Arvind Kejriwal News: ਅੱਜ ਵੀ ED ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ; AAP ਨੇ ਸੰਮਨ ਨੂੰ ‘ਗੈਰ-ਕਾਨੂੰਨੀ’ ਦਸਿਆ
Published : Feb 19, 2024, 11:15 am IST
Updated : Feb 19, 2024, 11:15 am IST
SHARE ARTICLE
Delhi CM Arvind Kejriwal skips sixth ED summons
Delhi CM Arvind Kejriwal skips sixth ED summons

ED ਨੂੰ ਵਾਰ-ਵਾਰ ਸੰਮਨ ਭੇਜਣ ਦੀ ਬਜਾਏ ਅਦਾਲਤ ਦੇ ਫੈਸਲੇ ਦੀ ਉਡੀਕ ਕਰਨੀ ਚਾਹੀਦੀ ਹੈ: AAP

Arvind Kejriwal News: ਆਮ ਆਦਮੀ ਪਾਰਟੀ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਪੁੱਛਗਿੱਛ ਲਈ ਸੋਮਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੇ ਸਾਹਮਣੇ ਪੇਸ਼ ਨਹੀਂ ਹੋਣਗੇ।

ਪਾਰਟੀ ਨੇ ਏਜੰਸੀ ਵਲੋਂ ਆਪਣੇ ਕੌਮੀ ਕਨਵੀਨਰ ਨੂੰ ਜਾਰੀ ਕੀਤੇ ਛੇਵੇਂ ਸੰਮਨ ਨੂੰ ‘ਗੈਰ-ਕਾਨੂੰਨੀ’ ਕਰਾਰ ਦਿਤਾ ਅਤੇ ਕਿਹਾ ਕਿ ਈ.ਡੀ. ਨੂੰ ਕੇਜਰੀਵਾਲ ਨੂੰ ਵਾਰ-ਵਾਰ ਸੰਮਨ ਭੇਜਣ ਦੀ ਬਜਾਏ ਅਦਾਲਤ ਦੇ ਫੈਸਲੇ ਦੀ ਉਡੀਕ ਕਰਨੀ ਚਾਹੀਦੀ ਹੈ। ਕਈ ਵਾਰ ਸੰਮਨ ਜਾਰੀ ਕਰਨ ਤੋਂ ਬਾਅਦ ਵੀ ਕੇਜਰੀਵਾਲ ਪੁੱਛਗਿੱਛ 'ਚ ਸ਼ਾਮਲ ਨਹੀਂ ਹੋਏ ਤਾਂ ਈ.ਡੀ. ਨੇ ਅਦਾਲਤ 'ਚ ਸ਼ਿਕਾਇਤ ਦਰਜ ਕਰਵਾਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਅਦਾਲਤ ਨੇ ਸ਼ਨਿਚਰਵਾਰ ਨੂੰ ਕੇਂਦਰੀ ਏਜੰਸੀ ਦੁਆਰਾ ਦਾਇਰ ਸ਼ਿਕਾਇਤ ਦੇ ਸਬੰਧ ਵਿਚ ਕੇਜਰੀਵਾਲ ਨੂੰ ਨਿੱਜੀ ਪੇਸ਼ੀ ਤੋਂ ਰਾਹਤ ਦਿਤੀ ਸੀ। ਕੇਜਰੀਵਾਲ ਦੇ ਵਕੀਲ ਵਲੋਂ ਦਾਇਰ ਅਰਜ਼ੀ ਵਿਚ ਕਿਹਾ ਗਿਆ ਹੈ ਕਿ ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ 15 ਫਰਵਰੀ ਤੋਂ ਸ਼ੁਰੂ ਹੋਇਆ ਹੈ ਅਤੇ ਮਾਰਚ ਦੇ ਪਹਿਲੇ ਹਫ਼ਤੇ ਤਕ ਚੱਲੇਗਾ।ਇਸ ਵਿਚ ਕਿਹਾ ਗਿਆ ਹੈ ਕਿ ਉਹ 16 ਮਾਰਚ ਨੂੰ ਸੁਣਵਾਈ ਦੀ ਅਗਲੀ ਤਰੀਕ ਨੂੰ ਵਿਅਕਤੀਗਤ ਤੌਰ 'ਤੇ ਅਦਾਲਤ ਵਿਚ ਪੇਸ਼ ਹੋਣਗੇ।

(For more Punjabi news apart from Delhi CM Arvind Kejriwal skips sixth ED summons, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement