ਨਿਰਭਯਾ ਦੇ ਦੋਸ਼ੀਆਂ ਨੇ ਦਿੱਤੀ ਨਵੀਂ ਪਟੀਸ਼ਨ, ਕਿਹਾ ਕੋਰੋਨਾ ਵਾਇਰਸ ਸਮੇਂ ਫਾਂਸੀ ਦੇਣਾ ਠੀਕ ਨਹੀਂ’
Published : Mar 19, 2020, 1:30 pm IST
Updated : Apr 9, 2020, 8:32 pm IST
SHARE ARTICLE
Photo
Photo

ਨਿਰਭਯਾ ਮਾਮਲੇ ਵਿਚ ਚਾਰ ਦੋਸ਼ੀਆਂ ਨੂੰ ਸ਼ੁੱਕਰਵਾਰ ਸਵੇਰੇ 5.30 ਵਜੇ ਫਾਂਸੀ ਦਿੱਤੀ ਜਾਣੀ ਹੈ।

ਨਵੀਂ ਦਿੱਲੀ: ਨਿਰਭਯਾ ਮਾਮਲੇ ਵਿਚ ਚਾਰ ਦੋਸ਼ੀਆਂ ਨੂੰ ਸ਼ੁੱਕਰਵਾਰ ਸਵੇਰੇ 5.30 ਵਜੇ ਫਾਂਸੀ ਦਿੱਤੀ ਜਾਣੀ ਹੈ। ਇਸ ਤੋਂ ਪਹਿਲਾਂ ਦੋਸ਼ੀ ਵੱਖ-ਵੱਖ ਪਟੀਸ਼ਨਾਂ ਦਾਖਲ ਕਰ ਕੇ ਖੁਦ ਨੂੰ ਫਾਂਸੀ ਤੋਂ ਬਚਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਤਾਜ਼ਾ ਮਾਮਲੇ ਵਿਚ ਦੋਸ਼ੀਆਂ ਨੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿਚ ਪਟੀਸ਼ਨ ਦਿੱਤੀ ਹੈ।

ਇਸ ਵਿਚ ਵੱਖ-ਵੱਖ ਮਾਮਲਿਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਗਿਆ ਹੈ ਕਿ ਫਾਂਸੀ ਰੋਕ ਦਿੱਤੀ ਜਾਵੇ। ਇਹੀ ਨਹੀਂ ਦੋਸ਼ੀਆਂ ਨੇ ਅਪਣੀ ਪਟੀਸ਼ਨ ਵਿਚ ਕੋਰੋਨਾ ਵਾਇਰਸ ਦਾ ਜ਼ਿਕਰ ਵੀ ਕੀਤਾ ਹੈ। ਉਹਨਾਂ ਨੇ ਕਿਹਾ ਹੈ ਕਿ ਮਹਾਮਾਰੀ ਦੇ ਸਮੇਂ ਵਿਚ ਉਹਨਾਂ ਨੂੰ ਫਾਂਸੀ ਨਹੀਂ ਦਿੱਤੀ ਜਾਣੀ ਚਾਹੀਦੀ। ਇਹ ਉਚਿਤ ਸਮਾਂ ਨਹੀਂ ਹੈ।

ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਨਿਰਭਯਾ ਮਾਮਲੇ ਦੇ ਦੋਸ਼ੀ ਪਵਨ ਗੁਪਤਾ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ਵਿਚ ਉਹਨਾਂ ਨੇ ਖੁਦ ਨੂੰ ਨਾਬਾਲਿਗ ਦੱਸਿਆ ਸੀ। ਇਸ ਤੋਂ ਪਹਿਲਾਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਨਿਰਭਯਾ ਮਾਮਲੇ ਦੇ ਚਾਰ ਦੋਸ਼ੀਆਂ ਨੂੰ ਫਾਂਸੀ ਦਿੱਤੀ ਜਾਣੀ ਹੈ। ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਪਵਨ ਮੰਗਲਵਾਰ ਨੂੰ ਮੇਰਠ ਤੋਂ ਰਾਜਧਾਨੀ ਪਹੁੰਚੇ ਅਤੇ ਉਹਨਾਂ ਨੇ ਰੱਸੀ ਦੇ ਪੁਤਲਿਆਂ ਨੂੰ ਫਾਂਸੀ ਦੇ ਕੇ ਅਭਿਆਸ ਕੀਤਾ।

ਇਸ ਰੱਸੀ ਦੀ ਵਰਤੋਂ ਦੋਸ਼ੀਆਂ ਨੂੰ ਫਾਂਸੀ ਦੇ ਫੰਦੇ ‘ਤੇ ਲਟਕਾਉਣ ਲਈ ਹੋਵੇਗੀ। ਤਿਹਾੜ ਜੇਲ੍ਹ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਵੇਗਾ ਜਦੋਂ ਇਕ ਹੀ ਅਪਰਾਧ ਲਈ ਇਕ ਹੀ ਸਮੇਂ ਚਾਰ ਦੋਸ਼ੀਆਂ ਨੂੰ ਫਾਂਸੀ ਦਿੱਤੀ ਜਾਵੇਗੀ। ਪਵਨ ਅਪਣੇ ਪਰਿਵਾਰ ਵਿਚ ਤੀਜੀ ਪੀੜੀ ਦੇ ਜੱਲਾਦ ਹਨ।

ਪੰਜ ਮਾਰਚ ਨੂੰ ਹੇਠਲੀ ਅਦਾਲਤ ਨੇ ਮੁਕੇਸ਼ ਸਿੰਘ, ਪਵਨ ਗੁਪਤਾ, ਵਿਨੈ ਸ਼ਰਮਾ ਅਤੇ ਅਕਸ਼ੈ ਕੁਮਾਰ ਸਿੰਘ ਨੂੰ ਫਾਂਸੀ ਦੇਣ ਲਈ ਨਵਾਂ ਡੈੱਥ ਵਾਰੰਟ ਜਾਰੀ ਕੀਤਾ ਸੀ। ਚਾਰੇ ਦੋਸ਼ੀਆਂ ਨੂੰ 20 ਮਾਰਚ ਸਵੇਰੇ ਸਾਢੇ ਪੰਜ ਵਜੇ ਫਾਂਸੀ ਦਿੱਤੀ ਜਾਵੇਗੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM
Advertisement