
ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ
ਚੇਨਈ: ਦੱਖਣੀ ਫਿਲਮ ਇੰਡਸਟਰੀ ਤੋਂ ਇਕ ਵਾਰ ਫਿਰ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ। ਮਸ਼ਹੂਰ ਤਾਮਿਲ ਕਾਮੇਡੀਅਨ ਮੇਇਲਸਾਮੀ ਦਾ ਦਿਹਾਂਤ ਹੋ ਗਿਆ ਹੈ। ਪ੍ਰਸਿੱਧ ਟਾਲੀਵੁੱਡ ਅਦਾਕਾਰ ਅਤੇ ਨੇਤਾ ਨੰਦਾਮੁਰੀ ਤਰਕਾ ਰਤਨ ਦੇ ਦਿਹਾਂਤ ਤੋਂ ਤੁਰੰਤ ਬਾਅਦ ਦੱਖਣੀ ਇੰਡਸਟਰੀ ਲਈ ਇਹ ਦੂਜਾ ਵੱਡਾ ਝਟਕਾ ਹੈ।
ਇਹ ਵੀ ਪੜ੍ਹੋ : ਮੱਧ ਪ੍ਰਦੇਸ਼ 'ਚ 12 ਚੀਤਿਆਂ ਦੇ ਆਉਣ ਨਾਲ ਭਾਰਤ ਦੀ ਜੰਗਲੀ ਜੀਵ ਵਿਭਿੰਨਤਾ ਵਿੱਚ ਵਾਧਾ ਹੋਇਆ : ਪ੍ਰਧਾਨ ਮੰਤਰੀ ਮੋਦੀ
ਕਾਮੇਡੀਅਨ ਮੇਇਲਸਾਮੀ 57 ਸਾਲ ਦੇ ਸਨ ਅਤੇ ਉਨ੍ਹਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਖਬਰਾਂ ਅਨੁਸਾਰ, ਅਭਿਨੇਤਾ ਨੂੰ ਸਾਲੀਗ੍ਰਾਮ (ਚੇਨਈ) ਵਿੱਚ ਅਚਾਨਕ ਸਿਹਤ ਵਿਗੜਨ ਤੋਂ ਬਾਅਦ ਚੇਨਈ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਅੰਟਾਰਕਟਿਕ ਸਾਗਰ ਵਿਚ ਬਰਫ਼ ਲਗਾਤਾਰ ਦੂਜੇ ਸਾਲ ਆਪਣੇ ਸਭ ਤੋਂ ਹੇਠਲੇ ਪੱਧਰ 'ਤੇ ਪਹੁੰਚੀ : NSIDC
ਦੱਖਣ ਸਿਨੇਮਾ ਦੇ ਕਈ ਸਿਤਾਰੇ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ ਅਤੇ ਅਭਿਨੇਤਾ ਦੀ ਮੌਤ 'ਤੇ ਸੋਗ ਪ੍ਰਗਟ ਕਰ ਰਹੇ ਹਨ। ਕਾਮੇਡੀਅਨ ਸਾਲੀਗ੍ਰਾਮ ਵਿੱਚ ਰਹਿ ਰਿਹਾ ਸੀ। ਅਚਾਨਕ ਤਬੀਅਤ ਖਰਾਬ ਹੋਣ ਕਾਰਨ ਪਰਿਵਾਰ ਵਾਲੇ ਉਸ ਨੂੰ ਚੇਨਈ ਦੇ ਬੋਰੂਰ ਦੇ ਇੱਕ ਨਿੱਜੀ ਹਸਪਤਾਲ ਲੈ ਗਏ ਪਰ ਉਦੋਂ ਤੱਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ।