
ਕੋਰੋਨਾ ਵਾਇਰਸ ਦੇ ਚਲਦਿਆਂ ਆਈਸੀਐਸਈ ਬੋਰਡ ਨੇ ਵੀ ਸੀਬੀਐਸਈ ਦੀ ਤਰ੍ਹਾਂ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫੈਸਲਾ ਲਿਆ ਹੈ।
ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਚਲਦਿਆਂ ਆਈਸੀਐਸਈ ਬੋਰਡ ਨੇ ਵੀ ਸੀਬੀਐਸਈ ਦੀ ਤਰ੍ਹਾਂ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫੈਸਲਾ ਲਿਆ ਹੈ। ਆਈਸੀਐਸਈ ਬੋਰਡ ਨੇ ਕੋਰੋਨਾ ਵਾਇਰਸ ਦੇ ਖਤਰੇ ਦੇ ਮੱਦੇਨਜ਼ਰ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ।
ਇਹ ਪ੍ਰੀਖਿਆਵਾਂ ਸਮੀਖਿਆ ਤੋਂ ਬਾਅਦ 31 ਮਾਰਚ ਤੋਂ ਬਾਅਦ ਕਰਵਾਈਆਂ ਜਾਣਗੀਆਂ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ ਹੈ। ਬੋਰਡ ਦੇ ਸੀਈਓ ਵੱਲੋਂ ਸੀਆਈਐਸਸੀਈ ਭਾਵ ਕਾਂਊਸਿਲ ਫਾਰ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨ ਨਾਲ ਸਬੰਧਿਤ ਸਕੂਲ ਨੂੰ ਜਾਰੀ ਕੀਤੇ ਗਏ ਨਿਰਦੇਸ਼ ਵਿਚ 19 ਮਾਰਚ ਤੋਂ 31 ਮਾਰਚ ਦੀਆਂ ਪ੍ਰੀਖਿਆਵਾਂ ਕੋਰੋਨਾ ਦੇ ਖਤਰੇ ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤੀਆਂ ਗਈਆਂ ਹਨ।
ਇਹ ਕਦਮ ਕੋਰੋਨਾ ਵਾਇਰਸ ਕਾਰਨ ਸਾਵਧਾਨੀ ਵਜੋਂ ਲਿਆ ਗਿਆ ਹੈ। ਸੀਬੀਐਸਈ ਨੇ ਆਪਣੀਆਂ ਸਾਰੀਆਂ ਪ੍ਰੀਖਿਆਵਾਂ ਵੀ ਮੁਲਤਵੀ ਕਰ ਦਿੱਤੀਆਂ ਹਨ। ਇਹ ਫੈਸਲਾ ਸੀਆਈਐਸਸੀ ਨੇ ਵੀਰਵਾਰ ਨੂੰ ਲਿਆ। ਸੀਆਈਐਸਸੀਈ ਦੇ ਮੁੱਖ ਕਾਰਜਕਾਰੀ ਨੇ ਕਿਹਾ ਕਿ ਪ੍ਰੀਖਿਆਵਾਂ 31 ਮਾਰਚ ਤੱਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ।
ਇਸ ਤੋਂ ਪਹਿਲਾਂ ਇਹ ਕਿਹਾ ਗਿਆ ਸੀ ਕਿ ਸੀਆਈਐਸਸਈ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਨਹੀਂ ਹੋਈਆਂ ਹਨ। ਜ਼ਿਕਰਯੋਗ ਹੈ ਕਿ ਸੀਬੀਐਸਈ ਨੇ ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਮੱਦੇਨਜ਼ਰ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਸੀ।