
ਬਾਗੀ ਹੋਣ ਵਾਲੇ ਕਾਂਗਰਸੀ ਲੀਡਰਾਂ ਖ਼ਿਲਾਫ਼ ਹਾਈਕਮਾਨ ਦੀ ਵੱਡੀ ਕਾਰਵਾਈ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਹਾਈਕਮਾਂਡ ਆਪਣੇ ਬਾਗ਼ੀ ਹੋਏ ਵਿਧਾਇਕਾਂ ਤੇ ਆਗੂਆਂ ਖਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ। ਚੋਣ ਪ੍ਰਚਾਰ ਦੇ ਆਖ਼ਰੀ ਦਿਨ ਸ਼ੁੱਕਰਵਾਰ ਨੂੰ ਵੀ ਕੁਝ ਵਿਧਾਇਕਾਂ ਨੂੰ ਪਾਰਟੀ ਤੋਂ ਬਾਹਰ ਦਾ ਰਾਹ ਵਿਖਾਇਆ ਸੀ ਤੇ ਅੱਜ ਫ਼ਿਰੋਜ਼ਪੁਰ ਦਿਹਾਤੀ ਤੋਂ ਵਿਧਾਇਕਾ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਵਿੱਚੋਂ ਬਾਹਰ ਕਰ ਦਿੱਤਾ ਗਿਆ ਹੈ।
PHOTO
ਦੱਸਣਯੋਗ ਹੈ ਕਿ ਦਿਹਾਤੀ ਹਲਕੇ ਤੋਂ ਸਤਿਕਾਰ ਕੌਰ ਦੀ ਥਾਂ ਆਮ ਆਦਮੀ ਪਾਰਟੀ ਨੂੰ ਛੱਡ ਕਾਂਗਰਸ ਵਿਚ ਸ਼ਾਮਲ ਹੋਏ ਅਮਰਦੀਪ ਸਿੰਘ ਆਸ਼ੂ ਬੰਗੜ ਨੂੰ ਉਮੀਦਵਾਰ ਬਣਾਇਆ ਗਿਆ ਹੈ, ਜਿਸ ਦਾ ਸਤਿਕਾਰ ਕੌਰ ਗਹਿਰੀ ਵਲੋਂ ਭਾਰੀ ਵਿਰੋਧ ਕੀਤਾ ਗਿਆ ਸੀ।
SATKAR KAUR GEHRI