
ਗਾਇਕ ਇੰਦਰਜੀਤ ਨਿੱਕੂ, ਕਿਸਾਨ ਆਗੂ ਸਤਨਾਮ ਸਿੰਘ ਪੰਨੂ ਤੇ ਰੁਲਦੂ ਸਿੰਘ ਮਾਨਸਾ ਦੀਆਂ ਤਸਵੀਰਾਂ ਵੀ ਮੌਜੂਦ
ਨਵੀਂ ਦਿੱਲੀ: 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੇ ਮਾਮਲੇ ਵਿਚ ਦਿੱਲੀ ਪੁਲਿਸ ਨੇ ਹਿੰਸਾ ਮੌਕੇ ਲਾਲ ਕਿਲ੍ਹੇ ‘ਤੇ ਸ਼ਾਮਲ ਵਿਅਕਤੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਗੁਜਰਾਤ ਤੋਂ ਆਈ ਵਿਸ਼ੇਸ਼ ਫੋਰੈਂਸਿਕ ਲੈਬੋਰਟਰੀ ਦੀ ਟੀਮ ਵੱਲੋਂ ਵਿਅਕਤੀਆਂ ਦੀਆਂ ਤਸਵੀਰਾਂ ਦੀ ਪਛਾਣ ਕਰਕੇ, ਉਹਨਾਂ ਦੀ ਜਾਣਕਾਰੀ ਦਿੱਲੀ ਪੁਲਿਸ ਨੂੰ ਸੌਂਪੀ ਗਈ ਹੈ।
Police released photos of the suspects arriving at Red Fort
ਇਹਨਾਂ ਤਸਵੀਰਾਂ ਵਿਚ ਮਸ਼ਹੂਰ ਪੰਜਾਬੀ ਗਾਇਕ ਇੰਦਰਜੀਤ ਨਿੱਕੂ, ਕਿਸਾਨ ਆਗੂ ਸਤਨਾਮ ਸਿੰਘ ਪੰਨੂ ਤੇ ਰੁਲਦੂ ਸਿੰਘ ਮਾਨਸਾ ਵੀ ਦਿਖਾਈ ਦੇ ਰਹੇ। ਹਾਲਾਂਕਿ ਇਸ ਤੋਂ ਬਾਅਦ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਉਹ ਲਾਲ ਕਿਲ੍ਹੇ ‘ਤੇ ਨਹੀਂ ਗਏ। ਇਸ ਤੋਂ ਇਲਾਵਾ ਇਹਨਾਂ ਪੋਸਟਰਾਂ ਵਿਚ ਅਨੇਕਾਂ ਨੌਜਵਾਨਾਂ ਅਤੇ ਕਿਸਾਨਾਂ ਦੀਆਂ ਤਸਵੀਰਾਂ ਦਿਖਾਈ ਦੇ ਰਹੀਆਂ ਹਨ।
Police released photos of the suspects arriving at Red Fort
ਦੱਸ ਦਈਏ ਕਿ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਮੌਕੇ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੇ ਮਾਮਲੇ ਵਿਚ ਦਿੱਲੀ ਪੁਲਿਸ ਵੱਲੋਂ ਵੱਖ-ਵੱਖ ਲੋਕਾਂ ਦੀ ਪਛਾਣ ਕੀਤੀ ਜਾ ਰਹੀ ਹੈ। ਇਸ ਸਬੰਧੀ ਦਿੱਲੀ ਪੁਲਿਸ ਵੱਲੋਂ ਪੰਜਾਬੀ ਅਦਾਕਾਰ ਦੀਪ ਸਿੱਧੂ ਅਤੇ ਇਕਬਾਲ ਸਿੰਘ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ। ਇਸ ਤੋਂ ਇਲਾਵਾ ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ‘ਤੇ ਇਕ ਲੱਖ ਦਾ ਇਨਾਮ ਰੱਖਿਆ ਗਿਆ ਹੈ।