ਬਾਰ੍ਹਾਂ ਸਾਲਾ ਬੱਚੀ ਬਣੀ ਆਪਣਿਆਂ ਦੀ ਹਵਸ ਦਾ ਸ਼ਿਕਾਰ
Published : Mar 19, 2019, 12:07 pm IST
Updated : Mar 19, 2019, 3:29 pm IST
SHARE ARTICLE
girl gang rape by uncle and brothers
girl gang rape by uncle and brothers

ਮੱਧ ਪ੍ਰਦੇਸ਼ ਦੇ ਸਾਗਰ ਜ਼ਿਲ੍ਹੇ ਵਿਚ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨੇ ਖੂਨ ਦੇ ਰਿਸ਼ਤੇ ਨੂੰ ਤਾਰੋ-ਤਾਰ ਕਰ ਦਿੱਤਾ ਹੈ।

ਸਾਗਰ: ਮੱਧ ਪ੍ਰਦੇਸ਼ ਦੇ ਸਾਗਰ ਜ਼ਿਲ੍ਹੇ ਵਿਚ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨੇ ਖੂਨ ਦੇ ਰਿਸ਼ਤੇ ਨੂੰ ਤਾਰੋ-ਤਾਰ ਕਰ ਦਿੱਤਾ ਹੈ। ਸਾਗਰ ਜ਼ਿਲ੍ਹੇ ਵਿਚ ਇਕ ਲੜਕੀ ਦੇ ਚਾਚੇ ਅਤੇ ਭਰਾਵਾਂ ਵੱਲੋਂ  ਉਸ ਨੂੰ ਹਵਸ ਦਾ ਸ਼ਿਕਾਰ ਬਣਾਉਣ ਤੋਂ ਬਾਅਦ ਉਸਦੀ ਸਿਰ ਕੱਟ ਕੇ ਹੱਤਿਆ ਕਰ ਦਿੱਤੀ ਗਈ।

ਪ੍ਰੈਸ ਕਾਨਫਰੰਸ ਵਿਚ ਇਸ ਮਾਮਲੇ ਦਾ ਖੁਲਾਸਾ ਕਰਦੇ ਹੋਏ ਪੁਲਿਸ ਨੇ ਵੀ ਇਸ ਨੂੰ ਘਿਨੌਣਾ ਕਰਾਰ ਦਿੱਤਾ ਹੈ। ਸਾਗਰ ਦੇ ਐਸਪੀ ਅਮਿਤ ਸਾਂਘੀ ਨੇ ਦੱਸਿਆ ਕਿ 14 ਮਾਰਚ ਨੂੰ ਇਕ ਸੂਚਨਾ ਮਿਲੀ ਸੀ ਕਿ ਇਕ ਖੇਤ ਵਿਚ ਨਾਬਾਲਿਗ ਦੀ ਸਿਰ ਕੱਟੀ ਹੋਈ ਲਾਸ਼ ਬਰਾਮਦ ਹੋਈ ਹੈ। ਮਾਮਲਾ ਗੰਭੀਰ ਸੀ, ਜਿਸ ਕਰਕੇ ਇਸ ਦੀ ਜਾਂਚ ਡੂੰਘਾਈ ਨਾਲ ਕੀਤੀ ਗਈ।

Madhya pradeshMadhya pradesh police

ਮਾਮਲੇ ਵਿਚ ਮ੍ਰਿਤਕ ਦੇ ਪਰਿਵਾਰ ਤੋਂ ਪੁੱਛ-ਗਿਛ ਕੀਤੀ ਗਈ ਤਾਂ ਉਹਨਾਂ ਦੇ ਬਿਆਨਾਂ ਵਿਚ ਅਸਮਾਨਤਾ ਪਾਈ ਗਈ। ਇਸ ਤੋਂ ਬਾਅਦ ਪੁਲਿਸ ਨੇ ਸਖ਼ਤੀ ਨਾਲ ਪੁੱਛ-ਗਿਛ ਕੀਤੀ, ਤਾਂ ਜੋ ਜਾਣਕਾਰੀ ਮਿਲੀ ਉਹ ਦਿਲ ਦਹਿਲਾ ਦੇਣ ਵਾਲੀ ਸੀ। ਬਾਰ੍ਹਾਂ ਸਾਲ ਦੀ ਨਾਬਾਲਿਗ ਦੇ ਨਾਲ ਉਸ ਦੇ ਭਰਾਵਾਂ ਨੇ ਆਪਣੇ ਚਾਚੇ ਨਾਲ ਮਿਲ ਕੇ ਚਾਚੇ ਦੇ ਘਰ ਵਿਚ ਸਮੂਹਿਕ ਬਲਾਤਕਾਰ ਕੀਤਾ। ਇਸ ਤੋਂ ਬਾਅਦ ਜਦੋਂ ਲੜਕੀ ਨੇ ਪੁਲਿਸ ਕੋਲ ਸ਼ਿਕਾਇਤ ਕਰਨ ਦੀ ਗੱਲ ਕਹੀ ਤਾਂ ਉਹਨਾਂ ਨੇ ਬਿਨਾਂ ਕਿਸੇ ਡਰ ਤੋਂ ਲੜਕੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

ਮੁਲਜ਼ਮਾਂ ਨੇ ਪਹਿਲਾਂ ਤਾਂ ਉਸਦਾ ਗਲ੍ਹਾ ਘੁੱਟਿਆ ਅਤੇ ਬਾਅਦ ਵਿਚ ਉਸਦਾ ਸਿਰ ਕੱਟ ਕੇ ਉਸਦੀ ਲਾਸ਼ ਨੂੰ ਖੇਤ ਵਿਚ ਸੁੱਟ ਦਿੱਤਾ। ਮੁਲਜ਼ਮ ਹਾਲੇ ਵੀ ਪੁਲਿਸ ਦੀ ਪਕੜ ਤੋਂ ਬਾਹਰ ਹੈ ਅਤੇ ਪੁਲਿਸ ਨੇ ਵਾਰਦਾਤ ਦੇ ਮੁੱਖ ਦੋਸ਼ੀ ‘ਤੇ 25000 ਦੇ ਇਨਾਮ ਦੀ ਘੋਸ਼ਣਾ ਕੀਤੀ ਹੈ।

Location: India, Madhya Pradesh, Sagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Summer Vacation Holidays News: ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸੂਬੇ ਦੇ ਸਾਰੇ ਸਕੂਲਾਂ 'ਚ ਛੁੱਟੀਆਂ ਦਾ..

21 May 2024 12:02 PM

Ferozepur Heatwave Alert: 44 ਡਿਗਰੀ ਤੋਂ ਟੱਪਿਆ ਪਾਰਾ, "ਹਰ ਕੋਈ ਆਖਦਾ ਲਾਏ ਜਾਣ ਰੁੱਖ ਤਾਂ ਹੀ ਪਵੇਗੀ ਗਰਮੀ 'ਤੇ

21 May 2024 11:45 AM

Amritsar Heatwave Alert LIVE : ਗਰਮੀ ਨੇ ਤੋੜੇ ਸਾਰੇ ਰਿਕਾਰਡ ! ਖੁਸ਼ਕ ਮੌਸਮ ਨੇ ਕੀਤੀ ਆਵਾਜਾਈ ਪ੍ਰਭਾਵਿਤ ਪਰ...

21 May 2024 10:51 AM

Hans Raj Hans ਨੇ ਦੱਸਿਆ ਕਿਉਂ ਦਿੱਤਾ ਜੁੱਤੀਆਂ ਵਾਲਾ ਬਿਆਨ ਕੀ ਵਿਰੋਧ 'ਚੋਂ ਵੀ ਵੋਟਾਂ ਲੱਭ ਰਹੇ ਹਨ ਹੰਸ ਰਾਜ ਹੰਸ

21 May 2024 9:05 AM

Sarvan Singh Dhun Interview : ਖੇਮਕਰਨ ਤੋਂ MLA ਸਰਵਨ ਸਿੰਘ ਧੁੰਨ ਦੀ ਬੇਬਾਕ ਇੰਟਰਵਿਊ

21 May 2024 8:21 AM
Advertisement