ਪੰਜਾਬ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਮੀਂਹ ਦਾ ਅਲਰਟ, ਪਹਾੜਾਂ 'ਤੇ ਹੋਵੇਗੀ ਬਰਫ਼ਬਾਰੀ 
Published : Feb 19, 2022, 4:34 pm IST
Updated : Feb 19, 2022, 4:34 pm IST
SHARE ARTICLE
rain
rain

ਅਰੁਣਾਚਲ ਪ੍ਰਦੇਸ਼, ਉੱਤਰ-ਪੂਰਬੀ ਅਸਾਮ ਵਿੱਚ ਮੀਂਹ ਦੇ ਨਾਲ-ਨਾਲ ਗੜੇ ਪੈਣ ਦੀ ਸੰਭਾਵਨਾ ਹੈ

ਨਵੀਂ ਦਿੱਲੀ : ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਕਈ ਸੂਬਿਆਂ 'ਚ ਇਨ੍ਹੀਂ ਦਿਨੀਂ ਮੌਸਮ ਸਾਫ ਹੈ। ਦਿਨ ਵੇਲੇ ਕੜਕਦੀ ਧੁੱਪ ਕਾਰਨ ਲੋਕਾਂ ਨੂੰ ਠੰਢ ਤੋਂ ਵੀ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਇੱਕ ਵਾਰ ਫਿਰ ਮੌਸਮ ਨੇ ਕਰਵਟ ਦੇਣ ਵਾਲੀ ਹੈ। ਅਗਲੇ ਕੁਝ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪੱਛਮੀ ਹਿਮਾਲੀਅਨ ਖੇਤਰ (WHR) ਵਿੱਚ 22 ਅਤੇ 23 ਫਰਵਰੀ ਨੂੰ ਮੀਂਹ ਪੈ ਸਕਦਾ ਹੈ। 

ਭਾਰਤੀ ਮੌਸਮ ਵਿਭਾਗ (IMD) ਨੇ ਸ਼ਨੀਵਾਰ ਨੂੰ ਭਵਿੱਖਬਾਣੀ ਕੀਤੀ ਹੈ ਕਿ ਅਗਲੇ ਕੁਝ ਦਿਨਾਂ ਵਿੱਚ ਭਾਰਤ ਦੇ ਕਈ ਸੂਬਿਆਂ ਵਿੱਚ ਮੀਂਹ ਪੈ ਸਕਦਾ ਹੈ। ਇਸ ਦੌਰਾਨ ਪੱਛਮੀ ਹਿਮਾਲੀਅਨ ਖੇਤਰ 'ਚ ਬਰਫ਼ਬਾਰੀ ਹੋਣ ਦੀ ਵੀ ਸੰਭਾਵਨਾ ਹੈ। ਪੰਜਾਬ ਵਿੱਚ 20 ਫਰਵਰੀ ਯਾਨੀ ਭਲਕੇ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ 22 ਫਰਵਰੀ ਨੂੰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 

RainRain

ਇਸ ਦੇ ਗੁਆਂਢੀ ਸੂਬਿਆਂ ਚੰਡੀਗੜ੍ਹ-ਹਰਿਆਣਾ, ਦਿੱਲੀ ਅਤੇ ਉੱਤਰੀ ਰਾਜਸਥਾਨ ਦੇ ਕਈ ਹਿੱਸਿਆਂ ਵਿੱਚ ਵੀ 22 ਤੋਂ 23 ਫਰਵਰੀ ਦਰਮਿਆਨ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। 19, 20 ਅਤੇ 22 ਫਰਵਰੀ ਨੂੰ ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਤੇਜ਼ ਹਵਾਵਾਂ (25-35 ਕਿਲੋਮੀਟਰ ਪ੍ਰਤੀ ਘੰਟਾ) ਦੀ ਸੰਭਾਵਨਾ ਹੈ। 22 ਫਰਵਰੀ ਨੂੰ ਉੱਤਰੀ ਰਾਜਸਥਾਨ ਵਿੱਚ ਵੀ ਇਹੀ ਸਥਿਤੀ ਬਣੀ ਰਹੇਗੀ।

RainRain

 ਆਈਐਮਡੀ ਦੇ ਅਧਿਕਾਰਤ ਬਿਆਨ ਦੇ ਅਨੁਸਾਰ, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ ਵਿੱਚ 19 ਤੋਂ 22 ਫਰਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਪੱਛਮੀ ਬੰਗਾਲ 'ਚ ਵੀ 20 ਤੋਂ 22 ਫਰਵਰੀ ਦਰਮਿਆਨ ਰਾਜ ਦੇ ਵੱਖ-ਵੱਖ ਹਿੱਸਿਆਂ 'ਚ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।

ਇਸ ਦੇ ਨਾਲ ਹੀ ਉੱਤਰ-ਪੂਰਬੀ ਭਾਰਤ ਦੇ ਮੌਸਮ ਦੀ ਗੱਲ ਕਰੀਏ ਤਾਂ ਅਰੁਣਾਚਲ ਪ੍ਰਦੇਸ਼ ਵਿੱਚ 19 ਤੋਂ 21 ਫਰਵਰੀ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। 20 ਫਰਵਰੀ ਨੂੰ ਸੂਬੇ ਦੇ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ।

RainRain

20 ਫਰਵਰੀ ਨੂੰ ਮੀਂਹ ਦੇ ਨਾਲ-ਨਾਲ ਪੂਰਬੀ ਅਰੁਣਾਚਲ ਪ੍ਰਦੇਸ਼ ਅਤੇ ਉੱਤਰ-ਪੂਰਬੀ ਅਸਾਮ ਵਿੱਚ ਵੀ ਗੜੇਮਾਰੀ ਹੋ ਸਕਦੀ ਹੈ। ਆਈਐਮਡੀ ਨੇ ਆਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਵੀ ਇਸੇ ਸਮੇਂ ਦੌਰਾਨ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਦੇ ਅਨੁਸਾਰ, ਓਡੀਸ਼ਾ ਵਿੱਚ ਵੀ 19 ਤੋਂ 20 ਫਰਵਰੀ ਦਰਮਿਆਨ ਮੀਂਹ ਦੀ ਸੰਭਾਵਨਾ ਹੈ।

SHARE ARTICLE

ਏਜੰਸੀ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement