
ਨਵੰਬਰ ਵਿਚ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਸਮਾਗਮ ਵਿਚ ਵੀ ਖਾਲਿਸਤਾਨੀ ਲੀਡਰ ਗੋਪਾਲ ਸਿੰਘ ਦੀ ਮੌਜੂਦਗੀ ਦਰਜ ਕੀਤੀ ਗਈ ਸੀ।
ਨਵੀਂ ਦਿੱਲੀ: ਭਾਰਤੀ ਖੁਫੀਆ ਏਜੰਸੀਆਂ ਨੇ ਦੇਸ਼ ਭਰ ਵਿਚ ਅਲਰਟ ਜਾਰੀ ਕੀਤਾ ਗਿਆ ਹੈ। ਏਜੰਸੀਆਂ ਨੇ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਦੀ ਏਜੰਸੀ ਆਈਐਸਆਈ ਖਾਲਿਸਤਾਨੀਆਂ ਜ਼ਰੀਏ ਭਾਰਤ ਖਿਲਾਫ ਸਾਜ਼ਿਸ਼ਾਂ ਘੜ ਰਿਹਾ ਹੈ। ਇਨ੍ਹਾਂ ਦੇ ਨਿਸ਼ਾਨੇ ’ਤੇ ਫੌਜ ਤੇ ਪੁਲਿਸ ਬਲ ਦੇ ਅਫ਼ਸਰ ਹਨ। ਉਨ੍ਹਾਂ ਦਾਅਵਾ ਕੀਤਾ ਹੈ ਕਿ ਦਿੱਲੀ ਵਿਚ ਇੱਕ ਦਰਜਨ ਤੋਂ ਵੱਧ ਲੋਕ ਇਨ੍ਹਾਂ ਦੇ ਨਿਸ਼ਾਨੇ ’ਤੇ ਹਨ। ਇਸ ਨੂੰ ਵੇਖਦਿਆਂ ਖੁਫੀਆ ਏਜੰਸੀਆਂ ਨੇ ਇੱਕ ਲਿਸਟ ਵੀ ਜਾਰੀ ਕੀਤੀ ਹੈ।
Khalistan
ਭਾਰਤ ਦਾ ਦਾਅਵਾ ਹੈ ਕਿ ਪਾਕਿਸਤਾਨ ਕਈ ਸਾਲਾਂ ਤੋਂ ਖਾਲਿਸਤਾਨ ਸਮਰਥਕਾਂ ਨੂੰ ਅਤਿਵਾਦ ਫੈਲਾਉਣ ਲਈ ਪ੍ਰੇਰਿਤ ਕਰ ਰਿਹਾ ਹੈ। ਪਿਛਲੇ ਸਾਲ ਅਪ੍ਰੈਲ ਵਿਚ ਖ਼ਬਰ ਆਈ ਸੀ ਕਿ ਪਾਕਿਸਤਾਨ ਤੋਂ ਚੱਲਣ ਵਾਲੇ ਜੈਸ਼-ਏ-ਮੁਹੰਮਦ ਤੇ ਜਮਾਤ-ਉਦ-ਦਾਵਾ ਵਰਗੇ ਅਤਿਵਾਦੀ ਸੰਗਠਨ ਖਾਲਿਸਤਾਨੀਆਂ ਦਾ ਸਮਰਥਨ ਕਰ ਰਹੇ ਹਨ।
ਦੱਸ ਦੇਈਏ ਕਿ ਪਿਛਲੇ ਸਾਲ ਨਵੰਬਰ ਵਿਚ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਸਮਾਗਮ ਵਿਚ ਵੀ ਖਾਲਿਸਤਾਨੀ ਲੀਡਰ ਗੋਪਾਲ ਸਿੰਘ ਦੀ ਮੌਜੂਦਗੀ ਦਰਜ ਕੀਤੀ ਗਈ ਸੀ। ਗੋਪਾਲ ਸਿੰਘ ਨੇ ਗਰਮਜੋਸ਼ੀ ਨਾਲ ਪਾਕਿ ਫੌਜ ਮੁਖੀ ਜਨਰਲ ਕਮਰ ਬਾਜਵਾ ਨਾਲ ਹੱਥ ਮਿਲਾਇਆ ਸੀ। ਉਸ ਸਮੇਂ ਇਹ ਮਾਮਲਾ ਬੇਹੱਦ ਚਰਚਾ ਵਿਚ ਸੀ। ਜਿਸ ਦੇ ਚਲਦੇ ਸਿਆਸਤ ਵਿਚ ਵੀ ਕਈ ਉਤਾਰ ਚੜਾਅ ਰਹੇ ਸਨ।