ਆਮ ਆਦਮੀ ਪਾਰਟੀ ਖਿਲਾਫ਼ ਸਾਰੇ ਭ੍ਰਿਸ਼ਟ ਲੋਕ ਇੱਕਜੁੱਟ ਹੋ ਗਏ ਹਨ: ਅਰਵਿੰਦ ਕੇਜਰੀਵਾਲ
Published : Feb 19, 2022, 2:34 pm IST
Updated : Feb 19, 2022, 2:34 pm IST
SHARE ARTICLE
Arvind Kejirwal
Arvind Kejirwal

ਦੇਸ਼ ਇਨ੍ਹਾਂ ਭ੍ਰਿਸ਼ਟ ਲੋਕਾਂ ਅੱਗੇ ਨਹੀਂ ਝੁਕੇਗਾ ਸਗੋਂ ਅੱਗੇ ਵਧੇਗਾ।

 

ਨਵੀਂ ਦਿੱਲੀ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਸਾਰੇ ਭ੍ਰਿਸ਼ਟ ਲੋਕ ਆਮ ਆਦਮੀ ਪਾਰਟੀ (ਆਪ) ਖਿਲਾਫ਼ ਇਕਜੁੱਟ ਹੋ ਗਏ ਹਨ ਅਤੇ ਕਿਹਾ ਕਿ ਰਾਸ਼ਟਰੀ ਰਾਜਧਾਨੀ ਦੇ ਸਕੂਲਾਂ ਵਿਚ 12,430 ਆਧੁਨਿਕ ਕਲਾਸਰੂਮਾਂ ਦੇ ਉਦਘਾਟਨ ਨਾਲ ਅਜਿਹੇ ਲੋਕਾਂ ਨੂੰ ਕਰਾਰਾ ਜਵਾਬ ਮਿਲੇਗਾ। 
ਕੇਜਰੀਵਾਲ ਨੇ ਟਵੀਟ ਕੀਤਾ ਕਿ ਦੇਸ਼ ਇਨ੍ਹਾਂ ਭ੍ਰਿਸ਼ਟ ਲੋਕਾਂ ਅੱਗੇ ਨਹੀਂ ਝੁਕੇਗਾ ਸਗੋਂ ਅੱਗੇ ਵਧੇਗਾ।

arvind kejriwal arvind kejriwal

ਕੇਜਰੀਵਾਲ ਨੇ ਟਵੀਟ ਕੀਤਾ, "ਦੇਸ਼ ਦੇ ਸਾਰੇ ਭ੍ਰਿਸ਼ਟ ਲੋਕ ਸਾਡੇ ਵਿਰੁੱਧ ਇਕੱਠੇ ਹੋ ਗਏ ਹਨ। ਅੱਜ ਅਸੀਂ ਦਿੱਲੀ ਦੇ ਸਕੂਲਾਂ ਵਿਚ 12,430 ਅਤਿ-ਆਧੁਨਿਕ ਕਲਾਸਰੂਮ ਸ਼ੁਰੂ ਕਰਕੇ ਉਨ੍ਹਾਂ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ। ਇਹ ਦੇਸ਼ ਇਨ੍ਹਾਂ ਭ੍ਰਿਸ਼ਟ ਲੋਕਾਂ ਅੱਗੇ ਨਹੀਂ ਝੁਕੇਗਾ। ਹੁਣ ਦੇਸ਼ ਦ੍ਰਿੜ ਹੈ। ਹੁਣ ਦੇਸ਼ ਅੱਗੇ ਵਧੇਗਾ। ਬਾਬਾ ਸਾਹਿਬ ਅੰਬੇਦਕਰ ਅਤੇ ਭਗਤ ਸਿੰਘ ਦੇ ਸੁਪਨੇ ਪੂਰੇ ਹੋਣਗੇ।"

file photo 

ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਨੇਤਾ ਕੁਮਾਰ ਵਿਸ਼ਵਾਸ ਵੱਲੋਂ ਕੇਜਰੀਵਾਲ 'ਤੇ ਪੰਜਾਬ 'ਚ ਵੱਖਵਾਦੀਆਂ ਨੂੰ ਸਮਰਥਨ ਦੇਣ ਦਾ ਦੋਸ਼ ਲਗਾਉਣ ਤੋਂ ਬਾਅਦ ਕੇਜਰੀਵਾਲ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਦੇ ਨਿਸ਼ਾਨੇ 'ਤੇ ਆ ਗਏ ਹਨ। ਕੇਜਰੀਵਾਲ ਨੇ ਕੁਮਾਰ ਵਿਸ਼ਵਾਸ ਦੇ ਦੋਸ਼ਾਂ ਨੂੰ ਹਾਸੋਹੀਣਾ ਕਰਾਰ ਦਿੱਤਾ ਹੈ।

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement