
ਚੀਨ ਦੇ ਕੇਂਦਰੀ ਮਿਲਟਰੀ ਕਮਿਸ਼ਨ ਨੇ ਚਾਰ ਚੀਨੀ ਸੈਨਿਕਾਂ ਦੀ ਕੁਰਬਾਨੀ ਨੂੰ ਕੀਤਾ ਯਾਦ
ਨਵੀਂ ਦਿੱਲੀ: ਚੀਨ ਨੇ ਪਹਿਲੀ ਵਾਰ ਗਲਵਾਨ ਘਾਟੀ ਵਿਚ ਭਾਰਤੀ ਅਤੇ ਚੀਨੀ ਫੌਜੀਆਂ ਵਿਚਾਲੇ ਹੋਈ ਝੜਪ ਦੌਰਾਨ ਮਾਰੇ ਗਏ ਅਪਣੇ ਜਵਾਨਾਂ ਦੀ ਜਾਣਕਾਰੀ ਸਾਂਝੀ ਕੀਤੀ ਹੈ। ਚੀਨ ਵੱਲੋਂ ਇਹਨਾਂ ਜਵਾਨਾਂ ਦੇ ਨਾਂਅ ਜਾਰੀ ਕੀਤੇ ਗਏ ਹਨ। ਦੱਸ ਦਈਏ ਕਿ ਇਸ ਝੜਪ ਵਿਚ ਭਾਰਤੀ ਫੌਜ ਦੇ 20 ਜਵਾਨ ਸ਼ਹੀਦ ਹੋਏ ਸੀ।
Galwan Valley
ਚੀਨ ਦੀ ਕਮਿਊਨਿਸਟ ਪਾਰਟੀ ਦੇ ਮੁੱਖ ਪੱਤਰ ਗਲੋਬਲ ਟਾਈਮਜ਼ ਅਨੁਸਾਰ, ਚੀਨ ਦੇ ਕੇਂਦਰੀ ਮਿਲਟਰੀ ਕਮਿਸ਼ਨ ਨੇ ਕਾਰਾਕੋਰਮ ਚੋਟੀ 'ਤੇ ਤਾਇਨਾਤ ਚਾਰ ਚੀਨੀ ਸੈਨਿਕਾਂ ਦੀ ਕੁਰਬਾਨੀ ਨੂੰ ਯਾਦ ਕੀਤਾ ਹੈ। ਇਹਨਾਂ ਦੇ ਨਾਂਅ ਚੇਨ ਹੋਂਗਜੁਨ, ਚੇਨ ਸ਼ਿਆਂਗਰੋਂਗ, ਸ਼ਿਆਓ ਸਿਉਆਨ, ਵੈਂਗ ਝੁਓਰਾਨ ਹਨ। ਹਾਲਾਂਕਿ ਮੀਡੀਆ ਰਿਪੋਰਟਾਂ ਮੁਤਾਬਕ ਚੀਨ ਵੱਲੋਂ ਗਲਵਾਨ ਘਾਟੀ ਵਿਚ ਮਾਰੇ ਗਏ ਅਪਣੇ ਜਵਾਨਾਂ ਦਾ ਅੰਕੜਾ ਬਹੁਤ ਘੱਟ ਦੱਸਿਆ ਜਾ ਰਿਹਾ ਹੈ।
India and China
ਦੱਸ ਦਈਏ ਕਿ ਪੂਰਬੀ ਲੱਦਾਖ ਵਿਚ ਐਲਏਸੀ ‘ਤੇ ਭਾਰਤ ਅਤੇ ਚੀਨ ਵਿਚਾਲੇ ਪਿਛਲੇ ਸਾਲ ਮਈ ਤੋਂ ਹੀ ਤਣਾਅ ਜਾਰੀ ਹੈ। ਇਸ ਦੌਰਾਨ ਜੂਨ ਮਹੀਨੇ ਵਿਚ ਭਾਰਤੀ ਅਤੇ ਚੀਨੀ ਫੌਜ ਵਿਚਾਲੇ ਹਿੰਸਕ ਝੜਪ ਹੋਈ ਸੀ। ਇਸ ਵਿਚ ਭਾਰਤੀ ਫੌਜ ਦੇ 20 ਜਵਾਨ ਸ਼ਹੀਦ ਹੋਏ ਸਨ।