ਲਾਰੈਂਸ ਬਿਸ਼ਨੋਈ ਗੈਂਗ ਦੀ ਲੇਡੀ ਡੌਨ ਖੁਸ਼ਨੁਮਾ ਅੰਸਾਰੀ ਉਰਫ਼ ਨੇਹਾ ਕਾਬੂ
Published : Feb 19, 2026, 12:44 pm IST
Updated : Feb 19, 2026, 12:44 pm IST
SHARE ARTICLE
photo
photo

ਨਸ਼ਾ ਤਸਕਰੀ ਦੇ ਮਾਮਲੇ 'ਚ ਹੋਈ ਗ੍ਰਿਫ਼ਤਾਰੀ, ਮੂਸੇਵਾਲਾ ਦੇ ਘਰ ਦੀ ਰੇਕੀ ਕਰਨ ਵਾਲੇ ਬੌਬੀ ਕਬੂਤਰ ਦੀ ਮਹਿਲਾ ਦੋਸਤ ਹੈ ਨੇਹਾ

ਅੰਡਰਵਰਲਡ ਅਤੇ ਗੈਂਗਸਟਰਾਂ ਦੀ ਦੁਨੀਆ ਵਿੱਚ, ਨਾ ਸਿਰਫ਼ ਮਰਦ, ਸਗੋਂ ਮਹਿਲਾ ਡੌਨ ਵੀ ਤੇਜ਼ੀ ਨਾਲ ਦਬਦਬਾ ਬਣਾ ਰਹੀਆਂ ਹਨ। ਇੱਕ ਵੱਡੀ ਸਫਲਤਾ ਵਿੱਚ, ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ (ਕਾਊਂਟਰ ਇੰਟੈਲੀਜੈਂਸ) ਨੇ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੀ ਸਰਗਰਮ ਮੈਂਬਰ ਖੁਸਨੁਮਾ ਅੰਸਾਰੀ ਉਰਫ਼ ਨੇਹਾ ਨੂੰ ਗ੍ਰਿਫ਼ਤਾਰ ਕੀਤਾ ਹੈ।

ਨੇਹਾ ਨੂੰ ਗੈਂਗ ਦੇ ਅੰਦਰ "ਮੈਡਮ ਜ਼ਹਰ" ਵਜੋਂ ਜਾਣਿਆ ਜਾਂਦਾ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ ਨੇਹਾ ਉੱਤਰ-ਪੂਰਬੀ ਦਿੱਲੀ ਵਿੱਚ ਇੱਕ ਬਿਊਟੀ ਪਾਰਲਰ ਚਲਾਉਂਦੀ ਸੀ। ਹਾਲਾਂਕਿ, ਇਸ ਪਾਰਲਰ ਦੀ ਆੜ ਵਿੱਚ, ਉਹ ਅਸਲ ਵਿੱਚ ਲਾਰੈਂਸ ਬਿਸ਼ਨੋਈ ਅਤੇ ਹਾਸ਼ਿਮ ਬਾਬਾ ਗੈਂਗ ਲਈ ਇੱਕ ਡਰੱਗ ਸਿੰਡੀਕੇਟ ਅਤੇ ਹਥਿਆਰਾਂ ਦੀ ਸਪਲਾਈ ਦੇ ਕੰਮ ਦਾ ਪ੍ਰਬੰਧਨ ਕਰ ਰਹੀ ਸੀ।

ਪੁਲਿਸ ਨੇ ਉਸ ਨੂੰ ਮਹੀਪਾਲਪੁਰ ਫਲਾਈਓਵਰ ਦੇ ਨੇੜੇ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ। ਨੇਹਾ ਬੌਬੀ ਕਬੂਤਰ ਦੀ ਪ੍ਰੇਮਿਕਾ ਹੈ, ਜੋ ਕਿ ਲਾਰੈਂਸ ਬਿਸ਼ਨੋਈ ਗੈਂਗ ਦਾ ਮੁੱਖ ਸ਼ੂਟਰ ਅਤੇ ਹਥਿਆਰ ਸਪਲਾਇਰ ਹੈ। ਦੋਵੇਂ ਪਿਛਲੇ ਸੱਤ ਸਾਲਾਂ ਤੋਂ ਇੱਕ ਦੂਜੇ ਨਾਲ ਰਿਲੇਸ਼ਨਸ਼ਿਪ ਵਿੱਚ ਹਨ।

ਬੌਬੀ ਕਬੂਤਰ ਉਹੀ ਅਪਰਾਧੀ ਹੈ ਜਿਸਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਰੇਕੀ ਕੀਤੀ ਸੀ ਅਤੇ ਕਾਤਲਾਂ ਨੂੰ ਮੂਸੇਵਾਲਾ ਦੇ ਰਸਤੇ ਅਤੇ ਹਰਕਤ ਬਾਰੇ ਜਾਣਕਾਰੀ ਦਿੱਤੀ ਸੀ। ਬੀਤੇ ਦਿਨ ਪੁਲਿਸ ਨੇ  ਬੌਬੀ ਕਬੂਤਰ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ।।


 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement