੋਈ।