
ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ ਦੇ ਬਿਆਨ ਮਗਰੋਂ ਦੇਸ਼ ਦੀ ਸਿਆਸਤ ਗਰਮਾ ਗਈ ਹੈ।
ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ ਦੇ ਬਿਆਨ ਮਗਰੋਂ ਦੇਸ਼ ਦੀ ਸਿਆਸਤ ਗਰਮਾ ਗਈ ਹੈ। ਇਸ ਦੇ ਚਲਦਿਆਂ ਭਾਰਤੀ ਯੁਵਾ ਕਾਂਗਰਸ ਵਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ ਯੂਥ ਕਾਂਗਰਸ ਨੇ ਰਾਸ਼ਟਰੀ ਪ੍ਰਧਾਨ ਸ਼੍ਰੀਨਿਵਾਸ ਬੀਵੀ ਦੀ ਅਗਵਾਈ ਵਿਚ ਕੀਤਾ ਗਿਆ।
Youth Cong protests near Arvind Kejriwal residence
ਯੂਥ ਕਾਂਗਰਸ ਦਾ ਕਹਿਣਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੱਤਾ ਲਈ ਵੱਖਵਾਦੀਆਂ ਦਾ ਸਹਾਰਾ ਲੈ ਕੇ ਦੇਸ਼ਧ੍ਰੋਹ ਕੀਤਾ ਹੈ। ਉਹਨਾਂ ਕਿਹਾ ਕਿ ਅਸੀਂ 'ਆਪ' ਸਰਕਾਰ ਨੂੰ ਉਹਨਾਂ ਦੇ ਨਾਪਾਕ ਮਨਸੂਬਿਆਂ 'ਚ ਕਾਮਯਾਬ ਨਹੀਂ ਹੋਣ ਦੇਵਾਂਗੇ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਆਈਵਾਈਸੀ ਦੇ ਪ੍ਰਧਾਨ ਸ਼੍ਰੀਨਿਵਾਸ ਬੀਵੀ ਨੇ ਕਿਹਾ ਕਿ ਹਰ ਕੋਈ ਅਰਵਿੰਦ ਕੇਜਰੀਵਾਲ ਕੋਲੋਂ ਜਵਾਬ ਚਾਹੁੰਦਾ ਹੈ।
Youth Cong protests near Arvind Kejriwal residence
ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਭਾਰਤੀ ਯੂਥ ਕਾਂਗਰਸ ਦੇ ਪ੍ਰਦਰਸ਼ਨਕਾਰੀਆਂ ਨੇ ਚੰਦਗੀਰਾਮ ਅਖਾੜਾ ਤੋਂ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਮਾਰਚ ਕੀਤਾ। ਉਹਨਾਂ ਨੂੰ ਪੁਲਿਸ ਨੇ ਬੈਰੀਕੇਡ ਲਗਾ ਕੇ 'ਤੇ ਰੋਕ ਲਿਆ। ਉਹਨਾਂ ਨੇ ਅਰਵਿੰਦ ਕੇਜਰੀਵਾਲ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪ੍ਰਦਰਸ਼ਨ ਕਰ ਰਹੇ ਯੂਥ ਕਾਂਗਰਸ ਦੇ ਵਰਕਰਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ।
Youth Cong protests near Arvind Kejriwal residence
ਦੱਸ ਦੇਈਏ ਕਿ 'ਆਪ' ਦੇ ਸਾਬਕਾ ਨੇਤਾ ਅਤੇ ਕਵੀ ਕੁਮਾਰ ਵਿਸ਼ਵਾਸ ਵਲੋਂ ਅਰਵਿੰਦ ਕੇਜਰੀਵਾਲ 'ਤੇ ਵੱਖਵਾਦੀਆਂ ਦੀ ਹਮਾਇਤ ਕਰਨ ਦਾ ਦੋਸ਼ ਲਗਾਉਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਾਂਗਰਸ ਅਤੇ ਭਾਜਪਾ ਦੋਵਾਂ ਦੇ ਨਿਸ਼ਾਨੇ 'ਤੇ ਆ ਗਏ ਹਨ। 'ਆਪ' ਸੁਪਰੀਮੋ ਨੇ ਕੁਮਾਰ ਵਿਸ਼ਵਾਸ ਦੇ ਦੋਸ਼ਾਂ ਨੂੰ 'ਹਾਸੋਹੀਣਾ' ਕਰਾਰ ਦਿੱਤਾ ਅਤੇ ਕਿਹਾ ਕਿ ਦੇਸ਼ ਦੇ 'ਭ੍ਰਿਸ਼ਟ' ਲੋਕਾਂ ਨੇ ਉਹਨਾਂ ਖ਼ਿਲਾਫ਼ ਹੱਥ ਮਿਲਾਇਆ ਹੈ।