
ਹਰਿਆਣਾ ਸਮੇਤ ਕਈ ਰਾਜਾਂ ਵਿਚ ਭੜਕੀ ਹਿੰਸਾ ਤੋਂ ਬਾਅਦ ਦੇਸ਼ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ 25 ਅਗੱਸਤ ਨੂੰ ਵਿਸ਼ੇਸ਼ ਮੀਟਿੰਗ ਬੁਲਾ ਲਈ ਹੈ ਜਿਸ ਵਿਚ ਹਿੰਸਾ
ਚੰਡੀਗੜ੍ਹ, 25 ਅਗੱਸਤ : ਹਰਿਆਣਾ ਸਮੇਤ ਕਈ ਰਾਜਾਂ ਵਿਚ ਭੜਕੀ ਹਿੰਸਾ ਤੋਂ ਬਾਅਦ ਦੇਸ਼ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ 25 ਅਗੱਸਤ ਨੂੰ ਵਿਸ਼ੇਸ਼ ਮੀਟਿੰਗ ਬੁਲਾ ਲਈ ਹੈ ਜਿਸ ਵਿਚ ਹਿੰਸਾ ਤੋਂ ਉਤਪੰਨ ਹੋਈ ਸਥਿਤੀ ਦਾ ਜਾਇਜ਼ਾ ਲਿਆ ਜਾਵੇਗਾ। ਪਤਾ ਲੱਗਾ ਹੈ ਕਿ ਕੇਂਦਰ ਨੇ ਹਰਿਆਣਾ ਸਰਕਾਰ ਨਾਲ ਸਖ਼ਤ ਨਾਰਾਜ਼ਗੀ ਦਾ ਪ੍ਰਗਟਾਵਾ ਕੀਤਾ ਹੈ। ਕੇਂਦਰ ਰਾਜਾਂ ਵਿਚ ਫੈਲੀ ਹਿੰਸਾ ਤੋਂ ਚਿੰਤਿਤ ਹੈ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਹਿੰਸਾ 'ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ ਕਿ ਅਤੇ ਦੇਸ਼ ਦੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਹਿੰਸਾ ਕਾਰਨ ਉਨ੍ਹਾਂ ਨੂੰ ਨਿਜੀ ਰੂਪ ਵਿਚ ਬਹੁਤ ਦੁੱਖ ਹੋਇਆ ਹੈ ਅਤੇ ਉਹ ਗ੍ਰਹਿ ਮੰਤਰਾਲੇ ਤੋਂ ਹਰ ਪਲ ਦੀ ਜਾਣਕਾਰੀ ਲੈ ਰਹੇ ਹਨ।
ਇਸੇ ਦੌਰਾਨ ਮੁੱਖ ਮੰਤਰੀ ਖੱਟੜ ਨੇ ਹਿੰਸਾ ਤੋਂ ਪ੍ਰਭਾਵਤ ਪੰਚਕੂਲਾ ਸ਼ਹਿਰ ਦਾ ਦੌਰਾ ਕੀਤਾ ਅਤੇ ਹਸਪਤਾਲ ਜਾ ਕੇ ਜ਼ਖ਼ਮੀ ਵਿਅਕਤੀਆਂ ਦਾ ਹਾਲ ਚਾਲ ੁਪੁਛਿਆ। ਉਨ੍ਹਾਂ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਜ਼ਖ਼ਮੀਆਂ ਦੇ ਇਲਾਜ ਵਿਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਇਸੇ ਦੇ ਨਾਲ ਹੀ ਉਨ੍ਹਾਂ ਬਿਆਨ ਦਿਤਾ ਹੈ ਕਿ ਜਿਨਾਂ ਲੋਕਾਂ ਦਾ ਮਾਲੀ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਲਈ ਹਰ ਯਤਨ ਕੀਤਾ ਜਾਵੇਗਾ।
ਤਾਜ਼ਾ ਰੀਪੋਰਟਾਂ ਮੁਤਾਬਕ ਲਗਭਗ ਸਾਰੀ ਦਿੱਲੀ ਵਿਚ ਦਫ਼ਾ 144 ਲਾ ਦਿਤੀ ਗਈ ਹੈ ਅਤੇ ਇਸ ਦੇ ਨਾਲ ਲਗਦੇ ਗਾਜ਼ੀਆਬਾਦ ਸ਼ਹਿਰ ਵਿਚ ਵੀ ਹਿੰਸਾ ਫੈਲਣ ਦੀਆਂ ਖ਼ਬਰਾਂ ਮਿਲੀਆਂ ਹਨ। ਉਥੇ ਕਲ ਸਾਰੇ ਸਕੂਲ ਬੰਦ ਰੱਖਣ ਦੀ ਹਦਾਇਤ ਜਾਰੀ ਕਰ ਦਿਤੀ ਗਈ ਹੈ। ਇਸ ਦੇ ਨਾਲ ਉੱਤਰ ਪ੍ਰਦੇਸ਼ ਦੇ ਕੁੱਝ ਇਲਾਕਿਆਂ ਵਿਚ ਵੀ ਹਿੰਸਾ ਭੜਕਣ ਦੀਆਂ ਖ਼ਬਰਾਂ ਮਿਲੀਆਂ ਹਨ। ਇਨ੍ਹਾਂ ਵਿਚ ਨੋਇਡਾ, ਬਾਗਵਤ ਆਦਿ ਸ਼ਾਮਲ ਹਨ।
ਦਸਣਯੋਗ ਹੈ ਕਿ ਸੌਦਾ ਸਾਧ ਦਾ ਡੇਰਿਆਂ ਦਾ ਨੈਟਵਰਕ ਤਕਰੀਬਨ ਦੇਸ਼ ਦੇ ਸਾਰੇ ਹਿੱਸਿਆਂ ਤੋਂ ਇਲਾਵਾ ਕੁੱਝ ਹੋਰ ਦੇਸ਼ਾਂ ਵਿਚ ਵੀ ਹੈ। ਕਿਹਾ ਜਾਂਦਾ ਹੈ ਕਿ ਇਕੱਲੇ ਡੇਰਿਆਂ ਦੀ ਸੰਪਤੀ ਪੰਜ ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦੀ ਹੈ। ਇਕੱਲਾ ਸਰਸੇ ਵਾਲਾ ਡੇਰਾ ਹੀ ਕੋਈ 800 ਏਕੜ ਦੇ ਕਰੀਬ ਇਲਾਕੇ ਵਿਚ ਫੈਲਿਆ ਹੈ।
ਇਸੇ ਦੌਰਾਨ ਪਤਾ ਲੱਗਾ ਹੈ ਕਿ ਪੰਚਕੂਲਾ ਵਿਚ ਹਰਿਆਣਾ ਪੁਲਿਸ ਨੇ ਅੱਜ ਫੈਲੀ ਹਿੰਸਾ ਉਪਰੰਤ ਡੇਰਾ ਪ੍ਰੇਮੀਆਂ ਵਿਰੁਧ ਕਈ ਕੇਸ ਦਰਜ ਕਰ ਲਏ ਹਨ। ਇਹ ਵੀ ਖ਼ਬਰ ਮਿਲੀ ਹੈ ਕਿ ਜੋ ਅੱਜ ਘਟਨਾਵਾਂ ਵਾਪਰੀਆਂ ਹਨ, ਉਸ ਨੂੰ ਸੌਦਾ ਸਾਧ ਨੂੰ ਹਰਿਆਣਾ ਸਰਕਾਰ ਵਲੋਂ ਜ਼ਿੰੇਮਵਾਰ ਠਹਿਰਾਇਆ ਜਾਵੇ। ਇਸ ਸਬੰਧ ਵਿਚ ਵੀ ਉਸ ਵਿਰੁਧ ਕਾਰਵਾਈ ਕੀਤੀ ਜਾਵੇਗੀ।