
ਅੱਤਵਾਦੀਆਂ ਦੀ ਤਲਾਸ਼ ਵਿਚ ਪੁਲਿਸ ਵੱਲੋਂ ਇਲਾਕੇ ਦੀ ਘੇਰਾਬੰਦੀ ਕਰ ਲਈ ਗਈ ਹੈ।
ਸ੍ਰੀਨਗਰ: ਸ੍ਰੀਨਗਰ ਦੇ ਬਾਰਜ਼ੁਲਾ ਇਲਾਕੇ ਵਿਚ ਅੱਤਵਾਦੀਆਂ ਨੇ ਇਕ ਪੁਲਿਸ ਪਾਰਟੀ ‘ਤੇ ਹਮਲਾ ਕੀਤਾ ਹੈ। ਇਸ ਅੱਤਵਾਦੀ ਘਟਨਾ ਵਿਚ ਦੋ ਪੁਲਿਸ ਜਵਾਨ ਸ਼ਹੀਦ ਦੱਸੇ ਜਾ ਰਹੇ ਹਨ। ਅੱਤਵਾਦੀਆਂ ਦੀ ਤਲਾਸ਼ ਵਿਚ ਪੁਲਿਸ ਵੱਲੋਂ ਇਲਾਕੇ ਦੀ ਘੇਰਾਬੰਦੀ ਕਰ ਲਈ ਗਈ ਹੈ। ਇਸ ਘਟਨਾ ਦੀ ਵੀਡੀਓ ਵੀ ਸਾਹਮਣੇ, ਜਿਸ ਵਿਚ ਵਿਅਕਤੀ ਨੂੰ ਸ਼ਰੇਆਮ ਗੋਲੀਆਂ ਚਲਾਉਂਦੇ ਦੇਖਿਆ ਜਾ ਸਕਦਾ ਹੈ।
Attack on police party in Srinagar
ਸੁਰੱਖਿਆ ਬਲਾਂ ਨੇ ਸ਼ੋਪੀਆਂ ਵਿਚ ਤਿੰਨ ਅੱਤਵਾਦੀ ਕੀਤੇ ਢੇਰ
ਦੱਸ ਦਈਏ ਕਿ ਇਸ ਤੋਂ ਪਹਿਲਾਂ ਦੂਜੇ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਬੀਤੀ ਰਾਤ ਤੋਂ ਚੱਲ ਰਹੀ ਮੁਠਭੇੜ ਵਿਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਢੇਰ ਕੀਤਾ ਹੈ। ਇਹਨਾਂ ਅੱਤਵਾਦੀਆਂ ਕੋਲੋਂ ਗੋਲਾ-ਬਾਰੂਦ ਬਰਾਮਦ ਕੀਤੇ ਗਏ ਸਨ।
Three terrorists killed in Shopian encounter
ਬੁੜਗਾਮ ਮੁਠਭੇੜ ਵਿਚ ਇਕ ਐਸਪੀਓ ਸ਼ਹੀਦ
ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਦੇ ਬੁੜਗਾਮ ਅਤੇ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਹੋਈ। ਕਸ਼ਮੀਰ ਜ਼ੋਨ ਦੀ ਪੁਲਿਸ ਮੁਤਾਬਕ ਇਸ ਦੌਰਾਨ ਬੁੜਗਾਮ ਮੁਠਭੇੜ ਵਿਚ ਇਕ ਐਸਪੀਓ ਮੁਹੰਮਦ ਅਲਤਾਫ਼ ਸ਼ਹੀਦ ਹੋ ਗਏ। ਇਸ ਤੋਂ ਇਲਾਵਾ ਇਕ ਜਵਾਨ ਮਨਜ਼ੂਰ ਅਹਿਮਦ ਜ਼ਖਮੀ ਹੋ ਗਿਆ।