
ਬਿਹਾਰ ਦੇ ਹਾਜੀਪੁਰ ਤੋਂ ਸਾਹਮਣੇ ਆਇਆ ਹੈਰਾਨੀਜਨਕ ਮਾਮਲਾ
ਪਟਨਾ: ਬਿਹਾਰ ਦੇ ਹਾਜੀਪੁਰ ਵਿਖੇ ਇਕ 70 ਸਾਲਾ ਬਜ਼ੁਰਗ ਵੱਲੋਂ 5 ਸਾਲ ਦੀ ਬੱਚੀ ਨਾਲ ਜਬਰ ਜਨਾਹ ਕਰਨ ਦਾ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ।ਮਿਲੀ ਜਾਣਕਾਰੀ ਮੁਤਾਬਕ ਬੀਤੇ ਦਿਨ 5 ਸਾਲ ਦੀ ਬੱਚੀ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿਚ 70 ਸਾਲਾ ਬਜ਼ੁਰਗ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੈਡੀਕਲ ਜਾਂਚ ਲਈ ਲੜਕੀ ਨੂੰ ਸਥਾਨਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।